AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Delhi: CISCE ਬੋਰਡ ਨੇ ਜਾਰੀ ਕੀਤਾ 10ਵੀਂ ਤੇ 12ਵੀਂ ਦਾ ਨਤੀਜਾ, ਲੜਕੀਆਂ ਨੇ ਮਾਰੀ ਬਾਜੀ

ਦਸਵੀਂ ਜਮਾਤ ਵਿੱਚ 98.4 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ ਅਤੇ ਬਾਰ੍ਹਵੀਂ ਜਮਾਤ ਵਿੱਚ 96.93 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ICSE ਵਿੱਚ ਦਸਵੀਂ ਜਮਾਤ ਵਿੱਚ ਕੁੱਲ ਨੌਂ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।

Delhi: CISCE ਬੋਰਡ ਨੇ ਜਾਰੀ ਕੀਤਾ 10ਵੀਂ ਤੇ 12ਵੀਂ ਦਾ ਨਤੀਜਾ, ਲੜਕੀਆਂ ਨੇ ਮਾਰੀ ਬਾਜੀ
CISCE Result LIVE
tv9-punjabi
| Updated On: 14 May 2023 22:20 PM IST
Share
ਨਵੀਂ ਦਿੱਲੀ। ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਤੋਂ ਬਾਅਦ, ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ (ਸੀਆਈਐਸਸੀਈ) ਬੋਰਡ ਨੇ ਐਤਵਾਰ ਨੂੰ 12ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਜਿਸ ਵਿੱਚ ਦਸਵੀਂ ਜਮਾਤ ਵਿੱਚ 98.4 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ ਅਤੇ ਬਾਰ੍ਹਵੀਂ ਜਮਾਤ ਵਿੱਚ 96.93 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ।

9 ਵਿਦਿਆਰਥੀਆਂ ਨੇ ਲਿਆ ਪਹਿਲਾ ਸਥਾਨ

ICSE ਵਿੱਚ ਦਸਵੀਂ ਜਮਾਤ ਵਿੱਚ ਕੁੱਲ ਨੌਂ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ 9 ਵਿਦਿਆਰਥੀਆਂ ਵਿੱਚੋਂ 3 ਲੜਕੀਆਂ ਹਨ। ਬੋਰਡ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ਵਿੱਚ ਲੜਕਿਆਂ ਦੇ ਮੁਕਾਬਲੇ ਵਧੀਆ ਪ੍ਰਦਰਸ਼ਨ ਕੀਤਾ ਹੈ। ਜਿਸ ਕਾਰਨ ਇੱਕ ਵਾਰ ਫਿਰ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਦਸਵੀਂ ਜਮਾਤ ਵਿੱਚ 99.21 ਫੀਸਦੀ ਲੜਕੀਆਂ ਪਾਸ ਹੋਈਆਂ ਹਨ, ਜਦਕਿ 98.71 ਫੀਸਦੀ ਲੜਕੇ ਪਾਸ ਹੋਏ ਹਨ।ਇਸੇ ਤਰ੍ਹਾਂ 12ਵੀਂ ਜਮਾਤ ਵਿੱਚ 98.01 ਫੀਸਦੀ ਵਿਦਿਆਰਥੀ ਪਾਸ ਹੋਏ, ਜਿਸ ਵਿੱਚ 95.96 ਫੀਸਦੀ ਲੜਕੇ ਪਾਸ ਹੋਏ। ਫਰੈਂਕ ਐਥਨੀ ਪਬਲਿਕ ਸਕੂਲ, ਨਵੀਂ ਦਿੱਲੀ ਦੇ 12ਵੀਂ ਜਮਾਤ ਦੇ ਵਿਦਿਆਰਥੀ ਬ੍ਰਾਇਨ ਪਾਲ ਮੈਸੀ ਨੇ ਦੇਸ਼ ਭਰ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ।

2.5 ਲੱਖ ਵਿਦਿਆਰਥੀਆਂ ਨੇ ਦਿੱਤੇ ਸਨ ਪੇਪਰ

ਦੱਸ ਦਈਏ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਲਗਭਗ 2.5 ਲੱਖ ਉਮੀਦਵਾਰਾਂ ਨੇ ਭਾਗ ਲਿਆ ਸੀ। ਜਿਸ ਵਿੱਚ 2 ਲੱਖ 37 ਹਜ਼ਾਰ 631 ਵਿਦਿਆਰਥੀਆਂ ਨੇ ਆਈਸੀਐਸਈ ਵੱਲੋਂ ਲਈ ਗਈ ਦਸਵੀਂ ਦੀ ਬੋਰਡ ਪ੍ਰੀਖਿਆ ਵਿੱਚ ਭਾਗ ਲਿਆ। ਇਸ ਦੇ ਨਾਲ ਹੀ 98 ਹਜ਼ਾਰ 505 ਵਿਦਿਆਰਥੀਆਂ ਨੇ ਆਈ.ਐੱਸ.ਸੀ. CISCE ਨੇ ਫਰਵਰੀ ਅਤੇ ਮਾਰਚ ਵਿੱਚ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਈਆਂ।

‘ਪੇਪਰਾਂ ਦੀ ਮੁੜ ਜਾਂਚ ਕਰਵਾ ਸਕਦੇ ਹਨ ਵਿਦਿਆਰਥੀ’

ਅਜਿਹੀ ਸਥਿਤੀ ਵਿੱਚ, ਜਿਹੜੇ ਵਿਦਿਆਰਥੀ ਇਹ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ ਅਤੇ ਨਤੀਜਿਆਂ ਤੋਂ ਸੰਤੁਸ਼ਟ ਨਹੀਂ ਹਨ, ਉਨ੍ਹਾਂ ਨੂੰ ਆਪਣੀ ਉੱਤਰ ਪੱਤਰੀਆਂ ਦੀ ਦੁਬਾਰਾ ਜਾਂਚ ਕਰਵਾਉਣ ਦਾ ਦੂਜਾ ਮੌਕਾ ਦਿੱਤਾ ਜਾਵੇਗਾ। ਨਤੀਜਿਆਂ ਤੋਂ ਬਾਅਦ ਬੋਰਡ ਨੇ ਜਲਦੀ ਹੀ ਪੁਨਰ ਮੁਲਾਂਕਣ ਲਈ ਅਰਜ਼ੀਆਂ ਮੰਗੀਆਂ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...