ਦਿੱਲੀ ਜੰਤਰ-ਮੰਤਰ ‘ਚ CJP ਕਾਰਕੁਨਾਂ ਤੇ ਨਿਹੰਗਾਂ ਵਿਚਾਲੇ ਝੜਪ, ਦਿੱਲੀ ਪੁਲਿਸ ਨੇ ਸੰਭਾਲਿਆ ਮੋਰਚਾ

Published: 

23 Jul 2026 17:10 PM IST

ਦਿੱਲੀ ਦੇ ਜੰਤਰ-ਮੰਤਰ 'ਤੇ 'ਕੌਕਰੋਚ ਜਨਤਾ ਪਾਰਟੀ' (CJP) ਦੇ ਕਾਰਕੁਨਾਂ ਅਤੇ ਨਿਹੰਗ ਸਿੰਘਾਂ ਵਿਚਾਲੇ ਤਿੱਖੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਬਹਿਸ ਤੋਂ ਬਾਅਦ ਧੱਕਾ-ਮੁੱਕੀ ਹੋਈ, ਜਿਸ ਤੋਂ ਬਾਅਦ ਦਿੱਲੀ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ। ਹਾਲਾਂਕਿ, ਇਹ ਝੜਪ ਕਿਸ ਗੱਲ ਨੂੰ ਲੈ ਕੇ ਹੋਈ, ਇਸ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਦਿੱਲੀ ਜੰਤਰ-ਮੰਤਰ ਚ CJP ਕਾਰਕੁਨਾਂ ਤੇ ਨਿਹੰਗਾਂ ਵਿਚਾਲੇ ਝੜਪ, ਦਿੱਲੀ ਪੁਲਿਸ ਨੇ ਸੰਭਾਲਿਆ ਮੋਰਚਾ

ਦਿੱਲੀ ਦੇ ਜੰਤਰ-ਮੰਤਰ ‘ਤੇ ‘ਕੌਕਰੋਚ ਜਨਤਾ ਪਾਰਟੀ’ (CJP) ਦੇ ਕਾਰਕੁਨਾਂ ਅਤੇ ਨਿਹੰਗ ਸਿੰਘਾਂ ਵਿਚਾਲੇ ਤਿੱਖੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਬਹਿਸ ਤੋਂ ਬਾਅਦ ਧੱਕਾ-ਮੁੱਕੀ ਹੋਈ, ਜਿਸ ਤੋਂ ਬਾਅਦ ਦਿੱਲੀ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ। ਹਾਲਾਂਕਿ, ਇਹ ਝੜਪ ਕਿਸ ਗੱਲ ਨੂੰ ਲੈ ਕੇ ਹੋਈ, ਇਸ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਮੌਜੂਦਾ ਹਾਲਾਤ ਨੂੰ ਦੇਖਦਿਆਂ ਪੂਰੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਦੀ ਦੇਰ ਰਾਤ ਜਦੋਂ ਸਿੱਖ ਸੰਗਠਨਾਂ ਦੇ ਲੋਕ ਦਿੱਲੀ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਪ੍ਰਦਰਸ਼ਨਕਾਰੀਆਂ ਨੇ ਉਤਸ਼ਾਹ ਵਿੱਚ ‘ਪੰਜਾਬੀ ਆ ਗਏ ਓਏ’ ਦੇ ਨਾਅਰੇ ਲਾਏ। ਸਿੱਖ ਸੰਗਠਨਾਂ ਦੇ ਨਾਲ ਮਿਲ ਕੇ ਪ੍ਰਦਰਸ਼ਨਕਾਰੀਆਂ ਨੇ ਵੀ ‘ਸਤਿਨਾਮ ਵਾਹਿਗੁਰੂ’ ਦਾ ਜਾਪ ਸ਼ੁਰੂ ਕਰ ਦਿੱਤਾ।

