Lawrance Bishnoi: ਦਿੱਲੀ ਸਪੈਸ਼ਲ ਸੈੱਲ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ, ਹੋਵੇਗੀ ਪੁੱਛਗਿੱਛ

Updated On: 

26 Jun 2023 12:03 PM

ਲਾਰੈਂਸ ਬਿਸ਼ਨੋਈ ਐਂਡ ਕੰਪਨੀ ਵੱਲੋਂ ਰੰਗਦਾਰੀ ਦੀਆਂ ਕਾਲਾਂ ਤੋਂ ਬਾਅਦ ਦਿੱਲੀ ਦੀ ਸਪੈਸ਼ਲ ਸੈੱਲ ਐਕਸ਼ਨ ਮੋਡ ਵਿੱਚ ਹੈ। ਹੁਣ ਦਿੱਲੀ ਦੀ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਹਾਸਿਲ ਕੀਤਾ ਹੈ।

Lawrance Bishnoi: ਦਿੱਲੀ ਸਪੈਸ਼ਲ ਸੈੱਲ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ, ਹੋਵੇਗੀ ਪੁੱਛਗਿੱਛ
Follow Us On

ਦਿੱਲੀ ਦੀ ਸਪੈਸ਼ਲ ਸੈੱਲ ਨੂੰ ਲਾਰੈਂਸ ਬਿਸ਼ਨੋਈ ਲਈ ਪ੍ਰੋਡਕਸ਼ਨ ਵਾਰੰਟ ਮਿਲਿਆ ਹੈ। ਇਸ ਵੇਲੇ ਲਾਰੈਂਸ ਬਿਸ਼ਨੋਈ (Lawrance Bishnoi) ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਇੱਕ ਅਤਿ ਸੁਰੱਖਿਅਤ ਸੈਲ ਵਿੱਚ ਬੰਦ ਹੈ। ਹੁਣ ਪੰਜਾਬ ਪੁਲਿਸ ਲਾਰੈਂਸ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰੇਗੀ। ਦਰਅਸਲ, ਲਾਰੈਂਸ ਬਿਸ਼ਨੋਈ ਐਂਡ ਕੰਪਨੀ ਵੱਲੋਂ ਰੰਗਦਾਰੀ ਦੀਆਂ ਕਾਲਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਮਿਲੀ ਜਾਣਾਕਰੀ ਮੁਤਾਬਕ ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਤੋਂ ਦਿੱਲੀ ਸਪੈਸ਼ਲ ਸੈੱਲ ਪੁੱਛਗਿੱਛ ਕਰੇਗੀ।

ਦਿੱਲੀ ਦੀ ਸਪੈਸ਼ਲ ਸੈੱਲ ਕਰੇਗੀ ਪੁੱਛਗਿੱਛ

ਮਿਲੀ ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ ਇੱਕ ਦੋ ਦਿਨਾਂ ਵਿੱਚ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਦਿੱਲੀ ਦੀ ਸਪੈਸ਼ਲ ਸੈੱਲ ਲਾਰੈਂਸ ਤੋਂ ਪੁੱਛਗਿੱਛ ਕਰੇਗੀ। ਸੁਤਰਾਂ ਤੋਂ ਮਿਲੀ ਜਾਣਕਾਰੀ ਮੁਤਬਾਕ ਲਾਰੈਂਸ ਬਿਸ਼ਨੋਈ ਹੁਣ ਆਪਣੀ ਗੈਂਗ ਵਿੱਚ ਨਾਬਾਲਗ ਬੱਚਿਆਂ ਨੂੰ ਵੀ ਭਰਤੀ ਕਰ ਰਿਹਾ ਹੈ।

ਹੁਣ ਕਿਸ ਮਾਮਲੇ ਵਿੱਚ ਹੋ ਸਕਦੀ ਹੈ ਪੁੱਛਗਿੱਛ ?

ਅਨਮੋਲ ਬਿਸ਼ਨੋਈ ਜੋ ਕਿ ਲਾਰੈਂਸ ਬਿਸ਼ਨੋਈ ਦਾ ਭਰਾ ਹੈ ਇਸ ਵੇਲੇ ਉਹ ਕੈਨੇਡਾ ਵਿੱਚ ਹੈ। ਅਨਮੋਲ ਬਿਸ਼ਨੋਈ ਨੇ ਇੱਕ ਕਾਲ ਰਾਹੀਂ ਦਿੱਲੀ ਦੇ ਇੱਕ ਵਪਾਰੀ ਨੂੰ ਫਿਰੌਤੀ ਦੇਣ ਦੀ ਗੱਲ ਕਹੀ ਸੀ ਅਤੇ ਉਸ ਨੇ ਕਾਰੋਬਾਰੀ ਨੂੰ ਕਾਲ ‘ਤੇ ਧਮਕੀ ਵੀ ਦਿੱਤੀ ਸੀ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਪਾਈ ਹੈ ਕਿ ਕਾਲ ਕਰਨ ਵਾਲਾ ਅਨਮੋਲ ਬਿਸ਼ਨੋਈ ਹੀ ਹੈ ਜਾਂ ਕੋਈ ਹੋਰ ਹੈ। ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ (Punjab Police) ਜਲਦ ਹੀ ਪ੍ਰੋਡਕਸ਼ਨ ਵਾਰੰਟ ਲਈ ਦਿੱਲੀ ਪੁਲਿਸ ਨੂੰ ਸੌਂਪੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