ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ ਕੇਜਰੀਵਾਲ ਨੂੰ ਅਦਾਲਤ ਤੋਂ ਮਿਲੇਗੀ ਰਾਹਤ? ਦੋ ਮਾਮਲਿਆਂ ਦੀ ਸੁਣਵਾਈ ਅੱਜ

Arvind Kejriwal: ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਅੱਜ ਅਦਾਲਤ 'ਚ ਕਈ ਕੇਸਾਂ ਦੀ ਸੁਣਵਾਈ ਹੋਣੀ ਹੈ। ਪਟੀਸ਼ਨ ਵਿੱਚ ਈਡੀ ਵੱਲੋਂ ਭੇਜੇ 9 ਸੰਮਨਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 'ਤੇ ਜੇਲ੍ਹ 'ਚ ਇਨਸੁਲਿਨ ਨਾ ਦੇਣ ਦਾ ਦੋਸ਼ ਲਗਾਇਆ ਹੈ।

ਕੀ ਕੇਜਰੀਵਾਲ ਨੂੰ ਅਦਾਲਤ ਤੋਂ ਮਿਲੇਗੀ ਰਾਹਤ? ਦੋ ਮਾਮਲਿਆਂ ਦੀ ਸੁਣਵਾਈ ਅੱਜ
ਅਰਵਿੰਦ ਕੇਜਰੀਵਾਲ
Follow Us
sajan-kumar-2
| Updated On: 22 Apr 2024 10:55 AM

Arvind Kejriwal: ਦਿੱਲੀ ਦੇ ਅਰਵਿੰਦ ਕੇਜਰੀਵਾਲ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਿਚਾਲੇ ਤਣਾਅ ਜਾਰੀ ਹੈ। ਇਸ ਦੌਰਾਨ ਅੱਜ ਕੇਜਰੀਵਾਲ ਨੂੰ ਲੈ ਕੇ ਦੋ ਮਾਮਲਿਆਂ ਵਿੱਚ ਅਦਾਲਤ ਵਿੱਚ ਸੁਣਵਾਈ ਹੈ। ਕੇਜਰੀਵਾਲ ਨੇ ਈਡੀ ਕਾਨੂੰਨ ਦੀਆਂ ਕਈ ਧਾਰਾਵਾਂ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ਵਿੱਚ ਈਡੀ ਵੱਲੋਂ ਭੇਜੇ 9 ਸੰਮਨਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦੱਸਿਆ ਗਿਆ ਹੈ। ਇਹ ਵੀ ਪੁੱਛਿਆ ਗਿਆ ਹੈ ਕਿ ਕੀ ਸਿਆਸੀ ਪਾਰਟੀ ਮਨੀ ਲਾਂਡਰਿੰਗ ਕਾਨੂੰਨ ਦੇ ਦਾਇਰੇ ‘ਚ ਆਉਂਦੀ ਹੈ? ਪਟੀਸ਼ਨ ਵਿੱਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਈਡੀ ਦੀ ਇਹ ਕਾਰਵਾਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹੈ।

ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਦੀ ਸ਼ੂਗਰ ਲੈਵਲ ਦੀ ਨਿਯਮਤ ਜਾਂਚ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਉਨ੍ਹਾਂ ਦੇ ਨਿੱਜੀ ਡਾਕਟਰ ਨਾਲ ਸਲਾਹ-ਮਸ਼ਵਰਾ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਅੱਜ ਰੌਜ਼ ਐਵੇਨਿਊ ਕੋਰਟ ਵੀ ਆਪਣਾ ਫੈਸਲਾ ਸੁਣਾ ਸਕਦੀ ਹੈ। ਪਟੀਸ਼ਨ ‘ਚ ਈਡੀ ਸੀਬੀਆਈ ਅਤੇ ਦਿੱਲੀ ਪੁਲਿਸ ਵੱਲੋਂ ਦਰਜ ਕੀਤੇ ਗਏ ਸਾਰੇ ਅਪਰਾਧਿਕ ਮਾਮਲਿਆਂ ਵਿੱਚ ਕੇਜਰੀਵਾਲ ਨੂੰ ਅਸਧਾਰਨ ਅੰਤਰਿਮ ਜ਼ਮਾਨਤ ਦੇਣ ਦੀ ਵੀ ਬੇਨਤੀ ਕੀਤੀ ਗਈ ਹੈ। ਪਟੀਸ਼ਨ ‘ਚ ਗੈਂਗਸਟਰਾਂ ਟਿੱਲੂ ਤਾਜਪੁਰੀਆ ਅਤੇ ਅਤੀਕ ਅਹਿਮਦ ਦੀ ਹਿਰਾਸਤ ‘ਚ ਹੱਤਿਆ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਤਿਹਾੜ ਜੇਲ੍ਹ ‘ਚ ਕੇਜਰੀਵਾਲ ਦੀ ਸੁਰੱਖਿਆ ਖਤਰੇ ‘ਚ ਹੈ।