ਨਿਹੰਗ ਸਿੰਘ ਗੱਡੀਆਂ ਦੀਆਂ ਛੱਤਾਂ ਅਤੇ ਬੋਨਟਾਂ ‘ਤੇ ਬੈਠ ਕੇ ਜੰਤਰ-ਮੰਤਰ ਪਹੁੰਚੇ, ਜਿਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਪ੍ਰਦਰਸ਼ਨ ਵਿੱਚ ਸ਼ਾਮਲ ਨੌਜਵਾਨਾਂ ਨੇ ਪੰਜਾਬੀ ਗੀਤ ਵੀ ਗਾਏ ਅਤੇ ਨਾਲ ਹੀ ਚਾਦਰਾਂ ਤੇ ਕੰਬਲ ਵੰਡੇ। ਪ੍ਰਦਰਸ਼ਨ ਵਿੱਚ ਸ਼ਾਮਲ ਇੱਕ ਨਿਹੰਗ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮਾਵਾਂ-ਭੈਣਾਂ ਦੀ ਇੱਜ਼ਤ ‘ਤੇ ਕੋਈ ਆਂਚ ਆਈ, ਤਾਂ ਉਹ ਕਿਸੇ ਨੂੰ ਵੀ ਬਖਸ਼ਣਗੇ ਨਹੀਂ।

ਦੂਜੇ ਪਾਸੇ, ਭਜਨ ਗਾਇਕ ਕਨ੍ਹੱਈਆ ਮਿੱਤਲ ਨੇ ਜੇਨ-ਜ਼ੀ ਨੌਜਵਾਨਾਂ ਲਈ ਗੀਤ ਗਾਇਆ। ਉਨ੍ਹਾਂ ਨੇ ਕਿਹਾ- “ਜਾਗੋ-ਜਾਗੋ ਜੈਨ-ਜੀ, ਨੀਟ ਦਾ ਪੇਪਰ ਲੀਕ ਹੋਇਆ ਹੈ ਜੰਤਰ-ਮੰਤਰ ਭੱਜੋ, ਨੇਤਾ ਜੀ ਬਰਗਰ ਖਾਣ, ਤੁਸੀਂ ਡੰਡੇ ਖਾਣ ਭੱਜੋ।”

ਪਹਿਲਾਂ ਵੀ ਹੋਈ ਸੀ ਹਿੰਸਕ ਝੜਪ, ਨੌਜਵਾਨ ਦੇ ਸਿਰ ‘ਚ ਲੱਗੇ 18 ਟਾਂਕੇ

ਇਸ ਤੋਂ ਪਹਿਲਾਂ 20 ਜੁਲਾਈ ਨੂੰ CJP ਦੇ ਸੰਸਦ ਮਾਰਚ ਦੌਰਾਨ ਵੀ ਹਿੰਸਕ ਝੜਪ ਹੋਈ ਸੀ। ਉਸ ਸਮੇਂ ਪ੍ਰਦਰਸ਼ਨਕਾਰੀ ਸੰਸਦ ਦੇ ਮੁੱਖ ਗੇਟ ਦੇ ਬਿਲਕੁਲ ਨੇੜੇ ਪਹੁੰਚ ਗਏ ਸਨ, ਜਿਨ੍ਹਾਂ ਨੂੰ ਹਟਾਉਣ ਲਈ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਇਸ ਲਾਠੀਚਾਰਜ ਵਿੱਚ ਹੁਸ਼ਿਆਰਪੁਰ ਦੇ ਤਲਵਾੜਾ ਅਧੀਨ ਪੈਂਦੇ ਪਿੰਡ ਨਗਰ ਖਰੋੜ ਦਾ ਰਹਿਣ ਵਾਲਾ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ, ਜਿਸ ਦੇ ਸਿਰ ਵਿੱਚ 18 ਟਾਂਕੇ ਲੱਗੇ ਸਨ। ਪ੍ਰਦਰਸ਼ਨਕਾਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ‘ਤੇ ਅੜੇ ਹੋਏ ਹਨ।

ਪੰਜਾਬੀਆਂ ਨੇ ਲਾਇਆ ਚਾਦਰਾਂ ਤੇ ਕੰਬਲਾਂ ਦਾ ਲੰਗਰ

ਕੌਕਰੋਚ ਜਨਤਾ ਪਾਰਟੀ ਵੱਲੋਂ 20 ਜੂਨ ਤੋਂ ਜੰਤਰ-ਮੰਤਰ ‘ਤੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿੱਥੇ ਹੀ ਉਨ੍ਹਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਹੈ। ਬੁੱਧਵਾਰ ਦੇਰ ਰਾਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਪੰਜਾਬੀਆਂ ਨੇ ਨਾ ਸਿਰਫ਼ ਖਾਣ-ਪੀਣ ਦਾ ਲੰਗਰ ਲਗਾਇਆ, ਸਗੋਂ ਪ੍ਰਦਰਸ਼ਨਕਾਰੀਆਂ ਨੂੰ ਚਾਦਰਾਂ, ਕੰਬਲ ਅਤੇ ਚਟਾਈਆਂ ਵੀ ਵੰਡੀਆਂ।

