AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿੱਲੀ ਦੇ ਜੰਤਰ-ਮੰਤਰ ‘ਤੇ ਫਿਰ ਹੋਇਆ ਹੰਗਾਮਾ, ਪਥਰਾਅ ‘ਚ 2 ACP ਸਮੇਤ 5 ਪੁਲਿਸ ਕਰਮੀ ਜ਼ਖ਼ਮੀ; ਇੰਟਰਨੈੱਟ ਸੇਵਾਵਾਂ ਬੰਦ

ਦਿੱਲੀ ਦੇ ਪ੍ਰਮੁੱਖ ਇਲਾਕਿਆਂ ਜੰਤਰ-ਮੰਤਰ, ਕਨਾਟ ਪਲੇਸ ਅਤੇ ਟਾਲਸਟਾਏ ਮਾਰਗ 'ਤੇ ਬੁੱਧਵਾਰ ਰਾਤ ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਹਿੰਸਕ ਝੜਪਾਂ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਰਾਤ ਲਗਭਗ 8:30 ਵਜੇ ਦੇ ਕਰੀਬ ਪ੍ਰਦਰਸ਼ਨਕਾਰੀਆਂ ਦੀ ਆੜ ਵਿੱਚ ਆਏ ਸ਼ਰਾਰਤੀ ਅਨਸਰਾਂ ਨੇ ਰੈਪਿਡ ਐਕਸ਼ਨ ਫੋਰਸ (RAF) ਅਤੇ ਪੁਲਿਸ ਜਵਾਨਾਂ 'ਤੇ ਹਮਲਾ ਬੋਲ ਦਿੱਤਾ।

ਦਿੱਲੀ ਦੇ ਜੰਤਰ-ਮੰਤਰ 'ਤੇ ਫਿਰ ਹੋਇਆ ਹੰਗਾਮਾ, ਪਥਰਾਅ 'ਚ 2 ACP ਸਮੇਤ 5 ਪੁਲਿਸ ਕਰਮੀ ਜ਼ਖ਼ਮੀ; ਇੰਟਰਨੈੱਟ ਸੇਵਾਵਾਂ ਬੰਦ
tv9-punjabi
| Published: 22 Jul 2026 22:21 PM IST
Share

ਦਿੱਲੀ ਦੇ ਪ੍ਰਮੁੱਖ ਇਲਾਕਿਆਂ ਜੰਤਰ-ਮੰਤਰ, ਕਨਾਟ ਪਲੇਸ ਅਤੇ ਟਾਲਸਟਾਏ ਮਾਰਗ ‘ਤੇ ਬੁੱਧਵਾਰ ਰਾਤ ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਹਿੰਸਕ ਝੜਪਾਂ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਰਾਤ ਲਗਭਗ 8:30 ਵਜੇ ਦੇ ਕਰੀਬ ਪ੍ਰਦਰਸ਼ਨਕਾਰੀਆਂ ਦੀ ਆੜ ਵਿੱਚ ਆਏ ਸ਼ਰਾਰਤੀ ਅਨਸਰਾਂ ਨੇ ਰੈਪਿਡ ਐਕਸ਼ਨ ਫੋਰਸ (RAF) ਅਤੇ ਪੁਲਿਸ ਜਵਾਨਾਂ ‘ਤੇ ਹਮਲਾ ਬੋਲ ਦਿੱਤਾ। ਉਪਦ੍ਰਵੀਆਂ ਨੇ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ‘ਤੇ ਭਾਰੀ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ, ਜਿਸ ਦੇ ਜਵਾਬ ਵਿੱਚ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਇਸ ਹੰਗਾਮੇ ਦੌਰਾਨ ਕੁੱਝ ਸ਼ਰਾਰਤੀ ਤੱਤਾਂ ਨੇ RAF ਦੇ ਜਵਾਨਾਂ ਨੂੰ ਘੇਰ ਕੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ। ਹਾਲਾਂਕਿ, ਮੌਕੇ ‘ਤੇ ਭਾਰੀ ਪੁਲਿਸ ਬਲ ਦੇ ਪਹੁੰਚਦਿਆਂ ਹੀ ਉਪਦ੍ਰਵੀ ਉੱਥੋਂ ਫ਼ਰਾਰ ਹੋ ਗਏ।

ਇਸ ਹਿੰਸਕ ਘਟਨਾ ਦੌਰਾਨ ਭੀੜ ਵੱਲੋਂ ਪੁਲਿਸ ਮੁਲਾਜ਼ਮਾਂ ‘ਤੇ ਪੱਥਰ ਅਤੇ ਬੋਤਲਾਂ ਸੁੱਟ ਕੇ ਹਮਲਾ ਕੀਤਾ ਗਿਆ, ਜਿਸ ਵਿੱਚ ਕਨਾਟ ਪਲੇਸ ਦੇ ACP ਵਿਵੇਕ ਭਗਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸੀਨੀਅਰ ਅਧਿਕਾਰੀ ਖ਼ੁਦ ਆਰ.ਐਮ.ਐਲ. (RML) ਹਸਪਤਾਲ ਲੈ ਕੇ ਗਏ। ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਅਤੇ ਭੀੜ ਨੂੰ ਖਿੰਡਾਉਣ ਲਈ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਵੀ ਛੱਡਣੇ ਪਏ, ਜਿਸ ਤੋਂ ਬਾਅਦ ਭੀੜ ਵਿੱਚ ਮੌਜੂਦ ਹੁੱਲੜਬਾਜ਼ ਉੱਥੋਂ ਭੱਜ ਨਿਕਲੇ। ਦੱਸਿਆ ਜਾ ਰਿਹਾ ਹੈ ਕਿ ਇਸ ਪੂਰੇ ਹੰਗਾਮੇ ਵਿੱਚ ਦੋ ਏ.ਸੀ.ਪੀ. (ACP) ਸਮੇਤ ਕੁੱਲ ਪੰਜ ਪੁਲਿਸ ਕਰਮਚਾਰੀ ਜ਼ਖ਼ਮੀ ਹੋਏ ਹਨ। ਇਸ ਦੌਰਾਨ ਉਪਦ੍ਰਵੀਆਂ ਵੱਲੋਂ ਤਲਵਾਰਾਂ ਅਤੇ ਖੁਖਰੀਆਂ ਲਹਿਰਾਉਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।

