Delhi Liquor Policy: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ, ਫੈਸਲੇ ਦੇ ਖਿਲਾਫ ਹਾਈਕੋਰਟ ਜਾਣਗੇ AAP ਆਗੂ
ਮਨੀਸ਼ ਸਿਸੋਦੀਆ ਨੂੰ ਈਡੀ ਨੇ ਆਬਕਾਰੀ ਨੀਤੀ ਮਾਮਲੇ ਵਿੱਚ 9 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ 18 ਅਪ੍ਰੈਲ ਨੂੰ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਨਵੀਂ ਦਿੱਲੀ। ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ (Manish Sisodia) ਨੂੰ ਆਬਕਾਰੀ ਨੀਤੀ ਦੇ ਈਡੀ ਮਾਮਲੇ ਵਿੱਚ ਰਾਉਸ ਐਵੇਨਿਊ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਰਅਸਲ, ਰਾਉਜ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਕੀਤਾ ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ ਈਡੀ ਨੇ ਆਬਕਾਰੀ ਨੀਤੀ ਮਾਮਲੇ ਵਿੱਚ 9 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ 18 ਅਪ੍ਰੈਲ ਨੂੰ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
#UPDATE | AAP leader and former Delhi Deputy CM Manish Sisodia to approach Delhi High Court, challenging Rouse Avenue Court’s order of dismissing his bail plea in a money laundering related to the alleged excise scam. https://t.co/vnIGccBps6
— ANI (@ANI) April 28, 2023
ਇਹ ਵੀ ਪੜ੍ਹੋ
ਰਾਉਜ ਐਵੇਨਿਊ ਕੋਰਟ ਨੂੰ ਚੁਣੌਤੀ ਦੇਵੇਗੀ ‘ਆਪ’
ਮੀਡੀਆ ਰਿਪੋਰਟਾਂ ਦੇ ਅਨੁਸਾਰ, ਆਮ ਆਦਮੀ ਪਾਰਟੀ (Aam Aadmi Party) ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਨ ਵਾਲੇ ਰਾਉਜ ਐਵੇਨਿਊ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣਗੇ। ਇਸ ਲਈ ਉਹ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਕਰਨਗੇ। ਜਿੱਥੇ ਮਨੀਸ਼ ਸਿਸੋਦੀਆ ਰਾਉਜ ਐਵੇਨਿਊ ਕੋਰਟ ਦੇ ਫੈਸਲੇ ਨੂੰ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦੇਣਗੇ।
ਸੀਬੀਆਈ ਨੇ 26 ਫਰਵਰੀ ਨੂੰ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ
ਦੱਸ ਦੇਈਏ ਕਿ ਦਿੱਲੀ ਪੁਲਿਸ (Delhi Police) ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਸੀਬੀਆਈ ਨੇ ਇਸ ਤੋਂ ਪਹਿਲਾਂ ਸਿਸੋਦੀਆ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਸੀ। ਹਾਲਾਂਕਿ ਸੀਬੀਆਈ ਨੇ ਜਾਂਚ ਵਿੱਚ ਸਹਿਯੋਗ ਨਾ ਦੇਣ ਦਾ ਹਵਾਲਾ ਦਿੰਦੇ ਹੋਏ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਸੀਬੀਆਈ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਹਾਲਾਂਕਿ ਜਾਂਚ ਪੂਰੀ ਹੋਣ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ‘ਚ ਜੇਲ੍ਹ ਭੇਜ ਦਿੱਤਾ ਗਿਆ।
ਸ਼ਰਾਬ ਘੁਟਾਲੇ ਦੀ ਸਾਜ਼ਿਸ਼ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ-ਜਾਂਚ ਏਜੰਸੀ
ਵਰਨਣਯੋਗ ਹੈ ਕਿ ਰਾਊਜ ਐਵੇਨਿਊ ਅਦਾਲਤ ਵਿੱਚ ਸਿਸੋਦੀਆ ਦੀ ਪੇਸ਼ੀ ਦੌਰਾਨ ਸੀਬੀਆਈ ਨੇ ਕਿਹਾ ਸੀ ਕਿ ਮਨੀਸ਼ ਸਿਸੋਦੀਆ ਅਤੇ ਵਿਜੇ ਨਾਇਰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਸ਼ਾਮਲ ਹਨ। ਇਸ ਦੇ ਨਾਲ ਹੀ ਸੀਬੀਆਈ ਨੇ ਦੱਸਿਆ ਸੀ ਕਿ ਇਸ ਘੁਟਾਲੇ ਦੀ ਸਾਜ਼ਿਸ਼ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ।