AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿੱਲੀ: ਪਾਲਮ ਵਿੱਚ 5 ਮੰਜ਼ਿਲਾ ਇਮਾਰਤ ਵਿੱਚ ਲੱਗੀ ਅੱਗ, 3 ਬੱਚਿਆਂ ਸਮੇਤ 9 ਦੀ ਮੌਤ

Delhi Fire: ਦਿੱਲੀ ਦੇ ਪਾਲਮ ਵਿੱਚ ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਰਾਜੇਂਦਰ ਕਸ਼ਿਅਪ ਇਮਾਰਤ ਵਿੱਚ ਇੱਕ ਬਿਊਟੀ ਪਾਰਲਰ ਸਮੇਤ ਕਾਰੋਬਾਰ ਚਲਾਉਂਦਾ ਸੀ ਅਤੇ ਉਸਦਾ ਪਰਿਵਾਰ ਉੱਪਰਲੀ ਮੰਜ਼ਿਲ 'ਤੇ ਰਹਿੰਦਾ ਸੀ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ, ਜਿਸਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਦਿੱਲੀ: ਪਾਲਮ ਵਿੱਚ 5 ਮੰਜ਼ਿਲਾ ਇਮਾਰਤ ਵਿੱਚ ਲੱਗੀ ਅੱਗ, 3 ਬੱਚਿਆਂ ਸਮੇਤ 9 ਦੀ ਮੌਤ
ਪਾਲਮ ਵਿੱਚ 5 ਮੰਜ਼ਿਲਾ ਇਮਾਰਤ ਵਿੱਚ ਅੱਗ
tv9-punjabi
| Updated On: 18 Mar 2026 13:50 PM IST

ਦਿੱਲੀ ਦੇ ਪਾਲਮ ਖੇਤਰ ਵਿੱਚ ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਵਿੱਚ 9 ਲੋਕਾਂ ਦੀ ਦੁਖਦਾਈ ਮੌਤ ਹੋ ਗਈ। ਇਸ ਘਟਨਾ ਵਿੱਚ ਕਈ ਹੋਰ ਵੀ ਗੰਭੀਰ ਰੂਪ ਵਿੱਚ ਝੁਲਸ ਗਏ ਹਨ। ਅੱਗ ਲੱਗਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ, ਅੰਦਰ ਫਸੇ ਲੋਕ ਮਦਦ ਦੀ ਗੁਹਾਰ ਲਗਾ ਰਹੇ ਸਨ। ਜਾਣਕਾਰੀ ਤੋਂ ਬਾਅਦ, ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚੀਆਂ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਜਾਣਕਾਰੀ ਅਨੁਸਾਰ, ਇਮਾਰਤ ਇਲਾਕੇ ਦੇ ਪਾਲਮ ਕਲੋਨੀ ਦੇ ਲੇਨ ਨੰਬਰ 2 ਵਿੱਚ ਸਥਿਤ ਹੈ। ਰਾਜੇਂਦਰ ਕਸ਼ਿਅਪ ਦਾ ਪੂਰਾ ਪਰਿਵਾਰ ਇੱਥੇ ਰਹਿੰਦਾ ਹੈ। ਪਰਿਵਾਰ ਵਿੱਚ ਲਗਭਗ 15 ਮੈਂਬਰ ਹਨ। ਰਾਜੇਂਦਰ ਕਸ਼ਿਅਪ ਮਾਰਕੀਟ ਦੇ ਪ੍ਰਧਾਨ ਵੀ ਹਨ ਅਤੇ ਪੂਰੀ ਇਮਾਰਤ ਦੇ ਮਾਲਕ ਹਨ। ਬੇਸਮੈਂਟ ਅਤੇ ਗਰਾਊਂਡ ਫਲੋਰ ਤੇ ਬਿਊਟੀ ਪਾਰਲਰ, ਚੂੜੀਆਂ ਦੀ ਦੁਕਾਨ ਅਤੇ ਹੋਰ ਕਾਰੋਬਾਰ ਚੱਲਦੇ ਹਨ। ਉਨ੍ਹਾਂ ਦਾ ਪਰਿਵਾਰ ਉੱਪਰਲੀਆਂ ਮੰਜ਼ਿਲਾਂ ‘ਤੇ ਰਹਿੰਦਾ ਹੈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਕੀ ਕਿਹਾ?

