ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਾ ਪਟਾਕੇ ਚੱਲੇ, ਨਾ ਦੀਵਾਲੀ ਆਈ… ਫਿਰ ਦਿੱਲੀ-ਐਨਸੀਆਰ ‘ਚ ਕਿਉਂ ਅਚਾਨਕ ਛਾ ਗਈ ਪ੍ਰਦੂਸ਼ਣ ਵਾਲੀ ਧੁੰਦ?

Delhi Pollution: ਦਿੱਲੀ ਵਿੱਚ ਇੱਕ ਵਾਰ ਫਿਰ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਰਾਜਧਾਨੀ ਦੀਆਂ ਇਹ ਸਮੱਸਿਆਵਾਂ ਨਵੀਆਂ ਨਹੀਂ ਹਨ। ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ ਪਰ ਜੇਕਰ ਅਸੀਂ ਸਮੂਹਿਕ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ ਘੱਟ ਹੋਈਆਂ ਹਨ। ਹਾਲਾਂਕਿ, ਪਰਾਲੀ ਦਾ ਦਿੱਲੀ ਦੇ ਪ੍ਰਦੂਸ਼ਣ ਵਿੱਚ ਮਹੱਤਵਪੂਰਨ ਯੋਗਦਾਨ ਹੈ।

ਨਾ ਪਟਾਕੇ ਚੱਲੇ, ਨਾ ਦੀਵਾਲੀ ਆਈ… ਫਿਰ ਦਿੱਲੀ-ਐਨਸੀਆਰ ‘ਚ ਕਿਉਂ ਅਚਾਨਕ ਛਾ ਗਈ ਪ੍ਰਦੂਸ਼ਣ ਵਾਲੀ ਧੁੰਦ?
Follow Us
tv9-punjabi
| Updated On: 03 Nov 2023 13:30 PM

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ (Pollution) ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਹਾਲਾਤ ਵਿਗੜਨ ਕਾਰਨ ਸਕੂਲ-ਕਾਲਜ ਬੰਦ ਕਰ ਦਿੱਤੇ ਗਏ ਹਨ। ਨਿਰਮਾਣ ਕਾਰਜਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦਿੱਲੀ ਗੈਸ ਚੈਂਬਰ ਵਿੱਚ ਤਬਦੀਲ ਹੋ ਗਈ ਹੈ। ਮੰਨਿਆ ਜਾਂਦਾ ਹੈ ਕਿ ਪਰਾਲੀ ਸਾੜਨ ਨਾਲ ਰਾਜਧਾਨੀ ਦੀ ਸਥਿਤੀ ਵਿਗੜ ਜਾਂਦੀ ਹੈ। ਇਸ ਦੇ ਲਈ ਸੂਬਾ ਸਰਕਾਰਾਂ ਨੇ ਪਿਛਲੇ ਕੁਝ ਸਾਲਾਂ ‘ਚ ਕਾਰਵਾਈ ਵੀ ਕੀਤੀ ਹੈ ਅਤੇ ਇਸ ਦੇ ਫਾਇਦੇ ਵੀ ਦੇਖਣ ਨੂੰ ਮਿਲ ਰਹੇ ਹਨ ਪਰ ਇਸ ਦੇ ਬਾਵਜੂਦ ਪ੍ਰਦੂਸ਼ਣ ਘੱਟ ਨਹੀਂ ਹੋਇਆ।

