AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Kisan Protest: ਡੱਲੇਵਾਲ ‘ਤੇ ਮੁੜ ਹੋਵੇਗੀ ਸੁਣਵਾਈ, ਸੁਪਰੀਮ ਕੋਰਟ ਨੇ ਦਿੱਤਾ ਸੀ 3 ਦਿਨ ਦਾ ਸਮਾਂ

30 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਇਕ ਵਿਚੋਲੀਏ ਨੇ ਅਰਜ਼ੀ ਦਿੱਤੀ ਹੈ ਕਿ ਜੇਕਰ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹੈ।

Kisan Protest: ਡੱਲੇਵਾਲ 'ਤੇ ਮੁੜ ਹੋਵੇਗੀ ਸੁਣਵਾਈ, ਸੁਪਰੀਮ ਕੋਰਟ ਨੇ ਦਿੱਤਾ ਸੀ 3 ਦਿਨ ਦਾ ਸਮਾਂ
ਸੁਪਰੀਮ ਕੋਰਟ
tv9-punjabi
| Updated On: 02 Jan 2025 06:42 AM IST
Share

ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਕਦਮ ਚੁੱਕੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।

30 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਇਕ ਵਿਚੋਲੀਏ ਨੇ ਅਰਜ਼ੀ ਦਿੱਤੀ ਹੈ ਕਿ ਜੇਕਰ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ।

ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੈਰਾਥਨ ਮੀਟਿੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ਵਿੱਚ ਹੋਈ। ਦੂਜੇ ਪਾਸੇ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਡੱਲੇਵਾਲ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ।

ਕੋਰਟ ਪਹੁੰਚਿਆ ਅਵਮਾਨਨਾ ਦਾ ਮਾਮਲਾ

ਪੰਜਾਬ ਸਰਕਾਰ ਦੇ 2 ਵੱਡੇ ਅਧਿਕਾਰੀਆਂ ਮੁੱਖ ਸਕੱਤਰ ਅਤੇ ਡੀਜੀਪੀ ਦੇ ਖਿਲਾਫ਼ ਸੁਪਰੀਮ ਕੋਰਟ ਵਿੱਚ ਅਵਮਾਨਨਾ ਦਾ ਮਾਮਲਾ ਪਹੁੰਚਿਆ ਹੈ। ਕੋਰਟ ਨੂੰ ਦੱਸਿਆ ਗਿਆ ਹੈ ਕਿ ਅਧਿਕਾਰੀ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਵਿੱਚ ਅਣ-ਗਹਿਲੀ ਕਰ ਰਹੇ ਹਨ। ਜਿਸ ਤੋਂ ਬਾਅਦ ਸਰਕਾਰ ਨੂੰ ਕੁੱਝ ਸਮਾਂ ਦਿੱਤਾ ਤਾਂ ਜੋ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ਵਿਖੇ ਦਾਖਿਲ ਕਰਵਾਇਆ ਜਾ ਸਕੇ। ਕੋਰਟ ਨੇ ਆਪਣੀ ਪਿਛਲੀ ਸੁਣਵਾਈ ਦੌਰਾਨ ਇਹ ਵੀ ਕਿਹਾ ਸੀ ਕਿ ਜੇਕਰ ਸੂਬਾ ਸਰਕਾਰ ਨੂੰ ਕੇਂਦਰ ਸਰਕਾਰ ਦੀ ਮਦਦ ਚਾਹੀਦੀ ਹੈ ਤਾਂ ਉਹ ਹੁਕਮ ਦੇ ਸਕਦੇ ਹਨ। ਓਧਰ ਡੱਲੇਵਾਲ ਨੇ ਇਲਜ਼ਾਮ ਲਗਾਇਆ ਸੀ ਕਿ ਕੋਰਟ ਵੀ ਹੁਣ ਸੁਪਰੀਮ ਕੋਰਟ ਦੀ ਭਾਸ਼ਾ ਬੋਲ ਰਹੀ ਹੈ। ਇਸ ਪਾਸੇ ਉਹ ਕਿਸਾਨਾਂ ਪ੍ਰਤੀ ਹਮਦਰਦੀ ਦਿਖਾ ਰਹੀ ਹੈ ਤਾਂ ਦੂਜੇ ਪਾਸੇ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਸਖ਼ਤੀ ਕਰਨ ਦੇ ਹੁਕਮ ਦੇ ਰਹੀ ਹੈ। ਡੱਲੇਵਾਲ ਨੇ ਸ਼ੋਸਲ ਮੀਡੀਆ ਤੇ ਇੱਕ ਵੀਡੀਓ ਸ਼ੇਅਰ ਕਰਕੇ ਕਿਹਾ ਸੀ ਕਿ ਪੁਲਿਸ ਕਿਸੇ ਵੀ ਸਮੇਂ ਅੰਦੋਲਨ ਨੂੰ ਖਦੇੜਣ ਲਈ ਬਲ ਦਾ ਉਪਯੋਗ ਕਰ ਸਕਦੀ ਹੈ।

Follow Us
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...