AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿੱਲੀ: ITO ‘ਤੇ ਦੋ ਕਾਰਾਂ ਦੀ ਜ਼ੋਰਦਾਰ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ

ਦਿੱਲੀ ਦੇ ਆਈਟੀਓ ਵਿਖੇ ਹਾਦਸੇ ਦੀ ਸੂਚਨਾ ਮਿਲਣ 'ਤੇ, ਪੁਲਿਸ, ਫੋਰੈਂਸਿਕ ਟੀਮਾਂ ਅਤੇ ਫਾਇਰ ਬ੍ਰਿਗੇਡ ਟੀਮਾਂ ਮੌਕੇ 'ਤੇ ਪਹੁੰਚੀਆਂ। ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਗਿਆ। ਪੁਲਿਸ ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਦਿੱਲੀ: ITO 'ਤੇ ਦੋ ਕਾਰਾਂ ਦੀ ਜ਼ੋਰਦਾਰ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ
tv9-punjabi
| Updated On: 24 Aug 2026 02:04 AM IST
Share

ਰਾਜਧਾਨੀ ਦਿੱਲੀ ਦੇ ਆਈਟੀਓ ਇਲਾਕੇ ਵਿੱਚ ਐਤਵਾਰ ਰਾਤ ਕਰੀਬ 9:30 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦਫ਼ਤਰ ਦੇ ਨੇੜੇ ਵਾਪਰਿਆ। ਜਿੱਥੇ ਇੱਕ ਸਵਿਫਟ ਕਾਰ ਡਿਵਾਈਡਰ ਨਾਲ ਟਕਰਾ ਗਈ, ਫਿਰ ਰੇਲਿੰਗ ਪਾਰ ਕਰਕੇ ਸਾਹਮਣੇ ਤੋਂ ਆ ਰਹੀ ਇਨੋਵਾ ਕਾਰ ਨਾਲ ਟਕਰਾ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਵਿੱਚ ਦੋ ਵਿਧਾਇਕ ਵੀ ਸ਼ਾਮਲ ਹਨ।

ਪੁਲਿਸ ਮੁਤਾਬਕ, ਆਸ਼ੂਤੋਸ਼ ਪਾਂਡੇ (32) ਸਵਿਫਟ ਕਾਰ ਚਲਾ ਰਿਹਾ ਸੀ। ਉਹ ਆਪਣੀ ਪਤਨੀ ਅਤੇ ਦੋ ਨਾਬਾਲਗ ਬੱਚਿਆਂ ਨਾਲ ਲਕਸ਼ਮੀ ਨਗਰ ਤੋਂ ਆਈਟੀਓ ਵੱਲ ਜਾ ਰਹੇ ਸੀ। ਇਸੇ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ ਅਤੇ ਰੇਲਿੰਗ ਪਾਰ ਕਰਦੇ ਸਮੇਂ ਆਈਟੀਓ ਤੋਂ ਲਕਸ਼ਮੀ ਨਗਰ ਵੱਲ ਆ ਰਹੀ ਇਨੋਵਾ ਗੱਡੀ ਨਾਲ ਟਕਰਾ ਗਈ।

ਇਨੋਵਾ ਵਿੱਚ ਸਫ਼ਰ ਸਨ ਦੋ ਵਿਧਾਇਕ

ਕਿਰਾੜੀ ਦੇ ਵਿਧਾਇਕ ਅਨਿਲ ਝਾਅ (ਆਮ ਆਦਮੀ ਪਾਰਟੀ) ਅਤੇ ਕਰਨਾਟਕ ਦੇ ਵਿਧਾਇਕ ਅਭੈ ਪਾਟਿਲ (ਭਾਜਪਾ) ਇਨੋਵਾ ਵਿੱਚ ਸਫ਼ਰ ਕਰ ਰਹੇ ਸਨ। ਹਾਦਸੇ ਵਿੱਚ ਦੋਵਾਂ ਵਿਧਾਇਕਾਂ ਅਤੇ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖਮੀਆਂ ਨੂੰ ਤੁਰੰਤ ਐਲਐਨਜੇਪੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਫੋਰੈਂਸਿਕ ਟੀਮਾਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ। ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਗਿਆ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਪੁਲਿਸ ਇਸ ਵੇਲੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਹਾਦਸੇ ਤੋਂ ਬਾਅਦ, ਆਈਟੀਓ ‘ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਜਦੋਂ ਤੱਕ ਦਿੱਲੀ ਪੁਲਿਸ ਨੇ ਫਾਇਰ ਵਿਭਾਗ ਦੀ ਮਦਦ ਨਾਲ ਨੁਕਸਾਨੇ ਗਏ ਵਾਹਨਾਂ ਨੂੰ ਨਹੀਂ ਹਟਾਇਆ, ਉਦੋਂ ਤੱਕ ਟ੍ਰੈਫਿਕ ਜਾਮ ਵਧ ਗਿਆ ਅਤੇ ਡੀਡੀਯੂ ਮਾਰਗ, ਆਈਟੀਓ, ਮੰਡੀ ਹਾਊਸ, ਪ੍ਰਗਤੀ ਮੈਦਾਨ ਅਤੇ ਸਰਾਏ ਕਾਲੇ ਖਾਨ ‘ਤੇ ਲੰਬੇ ਟ੍ਰੈਫਿਕ ਜਾਮ ਲੱਗ ਗਏ। ਹਾਲਾਂਕਿ, ਨੁਕਸਾਨੇ ਗਏ ਵਾਹਨਾਂ ਨੂੰ ਹਟਾਏ ਜਾਣ ਤੋਂ ਬਾਅਦ ਆਵਾਜਾਈ ਆਮ ਵਾਂਗ ਹੋ ਗਈ ਹੈ।

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...