ਇਸ ਸਾਲ ਵੀ ਕਿਸਾਨਾਂ ਨੇ ਵੱਡੇ ਪੱਧਰ ‘ਤੇ ਪਰਾਲੀ ਸਾੜੀ ਹੈ, ਜਿਸ ਦਾ ਖਾਮਿਆਜਾ ਰਾਜਧਾਨੀ ਦਿੱਲੀ ਨੂੰ ਭੁਗਤਣਾ ਪੈ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਬੁੱਧਵਾਰ ਨੂੰ 1,921 ਤੱਕ ਪਹੁੰਚ ਗਈਆਂ, ਜੋ ਮੌਜੂਦਾ ਸੀਜ਼ਨ ਵਿੱਚ ਸਭ ਤੋਂ ਵੱਧ ਹਨ। ਇਹ ਇਕ ਦਿਨ ਪਹਿਲਾਂ ਵੱਖ-ਵੱਖ ਥਾਵਾਂ ‘ਤੇ ਪਰਾਲੀ ਸਾੜਨ ਦੀਆਂ 1,389 ਘਟਨਾਵਾਂ ਨਾਲੋਂ 28 ਫੀਸਦੀ ਜ਼ਿਆਦਾ ਹੈ। ਪਰਾਲੀ ਸਾੜਨ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਸੰਗਰੂਰ ਸਭ ਤੋਂ ਅੱਗੇ ਹੈ, ਜਿੱਥੇ 31 ਅਕਤੂਬਰ ਨੂੰ 221 ਥਾਵਾਂ ‘ਤੇ ਪਰਾਲੀ ਸਾੜੀ ਗਈ ਸੀ। ਹਾਲਾਂਕਿ, ਜੇਕਰ ਅਸੀਂ ਵੱਡੇ ਪੱਧਰ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਮਾਰੀਏ ਤਾਂ ਇਹ ਪਿਛਲੇ ਸਾਲ ਦੇ ਮੁਕਾਬਲੇ ਘੱਟ ਹਨ।

ਪੰਜਾਬ, ਹਰਿਆਣਾ, ਯੂਪੀ ਵਿੱਚ ਘੱਟ ਸਾੜੀ ਗਈ ਪਰਾਲੀ

ਰਿਪੋਰਟਾਂ ਅਨੁਸਾਰ ਪਿਛਲੇ ਸਾਲ 2 ਤੋਂ 12 ਨਵੰਬਰ ਤੱਕ ਹਰ ਰੋਜ਼ ਔਸਤਨ 2500 ਤੋਂ 3500 ਘਟਨਾਵਾਂ ਵਾਪਰੀਆਂ ਸਨ, ਪੰਜਾਬ ਵਿੱਚ 11 ਨਵੰਬਰ ਨੂੰ 3916 ਅਤੇ 2 ਨਵੰਬਰ ਨੂੰ 3,634 ਘਟਨਾਵਾਂ ਦਰਜ ਹੋਈਆਂ ਸਨ। ਸੈਟੇਲਾਈਟ ਇਮੇਜ਼ਰੀ ਅਨੁਸਾਰ ਇਸ ਸਾਲ 15 ਸਤੰਬਰ ਤੋਂ 1 ਨਵੰਬਰ ਤੱਕ ਪੰਜਾਬ ਵਿੱਚ 9,594, ਹਰਿਆਣਾ ਵਿੱਚ 1296 ਅਤੇ ਉੱਤਰ ਪ੍ਰਦੇਸ਼ ਵਿੱਚ 1029 ਘਟਨਾਵਾਂ ਵਾਪਰੀਆਂ ਹਨ। ਪਿਛਲੇ ਸਾਲ ਇਸੇ ਸਮੇਂ ਦੌਰਾਨ ਪੰਜਾਬ ਵਿੱਚ 17,846, ਹਰਿਆਣਾ ਵਿੱਚ 2083 ਅਤੇ ਉੱਤਰ ਪ੍ਰਦੇਸ਼ ਵਿੱਚ 777 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।

ਪਰਾਲੀ ਸਾੜਨ ਨਾਲ ਦਿੱਲੀ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ

ਕੇਂਦਰੀ ਭੂ-ਵਿਗਿਆਨ ਮੰਤਰਾਲੇ ਦੇ ਅਧੀਨ ਕੰਮ ਕਰਨ ਵਾਲੇ ਡਿਸੀਜ਼ਨ ਸਪੋਰਟ ਸਿਸਟਮ ਦਾ ਮੰਨਣਾ ਹੈ ਕਿ ਨੇੜਲੇ ਰਾਜਾਂ ਵਿੱਚ ਪਰਾਲੀ ਸਾੜਨ ਦੀ ਘਟਨਾ ਦਾ ਵੀਰਵਾਰ ਨੂੰ ਦਿੱਲੀ ਵਿੱਚ ਪੀਐਮ 2.5 ਦੇ ਪੱਧਰ ਵਿੱਚ ਵਾਧੇ ਵਿੱਚ 22.4 ਪ੍ਰਤੀਸ਼ਤ ਯੋਗਦਾਨ ਰਿਹਾ, ਜਦੋਂ ਕਿ ਸ਼ੁੱਕਰਵਾਰ ਨੂੰ ਇਹ 21 ਪ੍ਰਤੀਸ਼ਤ ਸੀ। ਇਸ ਤਰ੍ਹਾਂ ਅਕਤੂਬਰ ਮਹੀਨੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਏਅਰ ਕੁਆਲਿਟੀ ਕਮਿਸ਼ਨ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ 15 ਸਤੰਬਰ ਤੋਂ 25 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ 53 ਫੀਸਦੀ ਦੀ ਕਮੀ ਆਈ ਹੈ।

