AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Delhi Government vs LG: ਦਿੱਲੀ ਸਰਕਾਰ ਕੋਲ ਨੂੰ ਟਰਾਂਸਫਰ-ਪੋਸਟਿੰਗ ਦਾ ਅਧਿਕਾਰ, ਸੁਪਰੀਮ ਕੋਰਟ ਨੇ ਦਿੱਤਾ ਵੱਡਾ ਫੈਸਲਾ

Delhi Government vs LG: ਸੁਪਰੀਮ ਕੋਰਟ ਨੇ ਅਫਸਰਾਂ ਦੇਟਰਾਂਸਫਰ-ਪੋਸਟਿੰਗ ਮਾਮਲੇ 'ਤੇ ਆਪਣਾ ਫੈਸਲਾ ਸੁਣਾਇਆ ਹੈ। ਦਿੱਲੀ ਸਰਕਾਰ ਨੇ ਅਦਾਲਤ ਤੋਂ ਆਪਣਾ ਅਧਿਕਾਰ ਮੰਗਿਆ ਸੀ। ਜਨਤਕ ਵਿਵਸਥਾ, ਪੁਲਿਸ ਅਤੇ ਜ਼ਮੀਨ ਨੂੰ ਛੱਡ ਕੇ ਸੇਵਾਵਾਂ 'ਤੇ ਦਿੱਲੀ ਸਰਕਾਰ ਨੂੰ ਵਿਧਾਨਕ ਅਧਿਕਾਰ ਦਿੱਤਾ ਗਿਆ ਹੈ।

tv9-punjabi
| Updated On: 11 May 2023 12:28 PM IST
Share
Supreme Court on Delhi Government: ਸੁਪਰੀਮ ਕੋਰਟ (Supreme Court) ਨੇ ਦਿੱਲੀ ਸਰਕਾਰ ਨੂੰ ਅਧਿਕਾਰੀਆਂ ਦੇ ਤਬਾਦਲੇ-ਪੋਸਟਿੰਗ ਦਾ ਅਧਿਕਾਰ ਦਿੱਤਾ ਹੈ। ਐਨਸੀਟੀ ਦਿੱਲੀ ਕੋਲ ਜਨਤਕ ਵਿਵਸਥਾ, ਪੁਲਿਸ ਅਤੇ ਜ਼ਮੀਨ ਨੂੰ ਛੱਡ ਕੇ ਸੇਵਾਵਾਂ ਉੱਤੇ ਦਿੱਲੀ ਸਰਕਾਰ ਨੂੰ ਵਿਧਾਨਿਕ ਸ਼ਕਤੀ ਦਿੱਤੀ ਗਈ ਹੈ। ਸਾਰੇ ਜੱਜਾਂ ਨੇ ਸਰਬਸੰਮਤੀ ਨਾਲ ਫੈਸਲਾ ਸੁਣਾਇਆ। ਅਦਾਲਤ ਨੇ 2018 ਦੇ ਫੈਸਲੇ ਨਾਲ ਅਸਹਿਮਤੀ ਪ੍ਰਗਟਾਈ। ਅਦਾਲਤ ਨੇ ਕਿਹਾ ਕਿ ਦਿੱਲੀ ਸਰਕਾਰ ਦੀਆਂ ਸ਼ਕਤੀਆਂ ਦੂਜੇ ਰਾਜਾਂ ਦੇ ਮੁਕਾਬਲੇ ਘੱਟ ਹਨ। ਇੱਥੇ ਇੱਕ ਚੁਣੀ ਹੋਈ ਸਰਕਾਰ ਹੈ ਪਰ ਸਰਕਾਰ ਕੋਲ ਸੀਮਤ ਸ਼ਕਤੀਆਂ ਹਨ। ਅਦਾਲਤ ਨੇ ਮੰਨਿਆ ਕਿ ਚੁਣੀ ਹੋਈ ਸਰਕਾਰ ਦੀ ਜਨਤਾ ਪ੍ਰਤੀ ਜਵਾਬਦੇਹੀ ਹੁੰਦੀ ਹੈ। ਸੁਪਰੀਮ ਕੋਰਟ ਨੇ ਸਵੀਕਾਰ ਕੀਤਾ ਕਿ ਕਾਰਜਕਾਰੀ ਮਾਮਲੇ ਦਾ ਅਧਿਕਾਰ LG ਕੋਲ ਹੈ। ਲੋਕਤੰਤਰ ਵਿੱਚ ਅਸਲ ਫੈਸਲਾ ਚੁਣੀ ਹੋਈ ਸਰਕਾਰ ਨੂੰ ਹੀ ਲੈਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਕੇਂਦਰੀ ਕਾਨੂੰਨ ਨਹੀਂ ਹੈ ਤਾਂ ਦਿੱਲੀ ਸਰਕਾਰ ਕਾਨੂੰਨ ਬਣਾ ਸਕਦੀ ਹੈ। ਪ੍ਰਸ਼ਾਸਨ ‘ਤੇ ਚੁਣੀ ਹੋਈ ਸਰਕਾਰ ਦਾ ਕੰਟਰੋਲ ਜ਼ਰੂਰੀ ਹੈ। LG ਨੂੰ ਸਰਕਾਰ ਦੀ ਗੱਲ ਮੰਨਣੀ ਚਾਹੀਦੀ ਹੈ। LG ਨੂੰ ਚੁਣੀ ਹੋਈ ਸਰਕਾਰ ਦੀ ਮਦਦ ਨਾਲ ਫੈਸਲਾ ਲੈਣਾ ਚਾਹੀਦਾ ਹੈ। ‘ਆਪ’ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਕੇਂਦਰ ਵੱਲੋਂ ਐਨਸੀਟੀ ਐਕਟ ਵਿੱਚ ਸੋਧ ਕਰਨ ਤੋਂ ਬਾਅਦ ਪ੍ਰਸ਼ਾਸਨਿਕ ਨਿਯੰਤਰਣ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਦਿੱਲੀ ਸਰਕਾਰ ਨੇ ਅਦਾਲਤ ਨੂੰ ਕੇਂਦਰ ਨਾਲ ਆਪਣੀ ਸ਼ਕਤੀ ਦੀ ਸੀਮਾ ਤੈਅ ਕਰਨ ਲਈ ਕਿਹਾ ਸੀ। ਜਨਵਰੀ ਵਿੱਚ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਐਮਆਰ ਸ਼ਾਹ, ਜਸਟਿਸ ਕ੍ਰਿਸ਼ਨਾ ਮੁਰਾਰੀ, ਜਸਟਿਸ ਪੀਐਸ ਨਰਸਿਮ੍ਹਾ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਚਾਰ ਦਿਨਾਂ ਤੱਕ ਬਹਿਸ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪੰਜਾਬ ਤੋਂ ਰਾਜਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਰਾਘਵ ਚੱਢਾ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਤੇ ਟਵੀਟ ਕਰਕੇ ਆਪਣੀ ਪ੍ਰਤੀਕ੍ਰਿਰੀਆ ਦਿੱਤੀ ਹੈ। ਚੱਢਾ ਨੇ ਆਪਣੇ ਟਵੀਟ ਵਿੱਚ ਲਿੱਖਿਆ – ਸਤਿਆਮੇਵ ਜਯਤੇ…

