ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਨਮੋਹਨ ਸਿੰਘ ਦਾ ਅੱਜ ਅੰਤਿਮ ਸੰਸਕਾਰ, ਪੁਲਿਸ ਨੇ ਟਰੈਫਿਕ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ

ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਨਵੀਂ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਕੀਤਾ ਗਿਆ। ਇਸ ਤੋਂ ਪਹਿਲਾਂ ਦਿੱਲੀ ਟ੍ਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਰਿੰਗ ਰੋਡ ਅਤੇ ਨੇਤਾਜੀ ਸੁਭਾਸ਼ ਮਾਰਗ ਸਮੇਤ ਇਨ੍ਹਾਂ ਸੜਕਾਂ 'ਤੇ ਪਾਬੰਦੀਆਂ ਅਤੇ ਡਾਇਵਰਸ਼ਨ ਹੋਣਗੇ।

ਮਨਮੋਹਨ ਸਿੰਘ ਦਾ ਅੱਜ ਅੰਤਿਮ ਸੰਸਕਾਰ, ਪੁਲਿਸ ਨੇ ਟਰੈਫਿਕ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
ਸੰਕੇਤਕ ਤਸਵੀਰ
Follow Us
jarnail-singhtv9-com
| Updated On: 28 Dec 2024 13:39 PM

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੱਜ (ਸ਼ਨੀਵਾਰ) ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਦਿੱਲੀ ਟ੍ਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਨਵੀਂ ਦਿੱਲੀ ਦੇ ਮੁੱਖ ਮਾਰਗਾਂ ‘ਤੇ ਪਾਬੰਦੀਆਂ ਅਤੇ ਡਾਇਵਰਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਲੋਕਾਂ ਨੂੰ ਇਨ੍ਹਾਂ ਸੜਕਾਂ ਤੋਂ ਬਚਣ ਅਤੇ ਜਨਤਕ ਟਰਾਂਸਪੋਰਟ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ ਗਈ ਹੈ।

ਦਿੱਲੀ ਟ੍ਰੈਫਿਕ ਪੁਲਸ ਵੱਲੋਂ ਜਾਰੀ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਕਈ ਵਿਦੇਸ਼ੀ ਹਸਤੀਆਂ ਅਤੇ ਹੋਰ ਵੀ.ਆਈ.ਪੀ./ਵੀ.ਵੀ.ਆਈ.ਪੀਜ਼ ਅਤੇ ਆਮ ਲੋਕ ਨਿਗਮਬੋਧ ਘਾਟ ‘ਤੇ ਆਉਣਗੇ। ਇਸ ਲਈ ਲੋਕਾਂ ਨੂੰ ਇਨ੍ਹਾਂ ਸੜਕਾਂ ਤੋਂ ਬਚਣ ਅਤੇ ਭੀੜ-ਭੜੱਕੇ ਨੂੰ ਘਟਾਉਣ ਲਈ ਜਨਤਕ ਆਵਾਜਾਈ ਦੀ ਵਰਤੋਂ ਕਰਨੀ ਚਾਹੀਦੀ ਹੈ। ਐਡਵਾਈਜ਼ਰੀ ਦੇ ਅਨੁਸਾਰ, ਡਾਇਵਰਸ਼ਨ ਪੁਆਇੰਟਾਂ ਵਿੱਚ ਰਾਜਾ ਰਾਮ ਕੋਹਲੀ ਮਾਰਗ, ਰਾਜਘਾਟ ਰੈੱਡ ਲਾਈਟ, ਸਿਗਨੇਚਰ ਬ੍ਰਿਜ ਅਤੇ ਯੁਧਿਸ਼ਠਿਰ ਸੇਤੂ ਸ਼ਾਮਲ ਹਨ।

