AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

‘ਮੁਸਲਿਮ ਰਾਸ਼ਟਰ ਨਹੀਂ, ਪੀਐਮ ਮੋਦੀ ਇਜ਼ਰਾਈਲ-ਫਲਸਤੀਨ ਸੰਘਰਸ਼ ਨੂੰ ਖਤਮ ਕਰ ਸਕਦੇ ਹਨ’, ਜਾਮਾ ਮਸਜਿਦ ਦੇ ਮੌਲਵੀ ਦਾ ਬਿਆਨ

ਸ਼ਾਹੀ ਇਮਾਮ ਸਈਅਦ ਅਹਿਮਦ ਬੁਖਾਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ, "ਮੈਨੂੰ ਉਮੀਦ ਹੈ ਕਿ ਮੇਰੇ ਦੇਸ਼ ਦੇ ਪ੍ਰਧਾਨ ਮੰਤਰੀ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਆਪਣੇ ਨਿੱਜੀ ਸਬੰਧਾਂ ਦੇ ਕਾਰਨ, ਯੁੱਧ ਨੂੰ ਖਤਮ ਕਰਨ ਅਤੇ ਮੁੱਦਿਆਂ ਨੂੰ ਸੁਲਝਾਉਣ ਲਈ ਕੂਟਨੀਤਕ ਦਬਾਅ ਪਾਉਣਗੇ।"

'ਮੁਸਲਿਮ ਰਾਸ਼ਟਰ ਨਹੀਂ, ਪੀਐਮ ਮੋਦੀ ਇਜ਼ਰਾਈਲ-ਫਲਸਤੀਨ ਸੰਘਰਸ਼ ਨੂੰ ਖਤਮ ਕਰ ਸਕਦੇ ਹਨ', ਜਾਮਾ ਮਸਜਿਦ ਦੇ ਮੌਲਵੀ ਦਾ ਬਿਆਨ
tv9-punjabi
| Updated On: 09 Jan 2024 16:31 PM IST
Share
ਇਜ਼ਰਾਈਲ-ਫਲਸਤੀਨ ਸੰਘਰਸ਼ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਮੁਸਲਿਮ ਦੇਸ਼ਾਂ, ਅਮੇਰਿਕਾ ਅਤੇ ਸੁੰਯੁਕਤ ਰਾਸ਼ਟਰ ਦੀ ਦਖਲਅੰਦਾਜ਼ੀ ਦੇ ਬਾਵਜ਼ੂਦ ਇਹ ਸੰਘਰਸ਼ ਸਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਉੱਥੇ ਹੀ ਹੁਣ ਦਿੱਲੀ ਦੀ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਸਈਅਦ ਅਹਿਮਦ ਬੁਖਾਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਜ਼ਰਾਈਲ-ਫਲਸਤੀਨ ਜੰਗ ਨੂੰ ਖਤਮ ਕਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਜ਼ਾਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਆਪਣੀ ਨਿੱਜੀ ਦੋਸਤੀ ਦਾ ਲਾਭ ਉਠਾਉਣ ਚਾਹੀਦਾ ਹੈ। ਸ਼ਾਹੀ ਇਮਾਮ ਸਈਅਦ ਅਹਿਮਦ ਬੁਖਾਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ, “ਮੈਨੂੰ ਉਮੀਦ ਹੈ ਕਿ ਮੇਰੇ ਦੇਸ਼ ਦੇ ਪ੍ਰਧਾਨ ਮੰਤਰੀ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਆਪਣੇ ਨਿੱਜੀ ਸਬੰਧਾਂ ਦੇ ਕਾਰਨ, ਯੁੱਧ ਨੂੰ ਖਤਮ ਕਰਨ ਅਤੇ ਮੁੱਦਿਆਂ ਨੂੰ ਸੁਲਝਾਉਣ ਲਈ ਕੂਟਨੀਤਕ ਦਬਾਅ ਪਾਉਣਗੇ।” ਜਾਮਾ ਮਸਜ਼ਿਦ ਦੇ ਸ਼ਾਹੀ ਇਮਾਮ ਨੇ ਇਸ ਦੇ ਨਾਲ ਇਹ ਵੀ ਕਿਹਾ ਹੈ ਕਿ ਮੁਸਲਿਮ ਦੇਸ਼ ਨੇ ਇਸ ਸੰਘਰਸ਼ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੁੱਧ ਨੇ ਪਹਿਲਾ ਹੀ 21,300 ਤੋਂ ਵੱਧ ਫਲਸਤੀਨੀਆਂ ਦੀ ਜਾਨ ਲੈ ਲਈ ਹੈ ਅਤੇ ਇਸ ਜੰਗ ਨੇ ਇੱਕ ਮਾਨਵਤਾਵਾਦੀ ਸੰਕਟ ਨੂੰ ਜਨਮ ਦਿੱਤਾ ਅਤੇ ਇਸ ਨਾਲ ਗਾਜ਼ਾ ਦੀ ਇੱਕ ਚੌਥਾਈ ਆਬਾਦੀ ਭੁੱਖੇ ਮਰ ਰਹੀ ਹੈ। ਸ਼ਾਹੀ ਇਮਾਮ ਨੇ ਕਿਹਾ, “ਮੁਸਲਿਮ ਜਗਤ ਨੇ ਇਸ ਸੰਘਰਸ਼ ਦੇ ਸਬੰਧ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਨਹੀਂ ਕੀਤਾ ਹੈ ਅਤੇ ਉਹ ਨਹੀਂ ਕਰ ਰਹੇ ਹਨ ਜੋ ਉਨ੍ਹਾਂ ਨੂੰ ਕਰਨਾ ਚਾਹੀਦਾ ਹੈ ਅਤੇ ਇਹ ਸਭ ਬਹੁਤ ਮੰਦਭਾਗਾ ਹੈ।”

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...