ਕੇਂਦਰ ਨੇ ਕੀਤੀ ਸੀ ਕੇਸ ਨੂੰ ਵੱਡੀ ਬੈਂਚ ਕੋਲ ਤਬਦੀਲ ਕਰਨ ਦੀ ਮੰਗ

ਅਦਾਲਤ ਵਿੱਚ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਹੀ ਕੇਂਦਰ ਦਾ ਵਿਸਤਾਰ ਨਹੀਂ ਹੈ, ਸਗੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਵੀ ਕੇਂਦਰ ਦੇ ਮਾਮਲਿਆਂ ਦੇ ਸਬੰਧ ਵਿੱਚ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ 2018 ਦੇ ਫੈਸਲੇ ਨੂੰ ਵੱਡੀ ਬੈਂਚ ਕੋਲ ਤਬਦੀਲ ਕਰਨ ਦੀ ਮੰਗ ਕੀਤੀ। ਦਿੱਲੀ ਸਰਕਾਰ ਦੀ ਤਰਫੋਂ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਅਦਾਲਤ ਵਿੱਚ ਪੇਸ਼ ਹੋਏ, ਜਿਨ੍ਹਾਂ ਨੇ ਮਹਿਤਾ ਦੀ ਮੰਗ ਦਾ ਵਿਰੋਧ ਕੀਤਾ ਸੀ।

ਸੁਪਰੀਮ ਕੋਰਟ ਨੇ 2018 ਵਿੱਚ ਸੁਣਾਇਆ ਸੀ ਫੈਸਲਾ

ਕੇਂਦਰ ਸਰਕਾਰ ਨੇ 2021 ਵਿੱਚ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੇ ਕਾਨੂੰਨਾਂ ਵਿੱਚ ਸੋਧ ਕੀਤੀ ਸੀ। ‘ਆਪ’ ਸਰਕਾਰ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਦਿੱਲੀ ਸਰਕਾਰ ਨੇ ਦਲੀਲ ਦਿੱਤੀ ਕਿ ਚੁਣੀ ਹੋਈ ਸਰਕਾਰ ਨੂੰ ਟ੍ਰਾਂਸਫਰ ਅਤੇ ਪੋਸਟਿੰਗ ਦਾ ਅਧਿਕਾਰ ਹੋਣਾ ਚਾਹੀਦਾ ਹੈ। ਦਿੱਲੀ ਸਰਕਾਰ ਨੇ ਕਾਨੂੰਨ ਵਿੱਚ ਸੋਧ ਨੂੰ ਸੰਵਿਧਾਨ ਦੇ ਮੂਲ ਢਾਂਚੇ ਦੇ ਸਿਧਾਂਤ ਦੀ ਉਲੰਘਣਾ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਨੇ 2018 ਵਿੱਚ ਫੈਸਲਾ ਸੁਣਾਇਆ ਸੀ ਕਿ LG ਨੂੰ ਉਨ੍ਹਾਂ ਮਾਮਲਿਆਂ ਵਿੱਚ ਮੰਤਰੀ ਮੰਡਲ ਦੀ ਸਹਾਇਤਾ ਅਤੇ ਸਲਾਹ ‘ਤੇ ਕੰਮ ਕਰਨਾ ਚਾਹੀਦਾ ਹੈ ਜਿਨ੍ਹਾਂ ‘ਤੇ ਦਿੱਲੀ ਸਰਕਾਰ ਕੋਲ ਕਾਰਜਕਾਰੀ ਅਤੇ ਵਿਧਾਨਕ ਸ਼ਕਤੀਆਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...