9 ਦਿਨਾਂ ‘ਚ ਡਬਲ ਹੋਏ ਕੋਰੋਨਾ ਦੇ ਮਾਮਲੇ, ‘ਦੂਜੀ ਲਹਿਰ’ ਦੀਆਂ ਭਿਆਨਕ ਯਾਦਾਂ ਲੱਗੀਆਂ ਡਰਾਉਣ

Published: 

23 Dec 2023 07:10 AM

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਕੋਰੋਨਾ ਦੇ 640 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੇ ਆਉਣ ਤੋਂ ਬਾਅਦ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 2997 ਹੋ ਗਈ ਹੈ। ਕੇਰਲ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੇਰਲ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 265 ਮਾਮਲੇ ਸਾਹਮਣੇ ਆਏ ਹਨ ਜਦਕਿ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਹੁਣ ਤੱਕ 2606 ਪਹੁੰਚ ਗਈ ਹੈ।

9 ਦਿਨਾਂ ਚ ਡਬਲ ਹੋਏ ਕੋਰੋਨਾ ਦੇ ਮਾਮਲੇ, ਦੂਜੀ ਲਹਿਰ ਦੀਆਂ ਭਿਆਨਕ ਯਾਦਾਂ ਲੱਗੀਆਂ ਡਰਾਉਣ
Follow Us On

ਦੇਸ਼ ‘ਚ ਕੋਰੋਨਾ (Corona) ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਵਿਸ਼ਵ ਸਿਹਤ ਸੰਗਠਨ ਨੇ ਕਰੀਬ 7 ਮਹੀਨੇ ਪਹਿਲਾਂ ਕੋਵਿਡ-19 ਨਾਲ ਜੁੜੀ ਜਨ ਸਿਹਤ ਸਲਾਹ ਨੂੰ ਵਾਪਸ ਲੈ ਲਿਆ ਸੀ ਪਰ ਕੋਰੋਨਾ ਦੇ JN.1 ਵਾਇਰਸ ਨੇ ਇੱਕ ਵਾਰ ਫਿਰ ਦੁਨੀਆ ਭਰ ਦੇ ਦੇਸ਼ਾਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਮਜਬੂਰ ਕਰ ਦਿੱਤਾ ਹੈ। ਕੋਰੋਨਾ ਦੇ ਵਧਦੇ ਗ੍ਰਾਫ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪਿਛਲੇ 9 ਦਿਨਾਂ ‘ਚ ਕੋਰੋਨਾ ਦੇ ਮਾਮਲੇ ਦੁੱਗਣੇ ਹੋ ਗਏ ਹਨ। ਕੇਰਲ ਤੋਂ ਬਾਅਦ ਹੁਣ ਮਹਾਰਾਸ਼ਟਰ ਅਤੇ ਗੋਆ ਵਿੱਚ ਵੀ ਕੋਰੋਨਾ ਦੇ ਨਵੇਂ ਰੂਪਾਂ ਨੇ ਦਹਿਸ਼ਤ ਫੈਲਾਉਣੀ ਸ਼ੁਰੂ ਕਰ ਦਿੱਤੀ ਹੈ। ਕੋਰੋਨਾ ਦੇ ਨਵੇਂ ਰੂਪ ਦਾ ਇੱਕ ਮਰੀਜ਼ ਮਹਾਰਾਸ਼ਟਰ ਵਿੱਚ ਪਾਇਆ ਗਿਆ ਹੈ, ਜਦੋਂ ਕਿ ਗੋਆ ਵਿੱਚ 18 ਕੇਸ ਪਾਏ ਗਏ ਹਨ। ਨਵੇਂ ਕੇਸਾਂ ਦੇ ਆਉਣ ਤੋਂ ਬਾਅਦ ਦੇਸ਼ ਭਰ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ। ਜਦੋਂ ਕਿ 11 ਦਸੰਬਰ ਨੂੰ ਕੋਰੋਨਾ ਦੇ 938 ਮਾਮਲੇ ਸਾਹਮਣੇ ਆਏ ਸਨ।

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਕੋਰੋਨਾ ਦੇ 640 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੇ ਆਉਣ ਤੋਂ ਬਾਅਦ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 2997 ਹੋ ਗਈ ਹੈ। ਕੇਰਲ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੇਰਲ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 265 ਮਾਮਲੇ ਸਾਹਮਣੇ ਆਏ ਹਨ ਜਦਕਿ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਹੁਣ 2606 ਤੱਕ ਪਹੁੰਚ ਗਈ ਹੈ। ਕੇਰਲ ਵਿੱਚ ਜਿਸ ਤਰ੍ਹਾਂ ਮਾਮਲੇ ਵੱਧ ਰਹੇ ਹਨ, ਇਸ ਨੇ ਕੋਰੋਨਾ ਦੀ ਦੂਜੀ ਲਹਿਰ ਦੀਆਂ ਭਿਆਨਕ ਯਾਦਾਂ ਨੂੰ ਵਾਪਸ ਲਿਆ ਦਿੱਤਾ ਹੈ। ਭਾਵੇਂ ਸਿਹਤ ਮੰਤਰਾਲਾ ਅਤੇ WHO ਕਹਿ ਰਹੇ ਹਨ ਕਿ ਇਸ ਬਾਰੇ ਘਬਰਾਉਣ ਦੀ ਲੋੜ ਨਹੀਂ ਹੈ, ਪਰ ਅਜਿਹੇ ਕਈ ਸਵਾਲ ਵੀ ਲੋਕਾਂ ਦੇ ਮਨਾਂ ਵਿੱਚ ਉੱਠ ਰਹੇ ਹਨ, ਜਿਨ੍ਹਾਂ ਦੇ ਜਵਾਬ ਜਾਣਨਾ ਬਹੁਤ ਜ਼ਰੂਰੀ ਹੋ ਗਿਆ ਹੈ।

ਜ਼ੁਕਾਮ ਹੈ ਤਾਂ ਕੀ ਟੈਸਟ ਕਰਵਾਉਣਾ ਜ਼ਰੂਰੀ?

ਮੌਸਮ ਵਿੱਚ ਬਦਲਾਅ ਦੇ ਨਾਲ ਅੱਜ ਕੱਲ੍ਹ ਹਰ ਘਰ ਵਿੱਚ ਕੋਈ ਨਾ ਕੋਈ ਜ਼ੁਕਾਮ ਅਤੇ ਖਾਂਸੀ ਤੋਂ ਪੀੜਤ ਹੈ। ਕੋਰੋਨਾ ਦੇ ਡਰ ਦੇ ਵਿਚਕਾਰ, ਲੋਕਾਂ ਨੂੰ ਡਰ ਹੈ ਕਿ ਉਨ੍ਹਾਂ ਨੂੰ ਵੀ ਕਰੋਨਾ ਹੋ ਸਕਦਾ ਹੈ। ਲੋਕਾਂ ਦੇ ਡਰ ਦੇ ਵਿਚਕਾਰ WHO ਦੇ ਸਾਬਕਾ ਮੁੱਖ ਵਿਗਿਆਨੀ, ਡਾਕਟਰ ਸੌਮਿਆ ਸਵਾਮੀਨਾਥਨ ਨੇ ਕਿਹਾ ਹੈ ਕਿ ਮੌਸਮ ਵਿੱਚ ਤਬਦੀਲੀ ਨਾਲ ਕੋਈ ਵੀ ਵਿਅਕਤੀ ਇਨਫਲੂਏਂਜ਼ਾ ਏ, ਐਡੀਨੋਵਾਇਰਸ, ਰਾਈਨੋਵਾਇਰਸ ਅਤੇ ਰੈਸਪੀਰੇਟਰੀ ਸਿੰਸੀਟੀਅਲ ਵਾਇਰਸ ਨਾਲ ਸੰਕਰਮਿਤ ਹੋ ਸਕਦਾ ਹੈ। ਇਸ ਦੇ ਲੱਛਣ ਕੋਵਿਡ-19 ਨਾਲ ਕਾਫੀ ਮਿਲਦੇ-ਜੁਲਦੇ ਜਾਪਦੇ ਹਨ। ਹਾਲਾਂਕਿ, ਇਹ ਜ਼ਰੂਰੀ ਨਹੀਂ ਹੈ ਕਿ ਹਰ ਕਿਸੇ ਦਾ ਕੋਰੋਨਾ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਟੈਸਟ ਉਨ੍ਹਾਂ ਲੋਕਾਂ ਲਈ ਜ਼ਰੂਰੀ ਹੈ, ਜਿਨ੍ਹਾਂ ਨੂੰ ਜ਼ੁਕਾਮ ਅਤੇ ਬੁਖਾਰ ਦੇ ਨਾਲ-ਨਾਲ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੈ। ਜਿਨ੍ਹਾਂ ਨੂੰ ਪਹਿਲਾਂ ਹੀ ਸਾਹ ਦੀ ਬਿਮਾਰੀ ਜਾਂ ਨਿਮੋਨੀਆ ਹੈ, ਉਨ੍ਹਾਂ ਲਈ ਜਾਂਚ ਜ਼ਰੂਰੀ ਹੈ।

