ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਮੁੰਬਈ ਤੋਂ ਦਿੱਲੀ ਤੱਕ ਹੜਕੰਪ, ਯਾਤਰੀ ਪ੍ਰੇਸ਼ਾਨ

ਦਿੱਲੀ ਸਣੇ ਪੰਜ ਸੂਬਿਆਂ ਦੇ ਹਵਾਈ ਅੱਡਿਆਂ 'ਤੇ ਯਾਤਰੀਆਂ ਨੂੰ ਚੈੱਕ-ਇਨ ਅਤੇ ਬੋਰਡਿੰਗ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਵਾਰਾਣਸੀ ਵਿੱਚ, ਯਾਤਰੀਆਂ ਨੂੰ ਦੱਸਿਆ ਗਿਆ ਕਿ ਮਾਈਕ੍ਰੋਸਾਫਟ ਵਿੰਡੋਜ਼ ਨੇ ਦੁਨੀਆ ਭਰ ਵਿੱਚ ਇੱਕ ਵੱਡੀ ਸੇਵਾ ਬੰਦ ਹੋਣ ਦੀ ਰਿਪੋਰਟ ਕੀਤੀ ਹੈ। ਜਿਸ ਨਾਲ ਹਵਾਈ ਅੱਡੇ 'ਤੇ ਆਈਟੀ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।

ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਮੁੰਬਈ ਤੋਂ ਦਿੱਲੀ ਤੱਕ ਹੜਕੰਪ, ਯਾਤਰੀ ਪ੍ਰੇਸ਼ਾਨ
ਪੁਰਾਣੀ ਫੋਟੋ (Photo Credit: Social Media)
Follow Us
tv9-punjabi
| Published: 03 Dec 2025 20:07 PM IST

ਦਿੱਲੀ ਤੋਂ ਮੁੰਬਈ ਜਾਣ ਵਾਲੀਆਂ ਇੰਡੀਗੋ ਦੀਆਂ ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਬੁੱਧਵਾਰ ਨੂੰ ਏਅਰਲਾਈਨ ਨੂੰ ਲਗਭਗ 200 ਉਡਾਣਾਂ ਰੱਦ ਕਰਨੀਆਂ ਪਈਆਂ। ਤਕਨੀਕੀ ਖਰਾਬੀਆਂ ਨੂੰ ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ। ਕੁਝ ਹਵਾਈ ਅੱਡਿਆਂ ‘ਤੇ ਚਾਲਕ ਦਲ ਦੀ ਘਾਟ ਦੀ ਵੀ ਰਿਪੋਰਟ ਕੀਤੀ ਗਈ ਹੈ। ਇਸ ਵਿਘਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਵਰਗੇ ਸੂਬਿਆਂ ਵਿੱਚ ਯਾਤਰੀ ਘੰਟਿਆਂ ਤੱਕ ਫਸੇ ਰਹੇ।

ਚੈੱਕ-ਇਨ ਅਤੇ ਬੋਰਡਿੰਗ ਪ੍ਰਕਿਰਿਆ ਵਿੱਚ ਸਮੱਸਿਆਵਾਂ ਤੋਂ ਬਾਅਦ ਸਾਰੀਆਂ ਏਅਰਲਾਈਨਾਂ ਨੇ ਮੈਨੂਅਲ ਚੈੱਕ-ਇਨ ਅਤੇ ਬੋਰਡਿੰਗ ਪ੍ਰਕਿਰਿਆਵਾਂ ਲਾਗੂ ਕੀਤੀਆਂ ਹਨ। ਦਿੱਲੀ ਹਵਾਈ ਅੱਡਾ ਅਥਾਰਟੀ ਨੇ ਸਵੇਰੇ 7:40 ਵਜੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਉਸ ਦੀਆਂ ਗ੍ਰਾਉਂਡ ਟੀਮਾਂ ਸਾਰੇ ਸਟੇਕਸ ਹੋਲਡਰਾਂ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਯਾਤਰੀਆਂ ਨੂੰ ਅਸੁਵਿਧਾ ਨਾ ਹੋਵੇ।

