24 ਫਰਵਰੀ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ, ਕੈਗ ਰਿਪੋਰਟ ਪੇਸ਼ ਕੀਤੀ ਜਾਵੇਗੀ

jitendra-bhati
Updated On: 

21 Feb 2025 13:08 PM

Delhi Vidhansabha First Session: ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣ ਗਈ ਹੈ, ਸਰਕਾਰ ਨੇ ਹੁਣ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਭਾਜਪਾ ਸਰਕਾਰ ਨੇ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ। ਦਿੱਲੀ ਵਿਧਾਨ ਸਭਾ ਦਾ ਇਹ ਪਹਿਲਾ ਸੈਸ਼ਨ 24 ਤੋਂ 27 ਫਰਵਰੀ ਤੱਕ ਚੱਲੇਗਾ। ਇਸ ਸੈਸ਼ਨ ਵਿੱਚ ਕੈਗ ਰਿਪੋਰਟ ਪੇਸ਼ ਕੀਤੀ ਜਾ ਸਕਦੀ ਹੈ।

24 ਫਰਵਰੀ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ, ਕੈਗ ਰਿਪੋਰਟ ਪੇਸ਼ ਕੀਤੀ ਜਾਵੇਗੀ

24 ਤੋਂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ

Follow Us On

ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣ ਗਈ ਹੈ, ਸਰਕਾਰ ਨੇ ਹੁਣ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਸਹੁੰ ਚੁੱਕਣ ਤੋਂ ਬਾਅਦ, ਮੁੱਖ ਮੰਤਰੀ ਰੇਖਾ ਅਤੇ ਉਨ੍ਹਾਂ ਦੇ ਸਾਰੇ ਮੰਤਰੀ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੇ ਹਨ। ਦਿੱਲੀ ਦੀ ਰੇਖਾ ਸਰਕਾਰ ਨੇ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਬੁਲਾਇਆ ਹੈ, ਜਿਸ ਵਿੱਚ ਨਵੇਂ ਵਿਧਾਇਕ ਸਹੁੰ ਚੁੱਕਣਗੇ, ਇਸ ਤੋਂ ਇਲਾਵਾ ਕੈਗ ਰਿਪੋਰਟ ਵੀ ਪੇਸ਼ ਕੀਤੀ ਜਾਵੇਗੀ।

ਦਿੱਲੀ ਵਿਧਾਨ ਸਭਾ ਦਾ 3 ਦਿਨਾਂ ਸੈਸ਼ਨ ਬੁਲਾਇਆ ਗਿਆ ਹੈ। ਸਭ ਤੋਂ ਪਹਿਲਾਂ, ਵਿਧਾਇਕਾਂ ਦੀ ਰਾਏ ਲੈਣ ਤੋਂ ਬਾਅਦ ਪ੍ਰੋਟੈਮ ਸਪੀਕਰ ਦੀ ਚੋਣ ਕੀਤੀ ਜਾਵੇਗੀ। ਸਪੀਕਰ ਦੀ ਚੋਣ ਤੋਂ ਬਾਅਦ, ਇਸ ਸੈਸ਼ਨ ਵਿੱਚ ਸਾਰੇ ਚੁਣੇ ਹੋਏ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ। ਇਹ ਸੈਸ਼ਨ 24-25 ਅਤੇ 27 ਤਰੀਕ ਨੂੰ ਹੋਣ ਜਾ ਰਿਹਾ ਹੈ।

ਤੀਜੇ ਦਿਨ ਸਦਨ ਵਿੱਚ ਰੱਖੀ ਜਾਵੇਗੀ ਕੈਗ ਰਿਪੋਰਟ

ਮੰਨਿਆ ਜਾ ਰਿਹਾ ਹੈ ਕਿ ਪਹਿਲੇ ਹੀ ਸੈਸ਼ਨ ਵਿੱਚ 5 ਸਾਲਾਂ ਤੋਂ ਲਟਕ ਰਹੀ ਕੈਗ ਰਿਪੋਰਟ ਪੇਸ਼ ਕੀਤੀ ਜਾਵੇਗੀ। ਜਿਸ ਵਿੱਚ ਸ਼ੀਸ਼ਮਹਿਲ ਤੋਂ ਲੈ ਕੇ ਕਥਿਤ ਸ਼ਰਾਬ ਘੁਟਾਲੇ ਤੱਕ ਦੀਆਂ ਰਿਪੋਰਟਾਂ ਸ਼ਾਮਲ ਹੋਣਗੀਆਂ।

ਭਾਜਪਾ ਨੂੰ ਮਿਲਿਆ ਹੈ ਭਾਰੀ ਬਹੁਮਤ

ਦੱਸ ਦੇਈਏ ਕਿ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਇਸ ਵਾਰ 27 ਸਾਲਾਂ ਬਾਅਦ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਬਹੁਮਤ ਮਿਲਿਆ ਹੈ। ਪਾਰਟੀ 48 ਸੀਟਾਂ ਜਿੱਤ ਕੇ 27 ਸਾਲਾਂ ਬਾਅਦ ਸੱਤਾ ਵਿੱਚ ਆਈ ਹੈ। ਜਦਕਿ ਆਮ ਆਦਮੀ ਪਾਰਟੀ ਨੂੰ 22 ਸੀਟਾਂ ਨਾਲ ਹੀ ਸਬਰ ਕਰਨਾ ਪਿਆ ਹੈ। ਹੁਣ ਆਮ ਆਦਮੀ ਪਾਰਟੀ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਵਿੱਚ ਰਹੇਗੀ।