ਦਿੱਲੀ ਵਿੱਚ AAP ਨੂੰ ਝਟਕਾ, ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਤਾ ਅਸਤੀਫਾ, AAP बोली- ED ਦੇ ਚੱਲ ਰਹੇ ਨੇ ਕਈ ਮਾਮਲੇ

Updated On: 

17 Nov 2024 13:19 PM

Kailash Gehlot Resigned: ਦਿੱਲੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਦਾ ਕਾਰਨ ਦੱਸਦਿਆਂ ਗਹਿਲੋਤ ਨੇ ਕਿਹਾ ਕਿ ਦਿੱਲੀ ਸਰਕਾਰ ਕੇਂਦਰ ਨਾਲ ਲੜਣ ਵਿੱਚ ਆਪਣਾ ਸਮਾਂ ਬਰਬਾਦ ਕਰ ਰਹੀ ਹੈ। ਸਰਕਾਰ ਆਪਣੇ ਵਾਅਦੇ ਪੂਰੇ ਨਹੀਂ ਕਰ ਸਕੀ।

ਦਿੱਲੀ ਵਿੱਚ AAP ਨੂੰ ਝਟਕਾ, ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਤਾ ਅਸਤੀਫਾ, AAP बोली- ED ਦੇ ਚੱਲ ਰਹੇ ਨੇ ਕਈ ਮਾਮਲੇ

ਦਿੱਲੀ ਵਿੱਚ AAP ਨੂੰ ਝਟਕਾ, ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਤਾ ਅਸਤੀਫਾ

Follow Us On

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੇ ਮੰਤਰੀ ਅਤੇ ‘ਆਪ’ ਨੇਤਾ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਹੈ।

ਚਿੱਠੀ ‘ਚ ਕੈਲਾਸ਼ ਗਹਿਲੋਤ ਨੇ ਲਿਖਿਆ, ”ਸ਼ੀਸ਼ਮਹਿਲ ਵਰਗੇ ਕਈ ਸ਼ਰਮਨਾਕ ਅਤੇ ਅਜੀਬ ਵਿਵਾਦ ਹਨ, ਜੋ ਹੁਣ ਹਰ ਕਿਸੇ ਨੂੰ ਸ਼ੱਕ ਪੈਦਾ ਕਰ ਰਹੇ ਹਨ ਕਿ ਕੀ ਅਸੀਂ ਅਜੇ ਵੀ ਆਮ ਆਦਮੀ ਹੋਣ ‘ਤੇ ਵਿਸ਼ਵਾਸ ਕਰਦੇ ਹਾਂ। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਜੇਕਰ ਦਿੱਲੀ ਸਰਕਾਰ ਆਪਣਾ ਜ਼ਿਆਦਾਤਰ ਸਮਾਂ ਕੇਂਦਰ ਨਾਲ ਲੜਨ ‘ਚ ਬਿਤਾਉਂਦੀ ਹੈ ਤਾਂ ਦਿੱਲੀ ਦੀ ਅਸਲ ਤਰੱਕੀ ਨਹੀਂ ਹੋ ਸਕਦੀ।

ਕੋਈ ਵਿਕਲਪ ਨਹੀਂ ਬਚਿਆ

ਕੈਲਾਸ਼ ਗਹਿਲੋਤ ਨੇ ਪੱਤਰ ‘ਚ ਇਹ ਵੀ ਕਿਹਾ ਕਿ ਮੇਰੇ ਕੋਲ ‘ਆਪ’ ਤੋਂ ਵੱਖ ਹੋਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਬਚਿਆ ਹੈ ਅਤੇ ਇਸ ਲਈ ਮੈਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।

ਚੰਗੇ ਭਵਿੱਖ ਦੀ ਕਾਮਨਾ

ਕੈਲਾਸ਼ ਗਹਿਲੋਤ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਦਿੱਲੀ ਸਰਕਾਰ ਕੇਂਦਰ ਨਾਲ ਲੜਾਈ ਵਿੱਚ ਸਮਾਂ ਬਰਬਾਦ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਸਾਫ਼ ਯਮੁਨਾ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਜਾ ਸਕੇ। ਚਿੱਠੀ ਦੇ ਅੰਤ ‘ਚ ਉਨ੍ਹਾਂ ਨੇ ਕੇਜਰੀਵਾਲ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਚੰਗੇ ਸਿਆਸੀ ਸਫਰ ਲਈ ਪਾਰਟੀ ਦੇ ਸਹਿਯੋਗੀਆਂ ਦਾ ਧੰਨਵਾਦ ਕੀਤਾ।

ਭਾਜਪਾ ਨੇ ਕੀਤਾ ਸਵਾਗਤ

ਭਾਜਪਾ ਨੇ ਕੈਲਾਸ਼ ਗਹਿਲੋਤ ਦੇ ਅਸਤੀਫੇ ਨੂੰ ਦਲੇਰੀ ਭਰਿਆ ਕਦਮ ਦੱਸਿਆ ਹੈ ਅਤੇ ਉਨ੍ਹਾਂ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਟਵਿੱਟਰ ‘ਤੇ ਲਿਖਿਆ, ਕੇਜਰੀਵਾਲ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ‘ਚ ਸਪੱਸ਼ਟ ਲਿਖਿਆ ਹੈ ਕਿ ਭ੍ਰਿਸ਼ਟਾਚਾਰ ਕਾਰਨ ਆਮ ਆਦਮੀ ਪਾਰਟੀ ਅਤੇ ਸਰਕਾਰ ‘ਚ ਰਹਿਣਾ ਅਸੰਭਵ ਹੋ ਗਿਆ ਹੈ, ਕੇਜਰੀਵਾਲ ਗੈਂਗ ਦੀ ਲੁੱਟ-ਖਸੁੱਟ ਖਿਲਾਫ ਕੈਲਾਸ਼ ਗਹਿਲੋਤ ਦਾ ਇਹ ਕਦਮ ਸਵਾਗਤਯੋਗ ਹੈ। ਭਾਜਪਾ ਆਗੂ ਕਪਿਲ ਮਿਸ਼ਰਾ ਆਪਣੇ ਟਵੀਟ ਵਿੱਚ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ।

ED ਕਾਰਨ ਛੱਡੀ ਪਾਰਟੀ- AAP

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕੇਜਰੀਵਾਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਗਹਿਲੋਤ ਤੇ ਈਡੀ ਦੇ ਕਈ ਮਾਮਲੇ ਚੱਲ ਰਹੇ ਹਨ। ਜਿਸ ਕਰਕੇ ਉਹਨਾਂ ਨੇ ਪਾਰਟੀ ਤੋਂ ਅਸਤੀਫਾ ਦਿੱਤਾ ਹੈ। ਪਾਰਟੀ ਨੇ ਅੱਗੇ ਕਿਹਾ ਕਿ ਦਿੱਲੀ ਵਿੱਚ ਭਾਜਪਾ ਈਡੀ ਤੇ ਦਮ ਤੇ ਚੋਣਾਂ ਜਿੱਤਣਾ ਚਾਹੁੰਦੀ ਹੈ।

Exit mobile version