ਕਨਾਟ ਪਲੇਸ ਅਤੇ ਟਾਲਸਟਾਏ ਮਾਰਗ ‘ਤੇ ਸਥਿਤੀ ਤਣਾਅਪੂਰਨ

ਫ਼ਿਲਹਾਲ ਕਨਾਟ ਪਲੇਸ ਅਤੇ ਟਾਲਸਟਾਏ ਮਾਰਗ ‘ਤੇ ਪ੍ਰਦਰਸ਼ਨਕਾਰੀ ਅਜੇ ਵੀ ਇਕੱਠੇ ਹੋ ਰਹੇ ਹਨ, ਜਿਸ ਕਾਰਨ ਇਲਾਕੇ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਮੌਕੇ ‘ਤੇ ਭਾਰੀ ਪ੍ਰਸ਼ਾਸਨਿਕ ਤੇ ਸੁਰੱਖਿਆ ਬਲ ਤੈਨਾਤ ਕੀਤਾ ਗਿਆ ਹੈ। ਦੂਜੇ ਪਾਸੇ ਜੰਤਰ-ਮੰਤਰ ‘ਤੇ ਸਥਿਤੀ ਆਮ ਵਾਂਗ ਦੱਸੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤ ਕਾਬੂ ਹੇਠ ਹਨ। ਪੁਲਿਸ ਮੁਤਾਬਕ ਧਰਨੇ ‘ਚ ਕੁੱਝ ਅਰਾਜਕ ਤੱਤ ਸ਼ਾਮਲ ਹੋ ਗਏ ਸਨ, ਜਿਨ੍ਹਾਂ ਨੇ ਪਥਰਾਅ ਕਰਨ ਤੋਂ ਬਾਅਦ ਜਵਾਨਾਂ ‘ਤੇ ਕਾਂਚ ਦੀਆਂ ਬੋਤਲਾਂ ਨਾਲ ਹਮਲਾ ਕੀਤਾ।

ਇੰਟਰਨੈੱਟ ਬੰਦ ਹੋਣ ਦੇ ਬਾਵਜੂਦ ਵੱਡੇ ਪੱਧਰ ‘ਤੇ ਮੈਸੇਜਿੰਗ; ਸਾਜ਼ਿਸ਼ ਦਾ ਖ਼ਦਸ਼ਾ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਨਵੀਂ ਦਿੱਲੀ ਖੇਤਰ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਦੇ ਬਾਵਜੂਦ ਜੰਤਰ-ਮੰਤਰ ਅਤੇ ਕਨਾਟ ਪਲੇਸ ਦੇ ਇਲਾਕਿਆਂ, ਖ਼ਾਸ ਕਰਕੇ ਟਾਲਸਟਾਏ ਮਾਰਗ ਅਤੇ ਜਨਪਥ ‘ਤੇ ਸਭ ਤੋਂ ਵੱਧ ਮੈਸੇਜਿੰਗ ਹੋ ਰਹੀ ਹੈ। ਇਨ੍ਹਾਂ ਖੇਤਰਾਂ ਵਿੱਚ ਨੈੱਟਵਰਕ ਕੁਨੈਕਸ਼ਨ ਅਤੇ SMS ਦਾ ਆਦਾਨ-ਪ੍ਰਦਾਨ ਬਹੁਤ ਤੇਜ਼ੀ ਨਾਲ ਦੇਖਿਆ ਜਾ ਰਿਹਾ ਹੈ। ਕੀ ਜੰਤਰ-ਮੰਤਰ ‘ਤੇ ਮੌਜੂਦ ਪ੍ਰਦਰਸ਼ਨਕਾਰੀ ਨਵੀਂ ਦਿੱਲੀ ਵਿੱਚ ਮੌਜੂਦ ਲੋਕਾਂ ਨੂੰ ਹਿੰਸਾ ਭੜਕਾਉਣ ਲਈ ਦਿਸ਼ਾ-ਨਿਰਦੇਸ਼ ਦੇ ਰਹੇ ਹਨ? ਅਜਿਹੀ ਕਿਸੇ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਨ ਵਾਲੇ ਅਹਿਮ ਸਬੂਤ ਸਾਹਮਣੇ ਆਏ ਹਨ, ਜਿਸ ਦੀ ਪੁਲਿਸ ਵੱਲੋਂ ਵੱਖਰੇ ਤੌਰ ‘ਤੇ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...