ਕੀ ਹਰ ਕਿਸੇ ਲਈ ਮਾਸਕ ਪਹਿਨਣਾ ਜ਼ਰੂਰੀ ਹੈ?

ਵਿਸ਼ਵ ਸਿਹਤ ਸੰਗਠਨ ਨੇ ਦੁਨੀਆ ਭਰ ਦੇ ਦੇਸ਼ਾਂ ਵਿਚ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਸਰਕਾਰਾਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਕੋਰੋਨਾ ਗ੍ਰਾਫ ਨੂੰ ਦੇਖਦੇ ਹੋਏ ਡਾਕਟਰਾਂ ਦੀ ਸਲਾਹ ਹੈ ਕਿ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਬਿਹਤਰ ਹੋਵੇਗਾ। ਉਨ੍ਹਾਂ ਕਿਹਾ ਕਿ ਕਈ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਵਧੇ ਹਨ ਅਤੇ ਸਾਵਧਾਨੀ ਵਰਤਣ ਦੀ ਲੋੜ ਹੈ। ਫਿਲਹਾਲ ਹਰ ਕਿਸੇ ਲਈ ਮਾਸਕ ਪਹਿਨਣਾ ਜ਼ਰੂਰੀ ਨਹੀਂ ਹੈ। ਬਜ਼ੁਰਗ ਲੋਕ, ਗਰਭਵਤੀ ਔਰਤਾਂ ਅਤੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣੇ ਚਾਹੀਦੇ ਹਨ। ਇੰਨਾ ਹੀ ਨਹੀਂ, ਜਿਨ੍ਹਾਂ ਲੋਕਾਂ ਨੂੰ ਖੰਘ ਜਾਂ ਜ਼ੁਕਾਮ ਹੈ, ਉਨ੍ਹਾਂ ਨੂੰ ਦੂਜਿਆਂ ਲਈ ਮਾਸਕ ਪਹਿਨਣਾ ਚਾਹੀਦਾ ਹੈ।

ਕੀ ਬੂਸਟਰ ਡੋਜ਼ ਤੋਂ ਬਚਿਆ ਜਾ ਸਕਦਾ?