ਅਗਲੇ ਦੋ ਦਿਨਾਂ ਤੱਕ ਦਿੱਲੀ ਨੂੰ ਪ੍ਰਦੂਸ਼ਣ ਤੋਂ ਰਾਹਤ ਨਹੀਂ

ਦਿੱਲੀ ‘ਚ ਏਅਰ ਕੁਆਲਿਟੀ ਅਰਲੀ ਵਾਰਨਿੰਗ ਸਿਸਟਮ ਨੇ ਆਪਣੇ ਇਕ ਬੁਲੇਟਿਨ ‘ਚ ਕਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਰਾਜਧਾਨੀ ‘ਚ ਸਥਿਤੀ ਹੋਰ ਖਰਾਬ ਹੋ ਸਕਦੀ ਹੈ। ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਘੱਟੋ-ਘੱਟ ਅਗਲੇ ਦੋ ਦਿਨਾਂ ਤੱਕ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਰਹੇਗਾ। ਦਿੱਲੀ ਲਈ ਇਸ ਪੂਰੇ ਹਫ਼ਤੇ ਪ੍ਰਦੂਸ਼ਣ ਦੀ ਇਸ ਗੰਭੀਰ ਸਮੱਸਿਆ ਤੋਂ ਛੁਟਕਾਰਾ ਪਾਉਣਾ ਮੁਸ਼ਕਲ ਹੈ।

ਦੀਵਾਲੀ ਦੀ ਆਤਿਸ਼ਬਾਜ਼ੀ ਅਤੇ ਦਿੱਲੀ ਦੀ ਸਮੱਸਿਆ

ਅਨੁਮਾਨ ਮੁਤਾਬਕ ਵੀਰਵਾਰ ਨੂੰ ਰਾਜਧਾਨੀ ‘ਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ‘ਚ ਹੈ। ਇਹ ਸਥਿਤੀ ਉਦੋਂ ਹੈ ਜਦੋਂ ਦੀਵਾਲੀ ਦੇ ਆਤਿਸ਼ਬਾਜ਼ੀ ਅਜੇ ਬਾਕੀ ਹੈ। ਰਾਜਧਾਨੀ ‘ਚ ਪਟਾਕਿਆਂ ‘ਤੇ ਪਾਬੰਦੀ ਹੈ ਪਰ ਆਸ-ਪਾਸ ਦੇ ਰਾਜਾਂ ‘ਚ ਪਟਾਕਿਆਂ ਤੋਂ ਦਿੱਲੀ ਵੀ ਅਛੂਤਾ ਨਹੀਂ ਹੈ। ਉਦਾਹਰਣ ਵਜੋਂ, ਇਸ ਮੌਕੇ ਰਾਜਧਾਨੀ ਵਿੱਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਤੋਂ ਬਹੁਤ ਗੰਭੀਰ ਸ਼੍ਰੇਣੀ ਤੱਕ ਪਹੁੰਚ ਜਾਂਦਾ ਹੈ, ਜਿਸ ਕਾਰਨ ਇੱਕ ਸਿਹਤਮੰਦ ਵਿਅਕਤੀ ਵੀ ਬੀਮਾਰ ਹੋ ਜਾਂਦਾ ਹੈ। ਹੁਣ ਦੇਖਣਾ ਹੋਵੇਗਾ ਕਿ ਰਾਜਧਾਨੀ ਨੂੰ ਗੈਸ ਚੈਂਬਰ ਬਣਨ ਤੋਂ ਬਚਾਉਣ ਲਈ ਦਿੱਲੀ ਅਤੇ ਆਸ-ਪਾਸ ਦੀਆਂ ਸੂਬਾ ਸਰਕਾਰਾਂ ਦੀਵਾਲੀ ਮੌਕੇ ਕਿੰਨਾ ਕੁ ਸਹਿਯੋਗ ਦਿੰਦੀਆਂ ਹਨ।

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...