ਸੋਸ਼ਲ ਮੀਡੀਆ ‘ਤੇ ਪ੍ਰਦਰਸ਼ਨਕਾਰੀਆਂ ਨੇ ਵੀਡੀਓ ਪੋਸਟ ਕਰਕੇ ਕਿਹਾ ਕਿ ਪੰਜਾਬੀਆਂ ਨੇ ਜਿਸ ਤਰ੍ਹਾਂ ਕਿਸਾਨ ਅੰਦੋਲਨ ਵਿੱਚ ਸਹਿਯੋਗ ਦਿੱਤਾ ਸੀ, ਉਸੀ ਤਰ੍ਹਾਂ ਹੁਣ ਉਹ ਨੌਜਵਾਨਾਂ ਦੇ ਨਾਲ ਡਟ ਕੇ ਖੜ੍ਹੇ ਹਨ। ਇਹ ਪੰਜਾਬੀ ਪ੍ਰਦਰਸ਼ਨਕਾਰੀਆਂ ਦੀ ਸੁਰੱਖਿਆ ਲਈ ਪੰਜਾਬ ਤੋਂ ਇੱਥੇ ਆਏ ਹਨ। ਲੋਕ ਇਹ ਕਹਿੰਦੇ ਸੁਣੇ ਗਏ ਕਿ ਜਿੱਥੇ ਵੀ ਮਦਦ ਦੀ ਲੋੜ ਹੁੰਦੀ ਹੈ, ਉੱਥੇ ਸਰਦਾਰ ਸਭ ਤੋਂ ਅੱਗੇ ਖੜ੍ਹੇ ਦਿਖਾਈ ਦਿੰਦੇ ਹਨ।

ਦੇਰ ਰਾਤ ਤੱਕ ਗੂੰਜਿਆ ‘ਸਤਿਨਾਮ ਵਾਹਿਗੁਰੂ’ ਦਾ ਜਾਪ

ਦਿੱਲੀ ਪਹੁੰਚੇ ਨਿਹੰਗ ਸਿੰਘਾਂ ਅਤੇ ਸਿੱਖ ਸੰਗਠਨਾਂ ਦੇ ਲੋਕਾਂ ਨੇ ਦੇਰ ਰਾਤ ਤੱਕ ਜ਼ਮੀਨ ‘ਤੇ ਬੈਠ ਕੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕੀਤਾ। ਇਸ ਜਾਪ ਵਿੱਚ ਪ੍ਰਦਰਸ਼ਨਕਾਰੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ, ਪ੍ਰਦਰਸ਼ਨ ਦੌਰਾਨ ਪੱਗੜੀਧਾਰੀ ਪੰਜਾਬੀਆਂ ਨੂੰ ਦੇਖ ਕੇ ਪ੍ਰਦਰਸ਼ਨਕਾਰੀਆਂ ਨੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਵੀ ਲਾਏ।

ਗੱਡੀਆਂ ਦੀਆਂ ਛੱਤਾਂ ‘ਤੇ ਚੜ੍ਹ ਕੇ ਪਹੁੰਚੇ ਨਿਹੰਗ

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਨਿਹੰਗ ਸਿੰਘ ਗੱਡੀ ਦੇ ਬੋਨਟ ਅਤੇ ਛੱਤ ‘ਤੇ ਚੜ੍ਹ ਕੇ ਜੰਤਰ-ਮੰਤਰ ਪਹੁੰਚਦੇ ਹੋਏ ਦਿਖਾਈ ਦਿੱਤੇ। ਲੋਕਾਂ ਨੇ ਲਿਖਿਆ “ਪੰਜਾਬੀ ਆ ਗਏ ਓਏ”। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਿਹੰਗਾਂ ਦੇ ਸੁਆਗਤ ਵਿੱਚ ‘ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ’ ਦੇ ਭਾਰੀ ਜੈਕਾਰੇ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ।

Follow Us