ED ਦਾ ਦਿੱਲੀ ਹਾਈਕੋਰਟ 'ਚ ਜਵਾਬ ਦਾਇਰ, ਕਿਹਾ- ਕੇਜਰੀਵਾਲ ਸ਼ਰਾਬ ਘੁਟਾਲੇ ਦਾ ਮੁੱਖ ਮੁਲਜ਼ਮ | Delhi liquor scam Ed file reply on Arvind kejriwal petition on bail know full detail in punjabi Punjabi news - TV9 Punjabi

ED ਦਾ ਦਿੱਲੀ ਹਾਈਕੋਰਟ ‘ਚ ਜਵਾਬ ਦਾਇਰ, ਕਿਹਾ- ਕੇਜਰੀਵਾਲ ਸ਼ਰਾਬ ਘੁਟਾਲੇ ਦਾ ਮੁੱਖ ਮੁਲਜ਼ਮ

Published: 

02 Apr 2024 21:24 PM

Arvind Kejriwal petition: ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਾਂਚ ਏਜੰਸੀ ਨੇ ਮੰਗਲਵਾਰ ਨੂੰ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੇਠਲੀ ਅਦਾਲਤ ਵੱਲੋਂ 22 ਮਾਰਚ ਅਤੇ 28 ਮਾਰਚ ਨੂੰ ਅਰਵਿੰਦ ਕੇਜਰੀਵਾਲ ਦੇ ਰਿਮਾਂਡ ਦੇ ਦਿੱਤੇ ਗਏ ਹੁਕਮ ਵਿਸਤ੍ਰਿਤ ਅਤੇ ਤਰਕਸੰਗਤ ਹਨ। ਇਸ ਵਿੱਚ ਕਿਸੇ ਕਿਸਮ ਦੇ ਦਖਲ ਦੀ ਲੋੜ ਨਹੀਂ ਹੈ।

ED ਦਾ ਦਿੱਲੀ ਹਾਈਕੋਰਟ ਚ ਜਵਾਬ ਦਾਇਰ, ਕਿਹਾ- ਕੇਜਰੀਵਾਲ ਸ਼ਰਾਬ ਘੁਟਾਲੇ ਦਾ ਮੁੱਖ ਮੁਲਜ਼ਮ

ਅਰਵਿੰਦ ਕੇਜਰੀਵਾਲ

Follow Us On

Arvind Kejriwal petition: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਦਾ ਵਿਰੋਧ ਕੀਤਾ ਹੈ। ਕੇਜਰੀਵਾਲ ਨੇ ਆਪਣੀ ਪਟੀਸ਼ਨ ‘ਚ ਈਡੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਜਲਦ ਤੋਂ ਜਲਦ ਅੰਤਰਿਮ ਰਾਹਤ ਦੀ ਮੰਗ ਕੀਤੀ ਹੈ। ਪਿਛਲੀ ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਨੇ ਈਡੀ ਨੂੰ 2 ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ ਬੁੱਧਵਾਰ ਯਾਨੀ ਭਲਕੇ ਹੋਵੇਗੀ।

ਦਿੱਲੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਜਾਂਚ ਏਜੰਸੀ ਨੇ ਮੰਗਲਵਾਰ ਨੂੰ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੇਠਲੀ ਅਦਾਲਤ ਵੱਲੋਂ 22 ਮਾਰਚ ਅਤੇ 28 ਮਾਰਚ ਨੂੰ ਅਰਵਿੰਦ ਕੇਜਰੀਵਾਲ ਦੇ ਰਿਮਾਂਡ ਦੇ ਦਿੱਤੇ ਗਏ ਹੁਕਮ ਵਿਸਤ੍ਰਿਤ ਅਤੇ ਤਰਕਸੰਗਤ ਹਨ। ਇਸ ਵਿੱਚ ਕਿਸੇ ਕਿਸਮ ਦੇ ਦਖਲ ਦੀ ਲੋੜ ਨਹੀਂ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਦੀ ਕਾਨੂੰਨੀਤਾ ਦੇ ਸਵਾਲ ‘ਤੇ ਈਡੀ ਨੇ ਕਿਹਾ ਕਿ ਇਸ ਮਾਮਲੇ ‘ਚ ਪੀਐੱਮਐੱਲਏ ਦੀ ਧਾਰਾ 16 ਅਤੇ ਸੰਵਿਧਾਨ ਦੀ ਧਾਰਾ 22 ਦੀਆਂ ਸਾਰੀਆਂ ਪ੍ਰਕਿਰਿਆਵਾਂ ਦਾ ਸਖਤੀ ਨਾਲ ਪਾਲਣ ਕੀਤਾ ਗਿਆ ਹੈ।ਉਨ੍ਹਾਂ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਹੀ ਮੁੱਖ ਇਸ ਘੁਟਾਲੇ ‘ਚ ਮੁੱਖ ਮੁਲਜ਼ਮ ਹਨ।

ਅਦਾਲਤ ‘ਚ ਦਿੱਤੇ ਆਪਣੇ ਜਵਾਬ ‘ਚ ਈਡੀ ਨੇ ਕੇਜਰੀਵਾਲ ਵੱਲੋਂ ਅਦਾਲਤ ‘ਚ ਆਪਣੀ ਹਿਰਾਸਤ ਨੂੰ ਲੈ ਕੇ ਦਿੱਤੇ ਉਸ ਬਿਆਨ ਦਾ ਹਵਾਲਾ ਦਿੱਤਾ, ਜਿਸ ‘ਚ ਉਸ ਨੇ ਖੁਦ ਕਿਹਾ ਹੈ ਕਿ ਉਨ੍ਹਾਂ ਨੂੰ ਜਾਂਚ ਏਜੰਸੀ ਦੀ ਹਿਰਾਸਤ ਵਧਾਉਣ ‘ਤੇ ਕੋਈ ਇਤਰਾਜ਼ ਨਹੀਂ ਹੈ।

21 ਮਾਰਚ ਨੂੰ ਕੀਤਾ ਸੀ ਗ੍ਰਿਫਤਾਰ

ਈਡੀ ਨੇ ਦੋ ਘੰਟੇ ਲੰਬੀ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 1 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਕੀਤਾ ਸੀ। ਕੇਜਰੀਵਾਲ ਨੂੰ ਹੁਣ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਈਡੀ ਨੇ ਅਦਾਲਤ ਨੂੰ ਦੱਸਿਆ ਕਿ ਪੁੱਛਗਿੱਛ ਵਿੱਚ ਕੇਜਰੀਵਾਲ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਂ ਵੀ ਸਾਹਮਣੇ ਆਏ ਹਨ। ਕੇਜਰੀਵਾਲ ਨੇ ਕਿਹਾ ਕਿ ਵਿਜੇ ਨਾਇਰ ਨੇ ਉਨ੍ਹਾਂ ਨੂੰ ਰਿਪੋਰਟ ਨਹੀਂ ਕੀਤੀ, ਉਹ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਰਿਪੋਰਟ ਕਰਦੇ ਸਨ।

Exit mobile version