AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿੱਲੀ ਦੇ ਸਕੂਲਾਂ ‘ਚ ਵਧਾਈਆਂ ਗਈਆਂ ਛੁੱਟੀਆਂ, 9 ਤੋਂ 18 ਨਵੰਬਰ ਤੱਕ ਸਕੂਲ ਬੰਦ

Delhi School Closed: ਦਿੱਲੀ ਵਿੱਚ ਹਵਾ ਪ੍ਰਦੂਸ਼ਣ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਦਿਖ ਰਹੇ ਹਨ। ਇਸ ਕਾਰਨ ਦਿੱਲੀ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦੀ ਯੋਜਨਾ ਬਣਾਈ ਗਈ ਹੈ। ਹੁਣ ਸਰਦੀਆਂ ਦੀਆਂ ਛੁੱਟੀਆਂ ਦਸੰਬਰ ਦੀ ਬਜਾਏ 9 ਤੋਂ 18 ਨਵੰਬਰ ਤੱਕ ਹੋਣਗੀਆਂ। ਦਿੱਲੀ ਸਿੱਖਿਆ ਵਿਭਾਗ ਨੇ ਇਹ ਹੁਕਮ ਜਾਰੀ ਕੀਤਾ ਹੈ। ਦੱਸ ਦੇਈਏ ਕਿ ਬੁੱਧਵਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਦੇ ਮੁੱਦੇ ਤੇ ਬੈਠਕ ਬੁਲਾਈ ਸੀ।

ਦਿੱਲੀ ਦੇ ਸਕੂਲਾਂ 'ਚ ਵਧਾਈਆਂ ਗਈਆਂ ਛੁੱਟੀਆਂ, 9 ਤੋਂ 18 ਨਵੰਬਰ ਤੱਕ ਸਕੂਲ ਬੰਦ
ਪੰਜਾਬ ‘ਚ ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ
tv9-punjabi
| Updated On: 08 Nov 2023 13:58 PM IST
Share

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਦਿੱਲੀ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕਰਦੇ ਹੋਏ ਕਿਹਾ ਗਿਆ ਹੈ ਕਿ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਇਸ ਲਈ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਦਾ ਫੈਸਲਾ ਪਹਿਲਾਂ ਲਇਆ ਜਾ ਰਿਹਾ ਹੈ। ਹੁਣ 12ਵੀਂ ਤੱਕ ਦੇ ਸਾਰੇ ਸਕੂਲ 18 ਨਵੰਬਰ ਤੱਕ ਬੰਦ ਰਹਿਣਗੇ। 19 ਨਵੰਬਰ 2023 ਐਤਵਾਰ ਹੈ, ਇਸ ਲਈ ਸਕੂਲਾਂ ਦੀਆਂ ਛੁੱਟੀਆਂ 19 ਨਵੰਬਰ ਤੱਕ ਰਹਿਣਗੀਆਂ। ਇਸ ਤੋਂ ਪਹਿਲਾਂ ਪ੍ਰਦੂਸ਼ਣ ਦੇ ਮੱਦੇਨਜ਼ਰ 10 ਅਤੇ 12 ਨੂੰ ਛੱਡ ਕੇ 10 ਨਵੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ।

ਦਿੱਲੀ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਦਿੱਲੀ ਵਿੱਚ AQI 900 ਨੂੰ ਪਾਰ ਕਰ ਗਿਆ ਹੈ, ਜੋ ਕਿ ਗੰਭੀਰ ਸ਼੍ਰੇਣੀ ਵਿੱਚ ਹੈ। ਇਸ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਦੇ ਵਿਚਕਾਰ, ਦਿੱਲੀ ਸਰਕਾਰ ਨੇ ਸਕੂਲਾਂ ਵਿੱਚ 9 ਤੋਂ 18 ਨਵੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।

ਦਸੰਬਰ ਵਿੱਚ ਹੁੰਦੀਆਂ ਸਨ ਛੁੱਟੀਆਂ

ਦਿੱਲੀ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਆਮ ਤੌਰ ‘ਤੇ ਦਸੰਬਰ ਅਤੇ ਜਨਵਰੀ ਦੇ ਮਹੀਨਿਆਂ ਵਿੱਚ ਐਲਾਨੀਆਂ ਜਾਂਦੀਆਂ ਹਨ। ਇਸ ਵਾਰ ਪ੍ਰਦੂਸ਼ਣ ਦਾ ਪੱਧਰ ਬਹੁਤ ਜ਼ਿਆਦਾ ਹੈ। ਅਜਿਹੇ ‘ਚ ਦਿੱਲੀ ਸਰਕਾਰ ਨੇ ਜਲਦ ਹੀ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਨਵੇਂ ਨੋਟਿਸ ਅਨੁਸਾਰ ਦਿੱਲੀ ਦੇ ਸਾਰੇ ਸਕੂਲ 18 ਨਵੰਬਰ 2023 ਤੱਕ ਬੰਦ ਰਹਿਣਗੇ।

ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਦੇ ਜ਼ਿਆਦਾਤਰ ਸਕੂਲਾਂ ਨੇ ਸਰਦੀਆਂ ਦੀਆਂ ਛੁੱਟੀਆਂ ਨਾ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਨੂੰ 19 ਜਨਵਰੀ ਤੱਕ ਬੰਦ ਰੱਖਣ ਲਈ ਕਿਹਾ ਗਿਆ ਹੈ। ਹੁਣ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਸਮੇਂ ਤੋਂ ਪਹਿਲਾਂ ਕਰ ਦਿੱਤਾ ਗਿਆ ਹੈ। ਪ੍ਰਦੂਸ਼ਣ ਕਾਰਨ ਛੁੱਟੀਆਂ ਦੇ ਵਿਚਕਾਰ, ਦਿੱਲੀ ਸਰਕਾਰ ਨੇ ਸਕੂਲਾਂ ਨੂੰ ਹੁਣ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪਿਛਲੇ ਸਾਲ ਦੀ ਗੱਲ ਕਰੀਏ ਤਾਂ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 1 ਜਨਵਰੀ 2023 ਤੋਂ 15 ਜਨਵਰੀ 2023 ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 2 ਜਨਵਰੀ ਤੋਂ 14 ਜਨਵਰੀ 2023 ਤੱਕ ਰੈਲੇਡੀਅਲ ਕਲਾਸਾਂ ਚਲਾਈਆਂ ਗਈਆਂ ਸਨ।

(ਜਿਤੇਂਦਰ ਭਾਟੀ ਦੀ ਰਿਪੋਰਟ)

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...