ਮੁੰਬਈ ਤੋਂ ਦਿੱਲੀ ਤੱਕ ਹੜਕੰਪ

ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਹਵਾਈ ਅੱਡੇ ‘ਤੇ, ਯਾਤਰੀਆਂ ਨੂੰ ਦੱਸਿਆ ਗਿਆ ਕਿ ਮਾਈਕ੍ਰੋਸਾਫਟ ਵਿੰਡੋਜ਼ ਨੇ ਦੁਨੀਆ ਭਰ ਵਿੱਚ ਇੱਕ ਵੱਡੀ ਸੇਵਾ ਬੰਦ ਹੋਣ ਦੀ ਰਿਪੋਰਟ ਦਿੱਤੀ ਹੈ। ਜਿਸ ਨਾਲ ਹਵਾਈ ਅੱਡੇ ਦੀਆਂ ਆਈਟੀ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਹਾਲਾਂਕਿ, ਮਾਈਕ੍ਰੋਸਾਫਟ ਨੇ ਇਸ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਵਿੰਡੋਜ਼ ਨਾਲ ਕੋਈ ਤਕਨੀਕੀ ਸਮੱਸਿਆ ਨਹੀਂ ਹੈ।

ਦਰਅਸਲ, ਮਾਈਕ੍ਰੋਸਾਫਟ ਦਾ ਵਿੰਡੋਜ਼ ਸਿਸਟਮ ਹਵਾਈ ਅੱਡੇ ਅਤੇ ਉਡਾਣ ਸੇਵਾਵਾਂ ਲਈ ਵਰਤਿਆ ਜਾਂਦਾ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਵੇਰ ਤੋਂ ਹੀ ਚੈੱਕ-ਇਨ ਵਿੱਚ ਵਿਘਨ ਪਿਆ ਹੈ। ਜਿਸ ਨਾਲ ਚਾਰ ਏਅਰਲਾਈਨਾਂ: ਇੰਡੀਗੋ, ਸਪਾਈਸਜੈੱਟ, ਅਕਾਸਾ ਏਅਰ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ ਉਡਾਣਾਂ ਪ੍ਰਭਾਵਿਤ ਹੋਈਆਂ ਹਨ।

ਹੈਦਰਾਬਾਦ ਵਿੱਚ ਵੀ ਯਾਤਰੀ ਪ੍ਰੇਸ਼ਾਨ

ਹੈਦਰਾਬਾਦ ਦੇ ਰਾਜੀਵ ਗਾਂਧੀ ਹਵਾਈ ਅੱਡੇ ‘ਤੇ ਯਾਤਰੀਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਇੱਥੇ ਵੀ, ਚੈੱਕ-ਇਨ ਸਿਸਟਮ ਵਿੱਚ ਖਾਮੀਆਂ ਅਤੇ ਦੇਰੀ ਕਾਰਨ ਉਡਾਣਾਂ ਛੁੱਟ ਗਈਆਂ। ਇੰਡੀਗੋ ਦੇ ਬੁਲਾਰੇ ਨੇ ਇਸ ਮੁੱਦੇ ‘ਤੇ ਟਿੱਪਣੀ ਕਰਦੇ ਹੋਏ ਕਿਹਾ, “ਤਕਨਾਲੋਜੀ ਦੇ ਮੁੱਦਿਆਂ, ਹਵਾਈ ਅੱਡੇ ਦੀ ਭੀੜ ਅਤੇ ਸੰਚਾਲਨ ਜ਼ਰੂਰਤਾਂ ਸਮੇਤ ਕਈ ਕਾਰਨਾਂ ਕਰਕੇ, ਸਾਡੀਆਂ ਬਹੁਤ ਸਾਰੀਆਂ ਉਡਾਣਾਂ ਵਿੱਚ ਦੇਰੀ ਹੋਈ ਹੈ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਸਾਡੀਆਂ ਟੀਮਾਂ ਇਹ ਯਕੀਨੀ ਬਣਾਉਣ ਲਈ ਪੂਰੀ ਮਿਹਨਤ ਕਰ ਰਹੀਆਂ ਹਨ ਕਿ ਕੰਮਕਾਜ ਜਲਦੀ ਤੋਂ ਜਲਦੀ ਆਮ ਵਾਂਗ ਹੋ ਜਾਵੇ।”

ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ...
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ...