ED ਨੂੰ ਕੇਜਰੀਵਾਲ ਦਾ ਜਵਾਬ: ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ, ਗੈਰ-ਕਾਨੂੰਨੀ ਸੰਮਨ ਵਾਪਸ ਲਏ ਜਾਣ
Delhi Excise Policy Case: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਸੰਮਨਾਂ ਨੂੰ ਗੈਰ-ਕਾਨੂੰਨੀ ਅਤੇ ਸਿਆਸੀ ਕਰਾਰ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਦਾ ਜਵਾਬ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਈਡੀ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਲਈ ਸੋਮਵਾਰ ਨੂੰ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਵੀ ਈਡੀ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਸੰਮਨਾਂ ਨੂੰ ਗੈਰ-ਕਾਨੂੰਨੀ ਅਤੇ ਸਿਆਸੀ ਕਰਾਰ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਹਰ ਕਾਨੂੰਨੀ ਸੰਮਨ ਸਵੀਕਾਰ ਕਰਨ ਲਈ ਤਿਆਰ ਹਾਂ। ਈਡੀ ਦਾ ਇਹ ਸੰਮਨ ਵੀ ਪਿਛਲੇ ਸੰਮਨਾਂ ਵਾਂਗ ਗ਼ੈਰ-ਕਾਨੂੰਨੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਈਡੀ ਦੇ ਸੰਮਨ ਰਾਜਨੀਤੀ ਤੋਂ ਪ੍ਰੇਰਿਤ ਹਨ।
ਕੇਜਰੀਵਾਲ ਨੇ ਕਿਹਾ ਕਿ ਸੰਮਨ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਮੈਂ ਆਪਣਾ ਜੀਵਨ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਬਤੀਤ ਕੀਤਾ ਹੈ। ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਦੱਸ ਦੇਈਏ ਕਿ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਣਾ ਪਿਆ। ਪਰ ਉਹ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਲਈ ਰਵਾਨਾ ਹੋ ਗਏ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ED ਦਾ ਨੋਟਿਸ ਰਾਜਨੀਤੀ ਤੋਂ ਪ੍ਰੇਰਿਤ
ਈਡੀ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਤਾਜ਼ਾ ਸੰਮਨ ਜਾਰੀ ਕੀਤਾ ਸੀ। ਈਡੀ ਨੇ ਪਹਿਲਾਂ 2 ਨਵੰਬਰ ਨੂੰ ਕੇਜਰੀਵਾਲ ਨੂੰ ਸੰਮਨ ਭੇਜਿਆ ਸੀ ਪਰ ਉਹ ਉਸ ਦਿਨ ਵੀ ਪੇਸ਼ ਨਹੀਂ ਹੋਏ ਸਨ।
ਕੇਜਰੀਵਾਲ ਨੇ ਵੀ ਇਸ ਨੋਟਿਸ ਨੂੰ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਕੇਜਰੀਵਾਲ ਨੇ ਮੰਗਲਵਾਰ ਨੂੰ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਲਈ ਰਵਾਨਾ ਹੋਣਾ ਸੀ, ਪਰ ਉਹ ਭਾਰਤ ਗਠਜੋੜ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਕਾਰਨ ਉਸ ਦਿਨ ਨਹੀਂ ਗਏ।
ਵਿਪਾਸਨਾ ਸੈਸ਼ਨ ਬਾਰੇ ਹਰ ਕੋਈ ਜਾਣੂ ਸੀ- AAP
ਅਰਿਵੰਦ ਕੇਜਰੀਵਾਲ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਵਿਪਾਸਨਾ ਲਈ ਰਵਾਨਾ ਹੋਏ ਸਨ। ਈਡੀ ਦੇ ਸੰਮਨ ‘ਤੇ ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਕਿਹਾ ਕਿ ਪਾਰਟੀ ਦੇ ਵਕੀਲ ਈਡੀ ਦੇ ਨੋਟਿਸ ਦਾ ਅਧਿਐਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਨੂੰਨੀ ਰੂਪ ਵਿੱਚ ਬਣਦੀ ਕਾਰਵਾਈ ਕੀਤੀ ਜਾਵੇਗੀ। ਪਾਰਟੀ ਨੇ ਕਿਹਾ ਕਿ ਕੇਜਰੀਵਾਲ ਦਾ ਵਿਪਾਸਨਾ ਸੈਸ਼ਨ ਪਹਿਲਾਂ ਹੀ ਤੈਅ ਸੀ ਅਤੇ ਇਹ ਸਭ ਨੂੰ ਪਤਾ ਸੀ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਅੰਦਪੁਰ ਪਿੰਡ ਵਿੱਚ 10 ਦਿਨਾਂ ਲਈ ਵਿਪਾਸਨਾ ਸੈਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