ਕੋਰਟ ਦੇ ਫੈਸਲੇ ਤੋਂ ਬਾਅਦ ਭਾਵੁਕ ਹੋਏ ਕੇਜਰੀਵਾਲ, ਮਨੀਸ਼ ਸਿਸੋਦੀਆ ਦੇ ਗਲੇ ਲੱਗ ਕੇ ਰੋਏ
ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕਥਿਤ ਦਿੱਲੀ ਸ਼ਰਾਬ ਨੀਤੀ ਘੁਟਾਲੇ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਨੇ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਆਬਕਾਰੀ ਨੀਤੀ ਮਾਮਲੇ 'ਚ ਦੋਸ਼ੀ ਨੰਬਰ 18 ਕੇਜਰੀਵਾਲ ਨੂੰ ਬਰੀ ਕਰ ਦਿੱਤਾ। ਅਦਾਲਤ ਦੇ ਫੈਸਲੇ ਤੋਂ ਬਾਅਦ ਉਹ ਭਾਵੁਕ ਹੋ ਗਏ। ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੇ ਆਪਣੇ ਵਕੀਲ ਹਰੀਹਰਨ ਨੂੰ ਜੱਫੀ ਪਾਈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕਥਿਤ ਦਿੱਲੀ ਸ਼ਰਾਬ ਨੀਤੀ ਘੁਟਾਲੇ ਮਾਮਲੇ ‘ਚ ਰਾਊਜ਼ ਐਵੇਨਿਊ ਅਦਾਲਤ ਨੇ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਆਬਕਾਰੀ ਨੀਤੀ ਮਾਮਲੇ ‘ਚ ਦੋਸ਼ੀ ਨੰਬਰ 18 ਕੇਜਰੀਵਾਲ ਨੂੰ ਬਰੀ ਕਰ ਦਿੱਤਾ। ਅਦਾਲਤ ਦੇ ਫੈਸਲੇ ਤੋਂ ਬਾਅਦ ਉਹ ਭਾਵੁਕ ਹੋ ਗਏ। ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੇ ਆਪਣੇ ਵਕੀਲ ਹਰੀਹਰਨ ਨੂੰ ਜੱਫੀ ਪਾਈ।
ਸ਼ਰਾਬ ਨੀਤੀ ਘੁਟਾਲੇ ‘ਚ ਅਦਾਲਤ ਵੱਲੋਂ ਬਰੀ ਕੀਤੇ ਜਾਣ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, “ਪਿਛਲੇ ਕੁਝ ਸਾਲਾਂ ਤੋਂ, ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਰਾਬ ਘੁਟਾਲੇ ਬਾਰੇ ਗੱਲ ਕਰ ਰਹੀ ਹੈ ਤੇ ਸਾਡੇ ‘ਤੇ ਦੋਸ਼ ਲਗਾ ਰਹੀ ਹੈ, ਪਰ ਅੱਜ ਅਦਾਲਤ ਨੇ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ ਤੇ ਸਾਡੇ ਸਾਰੇ ਅਰੋਪੀਆਂ ਨੂੰ ਬਰੀ ਕਰ ਦਿੱਤਾ ਹੈ।”
VIDEO | AAP national convenor Arvind Kejriwal (@ArvindKejriwal) breaks down as he addresses media after appearing before Rouse Avenue Court over the Delhi Excise Policy case. He says, “For the past few years, the way BJP has been accusing us in the Delhi excise policy case, today pic.twitter.com/jtREb0JyVi
— Press Trust of India (@PTI_News) February 27, 2026
ਮੈਂ ਆਪਣੀ ਜ਼ਿੰਦਗੀ ‘ਚ ਸਿਰਫ਼ ਇਮਾਨਦਾਰੀ ਕਮਾਈ: ਕੇਜਰੀਵਾਲ
ਉਨ੍ਹਾਂ ਅੱਗੇ ਕਿਹਾ, “ਸਾਨੂੰ ਨਿਆਂਪਾਲਿਕਾ ‘ਚ ਵਿਸ਼ਵਾਸ ਹੈ। ਸੱਚਾਈ ਦੀ ਜਿੱਤ ਹੋਈ ਹੈ। ਸਾਰੇ ਪ੍ਰਮੁੱਖ ਨੇਤਾਵਾਂ ਨੂੰ ਆਮ ਆਦਮੀ ਪਾਰਟੀ ਨੂੰ ਤਬਾਹ ਕਰਨ ਲਈ ਜੇਲ੍ਹ ਭੇਜਿਆ ਗਿਆ ਸੀ। ਇਹ ਪੂਰਾ ਮਾਮਲਾ ਫਰਜ਼ੀ ਸੀ। ਕੇਜਰੀਵਾਲ ਭ੍ਰਿਸ਼ਟ ਨਹੀਂ ਹੈ। ਮੈਂ ਆਪਣੀ ਜ਼ਿੰਦਗੀ ‘ਚ ਸਿਰਫ਼ ਇਮਾਨਦਾਰੀ ਕਮਾਈ ਹੈ।”
ਇਹ ਵੀ ਪੜ੍ਹੋ
ਸਾਬਕਾ ਮੁੱਖ ਮੰਤਰੀ ਨੇ ਕਿਹਾ, “ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ‘ਆਪ’ ਪੂਰੀ ਤਰ੍ਹਾਂ ਇਮਾਨਦਾਰ ਹਨ। ਚੰਗਾ ਕੰਮ ਕਰਕੇ ਸੱਤਾ ‘ਚ ਆਉਣਾ ਤੇ ਝੂਠੇ ਮਾਮਲੇ ਦਰਜ ਕਰਕੇ ਸਾਨੂੰ ਜੇਲ੍ਹ ‘ਚ ਪਾਉਣਾ, ਪ੍ਰਧਾਨ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ।”
ਸੰਵਿਧਾਨ ‘ਤੇ ਮਾਣ, ਸੱਚਾਈ ਦੀ ਜਿੱਤ: ਸਿਸੋਦੀਆ
ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਅਦਾਲਤ ਵੱਲੋਂ ਬਰੀ ਕੀਤੇ ਜਾਣ ਤੋਂ ਬਾਅਦ, ‘ਆਪ’ ਨੇਤਾ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ, “ਅੱਜ ਇੱਕ ਵਾਰ ਫਿਰ, ਮੈਨੂੰ ਦੇਸ਼ ਦੇ ਸੰਵਿਧਾਨ ‘ਤੇ ਮਾਣ ਹੈ ਤੇ ਅੱਜ ਸੱਚਾਈ ਦੀ ਜਿੱਤ ਹੋਈ ਹੈ।”