ਤਿਹਾੜ ਪ੍ਰਸ਼ਾਸਨ ਨੇ LG ਨੂੰ ਸੌਂਪੀ ਰਿਪੋਰਟ

ਆਮ ਆਦਮੀ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ‘ਤੇ ਜੇਲ੍ਹ ‘ਚ ਇਨਸੁਲਿਨ ਨਾ ਦੇਣ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਕਿਹਾ ਹੈ ਕਿ ਜੇਲ੍ਹ ਵਿੱਚ ਕੇਜਰੀਵਾਲ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਲਈ ਲਗਾਤਾਰ ਝੂਠ ਬੋਲ ਰਹੇ ਹਨ। ਉਨ੍ਹਾਂ ਨੂੰ ਲੋਕਾਂ ਦੇ ਸਾਹਮਣੇ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਤਿਹਾੜ ਪ੍ਰਸ਼ਾਸਨ ਨੇ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ LG ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਕੇਜਰੀਵਾਲ ਨੇ ਗ੍ਰਿਫਤਾਰੀ ਤੋਂ ਕਈ ਮਹੀਨੇ ਪਹਿਲਾਂ ਇਨਸੁਲਿਨ ਲੈਣੀ ਬੰਦ ਕਰ ਦਿੱਤੀ ਸੀ।

ਡਾਕਟਰਾਂ ਨੇ ਕੇਜਰੀਵਾਲ ਨਾਲ ਕੀਤੀ ਗੱਲਬਾਤ

ਤਿਹਾੜ ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਸੀਨੀਅਰ ਡਾਕਟਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਹ ਦਿੱਤੀ। ਦਰਅਸਲ ‘ਆਪ’ ਨੇਤਾ ਸੌਰਵ ਭਾਰਦਵਾਜ ਦੇ ਦੋਸ਼ਾਂ ‘ਤੇ ਜੇਲ੍ਹ ਪ੍ਰਸ਼ਾਸਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਜੇਲ੍ਹ ਵਿੱਚ ਕੋਈ ਵੀ ਸ਼ੂਗਰ ਰੋਗ ਮਾਹਿਰ ਨਹੀਂ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਇੱਕ ਜੇਲ੍ਹ ਅਧਿਕਾਰੀ ਦਾ ਕਹਿਣਾ ਹੈ ਕਿ 40 ਮਿੰਟ ਦੀ ਵਿਸਤ੍ਰਿਤ ਸਲਾਹ ਤੋਂ ਬਾਅਦ, ਕੇਜਰੀਵਾਲ ਨੂੰ ਭਰੋਸਾ ਦਿੱਤਾ ਗਿਆ ਕਿ ਗੰਭੀਰ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਨੂੰ ਦਿੱਤੀਆਂ ਗਈਆਂ ਦਵਾਈਆਂ ਲੈਂਦੇ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਨਿਯਮਿਤ ਤੌਰ ‘ਤੇ ਮੁਲਾਂਕਣ ਅਤੇ ਸਮੀਖਿਆ ਕੀਤੀ ਜਾਵੇਗੀ।

ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼

‘ਆਪ’ ਨੇਤਾ ਸੰਜੇ ਸਿੰਘ ਨੇ ਦਾਅਵਾ ਕੀਤਾ ਹੈ ਕਿ CM ਕੇਜਰੀਵਾਲ ਨੂੰ ਇਨਸੁਲਿਨ ਨਹੀਂ ਦਿੱਤੀ ਜਾ ਰਹੀ ਹੈ। ਜੇਕਰ ਸ਼ੂਗਰ ਦੇ ਮਰੀਜ਼ ਨੂੰ ਸਮੇਂ ਸਿਰ ਇਨਸੁਲਿਨ ਨਹੀਂ ਦਿੱਤੀ ਜਾਂਦੀ ਤਾਂ ਇਹ ਉਨ੍ਹਾਂ ਲਈ ਜ਼ਿੰਦਗੀ ਅਤੇ ਮੌਤ ਦਾ ਸਵਾਲ ਬਣ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਕੇਜਰੀਵਾਲ ਦੇ ਕਤਲ ਦੀ ਸਾਜ਼ਿਸ਼ ਹੈ।

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Stories