ਪਾਲਮ ਅੱਗ ਦੇ ਚਸ਼ਮਦੀਦ ਗਵਾਹ ਯੋਗੇਸ਼ ਨੇ ਕਿਹਾ ਕਿ ਉਨ੍ਹਾਂ ਨੇ ਸਵੇਰੇ 6:45 ਵਜੇ ਦੇ ਕਰੀਬ ਅੱਗ ਦੇਖੀ ਅਤੇ ਉਨ੍ਹਾਂ ਦੇ ਪਿਤਾ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਅੱਗ ਤੇਜ਼ੀ ਨਾਲ ਪੂਰੀ ਇਮਾਰਤ ਵਿੱਚ ਫੈਲ ਗਈ। ਛੇ ਤੋਂ ਸੱਤ ਲੋਕ ਬਾਲਕੋਨੀ ‘ਤੇ ਚੀਕਦੇ ਹੋਏ ਦੇਖੇ ਗਏ, ਪਰ ਬਾਅਦ ਵਿੱਚ ਉਹ ਪਿੱਛੇ ਵੱਲ ਹਟ ਗਏ। ਧੂੰਆਂ ਕਾਫੀ ਜਿਆਦਾ ਸੀ। ਉਹ ਨਾਲ ਲੱਗਦੀ ਇਮਾਰਤ ਵਿੱਚ ਦਾਖਲ ਹੋਏ ਅਤੇ ਕੰਧ ਤੋੜ ਦਿੱਤੀ, ਪਰ ਅੱਗ ਅਤੇ ਧੂੰਆ ਜਿਆਦਾ ਹੋਣ ਕਾਰਨ ਅੰਦਰ ਨਹੀਂ ਜਾ ਸਕੇ। ਫਾਇਰ ਬ੍ਰਿਗੇਡ ਦੀ ਹਾਈਡ੍ਰੌਲਿਕ ਮਸ਼ੀਨ ਦੇਰੀ ਨਾਲ ਪਹੁੰਚੀ। ਉਨ੍ਹਾਂ ਨੇ ਕਿਹਾ ਕਿ ਫਾਇਰ ਬ੍ਰਿਗੇਡ ਵੀ ਅੱਧਾ ਘੰਟਾ ਦੇਰੀ ਨਾਲ ਪਹੁੰਚੀ। ਛੇ ਤੋਂ ਸੱਤ ਲੋਕਾਂ ਨੂੰ ਸੜੀ ਹੋਈ ਹਾਲਤ ਵਿਚ ਬਾਹਰ ਕੱਢਿਆ ਗਿਆ। ਇਮਾਰਤ ਵਿੱਚ 10 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।

ਇੱਕ ਬੱਚੇ ਦੀ ਹਾਲਤ ਗੰਭੀਰ

ਚਸ਼ਮਦੀਦਾਂ ਦਾ ਕਹਿਣਾ ਹੈ ਕਿ ਇੱਕ ਬੱਚਾ ਉੱਪਰੋਂ ਡਿੱਗ ਪਿਆ ਅਤੇ ਉਸਨੂੰ ਸੱਟਾਂ ਲੱਗੀਆਂ, ਜਦੋਂ ਕਿ ਇੱਕ ਆਦਮੀ ਅੱਗ ਬੁਝਾਊ ਦਸਤੇ ਦੀ ਪੌੜ੍ਹੀ ਤੋਂ ਫਿਸਲ ਕੇ ਹੇਠਾਂ ਡਿੱਗ ਪਿਆ, ਉਸਨੂੰ ਵੀ ਸੱਟਾਂ ਲੱਗੀਆਂ। ਪੰਜ ਤੋਂ ਛੇ ਲੋਕਾਂ ਨੂੰ ਸੜੀ ਹੋਈ ਹਾਲਤ ਵਿੱਚ ਬਾਹਰ ਕੱਢ ਕੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਅਜੇ ਹੋਰ ਲੋਕ ਵੀ ਫਸੇ ਹੋ ਸਕਦੇ ਹਨ।

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...