ਇਨ੍ਹਾਂ ਰੂਟਾਂ ‘ਤੇ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗੀ ਪਾਬੰਦੀ

ਦਿੱਲੀ ਟ੍ਰੈਫਿਕ ਪੁਲਿਸ ਦੇ ਅਨੁਸਾਰ, ਰਿੰਗ ਰੋਡ (ਮਹਾਤਮਾ ਗਾਂਧੀ ਮਾਰਗ), ਨਿਸ਼ਾਦ ਰਾਜ ਮਾਰਗ, ਬੁਲੇਵਾਰਡ ਰੋਡ, ਐਸਪੀਐਮ ਮਾਰਗ, ਲੋਥੀਅਨ ਰੋਡ ਅਤੇ ਨੇਤਾਜੀ ਸੁਭਾਸ਼ ਮਾਰਗ ‘ਤੇ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਟ੍ਰੈਫਿਕ ਪਾਬੰਦੀਆਂ ਅਤੇ ਡਾਇਵਰਸ਼ਨ ਲਗਾਏ ਜਾ ਸਕਦੇ ਹਨ। ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਲੋਕਾਂ ਨੂੰ ਇਨ੍ਹਾਂ ਸੜਕਾਂ ਅਤੇ ਖੇਤਰਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ ਜਿੱਥੋਂ ਅੰਤਿਮ ਯਾਤਰਾ ਲੰਘੇਗੀ।

ਇਸ ਦੇ ਨਾਲ ਹੀ, ਪੁਰਾਣੀ ਦਿੱਲੀ ਰੇਲਵੇ ਸਟੇਸ਼ਨ, ISBT, ਲਾਲ ਕਿਲਾ, ਚਾਂਦਨੀ ਚੌਕ ਅਤੇ ਤੀਸ ਹਜ਼ਾਰੀ ਕੋਰਟ ਜਾਣ ਵਾਲੇ ਯਾਤਰੀਆਂ ਨੂੰ ਰੂਟ ‘ਤੇ ਸੰਭਾਵਿਤ ਦੇਰੀ ਕਾਰਨ ਲੋੜੀਂਦੇ ਸਮੇਂ ਨਾਲ ਰਵਾਨਾ ਹੋਣ ਦੀ ਸਲਾਹ ਦਿੱਤੀ ਗਈ ਹੈ। ਸੜਕਾਂ ਦੀ ਭੀੜ ਨੂੰ ਘੱਟ ਕਰਨ ਲਈ ਜਨਤਕ ਆਵਾਜਾਈ ਦੀ ਵਰਤੋਂ ਕਰਨ ਦੀ ਵੀ ਸਿਫਾਰਸ਼ ਕੀਤੀ ਗਈ ਹੈ। ਵਾਹਨਾਂ ਨੂੰ ਸਿਰਫ ਨਿਰਧਾਰਤ ਪਾਰਕਿੰਗ ਸਥਾਨਾਂ ‘ਤੇ ਪਾਰਕ ਕਰਨ ਅਤੇ ਸੜਕ ਕਿਨਾਰੇ ਪਾਰਕਿੰਗ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਕਿਉਂਕਿ ਇਸ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ।

ਜੇਕਰ ਤੁਹਾਨੂੰ ਕੋਈ ਸ਼ੱਕੀ ਚੀਜ਼ ਨਜ਼ਰ ਆਵੇ ਤਾਂ ਪੁਲਿਸ ਨੂੰ ਸੂਚਿਤ ਕਰੋ

ਇਸ ਤੋਂ ਇਲਾਵਾ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਹ ਕਿਸੇ ਵੀ ਅਸਾਧਾਰਨ ਜਾਂ ਅਣਪਛਾਤੀ ਚੀਜ਼ ਜਾਂ ਵਿਅਕਤੀ ਨੂੰ ਸ਼ੱਕੀ ਹਾਲਾਤ ਵਿੱਚ ਦੇਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਨਵੀਂ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ। ਡਾ: ਮਨਮੋਹਨ ਸਿੰਘ ਦਾ 26 ਦਸੰਬਰ ਨੂੰ ਰਾਤ 9.51 ਵਜੇ ਨਵੀਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਸਵੇਰੇ 11:45 ਵਜੇ ਨਿਗਮਬੋਧ ਘਾਟ ‘ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...