Kisan Protest: ਡੱਲੇਵਾਲ ਦੀ ਹਾਲਤ ਗੰਭੀਰ, ਤੇਲੰਗਾਨਾ ਵਿੱਚ ਵੀ ਭੁੱਖ ਹੜਤਾਲ ‘ਤੇ ਕਿਸਾਨ
Khanauri Border: ਤੇਲੰਗਾਨਾ ਦੇ ਖੰਮਨ ਵਿੱਚ ਕਿਸਾਨਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ 12 ਘੰਟੇ ਦੀ ਪ੍ਰਤੀਕਾਤਮਕ ਭੁੱਖ ਹੜਤਾਲ ਵੀ ਕੀਤੀ ਗਈ। ਇਸ ਦੇ ਨਾਲ ਹੀ, ਕੱਲ੍ਹ ਹਰਿਆਣਾ ਦੇ ਹਿਸਾਰ ਤੋਂ ਕਿਸਾਨਾਂ ਦਾ ਇੱਕ ਵੱਡਾ ਸਮੂਹ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਖਨੌਰੀ ਕਿਸਾਨ ਮੋਰਚੇ ਵਿੱਚ ਆਵੇਗਾ।

ਡੱਲੇਵਾਲ ਦੀ ਕੁੱਝ ਦਿਨ ਪਹਿਲਾ ਦੀ ਤਸਵੀਰ
ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 47ਵਾਂ ਦਿਨ ਹੈ। ਵੀਰਵਾਰ ਨੂੰ ਕੀਤੇ ਗਏ ਉਹਨਾਂ ਦੇ ਟੈਸਟ ਦੀ ਰਿਪੋਰਟ ਅੱਜ ਸ਼ਾਮ ਨੂੰ ਜਨਤਕ ਕਰ ਦਿੱਤੀ ਗਈ। ਜਿਸ ਵਿੱਚ ਉਹਨਾਂ ਦੀ ਵਿਗੜਦੀ ਹਾਲਤ ‘ਤੇ ਚਿੰਤਾ ਪ੍ਰਗਟ ਕੀਤੀ ਹੈ।
ਵੱਖ ਵੱਖ ਕਿਸਾਨ ਆਗੂਆਂ ਨੇ ਡੱਲੇਵਾਲ ਵਿਗੜਦੀ ਸਿਹਤ ‘ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਕਿਹਾ ਹੈ ਕਿ ਉਸਦੇ ਸਰੀਰ ਦੇ ਕਈ ਮਹੱਤਵਪੂਰਨ ਤੱਤ ਆਮ ਸੀਮਾਵਾਂ ਤੋਂ ਪਰੇ ਹਨ।
ਅੱਜ, ਤੇਲੰਗਾਨਾ ਦੇ ਖੰਮਨ ਵਿੱਚ ਕਿਸਾਨਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ 12 ਘੰਟੇ ਦੀ ਪ੍ਰਤੀਕਾਤਮਕ ਭੁੱਖ ਹੜਤਾਲ ਵੀ ਕੀਤੀ ਗਈ। ਇਸ ਦੇ ਨਾਲ ਹੀ, ਕੱਲ੍ਹ ਹਰਿਆਣਾ ਦੇ ਹਿਸਾਰ ਤੋਂ ਕਿਸਾਨਾਂ ਦਾ ਇੱਕ ਵੱਡਾ ਸਮੂਹ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਖਨੌਰੀ ਕਿਸਾਨ ਮੋਰਚੇ ਵਿੱਚ ਆਵੇਗਾ।