ਵੈਕਸੀਨ ਨੇ ਕੋਰੋਨਾ ਨੂੰ ਕੰਟਰੋਲ ਕਰਨ ‘ਚ ਕਾਫੀ ਮਦਦ ਕੀਤੀ ਸੀ। ਕੋਰੋਨਾ ਦੇ ਸਿਖਰ ਦੌਰਾਨ, ਬਹੁਤ ਸਾਰੇ ਲੋਕਾਂ ਨੂੰ ਕਰੋਨਾ ਦੀਆਂ ਸਿਰਫ ਦੋ ਖੁਰਾਕਾਂ ਮਿਲੀਆਂ। ਕਈ ਲੋਕਾਂ ਨੂੰ ਕੋਰੋਨਾ ਦੀ ਬੂਸਟਰ ਡੋਜ਼ ਨਹੀਂ ਮਿਲੀ। ਮਾਹਿਰਾਂ ਮੁਤਾਬਕ ਅਜਿਹੀ ਸਥਿਤੀ ‘ਚ ਸਮੇਂ ਦੇ ਨਾਲ ਵੈਕਸੀਨ ਦਾ ਅਸਰ ਹੌਲੀ-ਹੌਲੀ ਘੱਟ ਹੁੰਦਾ ਗਿਆ ਹੈ। ਇਹੀ ਕਾਰਨ ਹੈ ਕਿ ਇੱਕ ਵਾਰ ਫਿਰ ਤੋਂ ਲੋਕ ਕੋਰੋਨਾ ਦੀ ਲਪੇਟ ਵਿੱਚ ਆਉਣ ਲੱਗੇ ਹਨ। ਇਸ ਕਾਰਨ, WHO ਨੇ JN.1 ਵੇਰੀਐਂਟ ਨੂੰ ‘ਚਿੰਤਾ ਦਾ ਵੇਰੀਐਂਟ’ ਵੀ ਘੋਸ਼ਿਤ ਕੀਤਾ ਹੈ, ਜੋ ਦੁਨੀਆ ਭਰ ਦੇ ਦੇਸ਼ਾਂ ਵਿੱਚ ਤੇਜ਼ੀ ਨਾਲ ਆਪਣੇ ਪੈਰ ਪਕੜ ਰਿਹਾ ਹੈ।

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੋਕ ਅਜੇ ਵੀ ਕੋਰੋਨਾ ਨੂੰ ਲੈ ਕੇ ਲਾਪਰਵਾਹ ਹਨ। ਜੇਕਰ ਅਸੀਂ ਪਿਛਲੇ ਸਮੇਂ ‘ਚ ਕੋਰੋਨਾ ਵੇਰੀਐਂਟ ‘ਤੇ ਨਜ਼ਰ ਮਾਰੀਏ ਤਾਂ ਹਰ ਵਾਰ ਮਾਮਲੇ ਵਧੇ ਪਰ ਘੱਟ ਟੈਸਟ ਕਰਵਾਏ ਗਏ। ਇਸ ਵਾਰ ਅਮਰੀਕਾ, ਚੀਨ ਅਤੇ ਸਿੰਗਾਪੁਰ ‘ਚ ਜਿਸ ਤਰ੍ਹਾਂ ਨਾਲ ਕੋਰੋਨਾ ਦਾ JN.1 ਵੇਰੀਐਂਟ ਵੱਧ ਰਿਹਾ ਹੈ, ਉਸ ਤੋਂ ਬਾਅਦ ਹੁਣ WHO ਵੀ ਗੰਭੀਰ ਹੋ ਗਿਆ ਹੈ। ਮਾਹਿਰਾਂ ਮੁਤਾਬਕ ਜੇਕਰ ਅਸੀਂ ਕੋਰੋਨਾ ਦੇ ਸਹੀ ਅੰਕੜੇ ਜਾਣਨਾ ਚਾਹੁੰਦੇ ਹਾਂ ਤਾਂ ਵੇਸਟ ਵਾਟਰ ਟੈਸਟਿੰਗ ਕਰਨੀ ਪਵੇਗੀ। ਮਾਹਿਰਾਂ ਅਨੁਸਾਰ ਕਈ ਦੇਸ਼ਾਂ ਵਿੱਚ ਗੰਦੇ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਕੇ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਦਾ ਇਨਫੈਕਸ਼ਨ ਫੈਲ ਰਿਹਾ ਹੈ।