AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿੱਲੀ ‘ਚ “ਚੱਕਾ ਜਾਮ” ਦਾ ਐਲਾਨ, ਟੈਕਸੀ ਡਰਾਈਵਰ ਤਿੰਨ ਦਿਨਾਂ ਲਈ ਹੜਤਾਲ ‘ਤੇ ਰਹਿਣਗੇ; ਕੀ ਹੈ ਕਾਰਨ?

ਦਿੱਲੀ 'ਚ ਆਟੋ, ਟੈਕਸੀ ਤੇ ਕਮਰਸ਼ੀਅਲ ਵਾਹਨ ਚਾਲਕਾਂ ਨੇ 21 ਮਈ ਤੋਂ 23 ਮਈ ਤੱਕ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਆਲ ਇੰਡੀਆ ਮੋਟਰ ਟਰਾਂਸਪੋਰਟ ਯੂਨੀਅਨ ਨੇ ਗੱਡੀਆਂ ਦੇ ਕਿਰਾਏ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਜਲਦੀ ਫੈਸਲਾ ਨਾ ਲਿਆ ਗਿਆ ਤਾਂ ਅੰਦੋਲਨ ਤੇਜ਼ ਹੋ ਜਾਵੇਗਾ।

ਦਿੱਲੀ 'ਚ ਚੱਕਾ ਜਾਮ ਦਾ ਐਲਾਨ, ਟੈਕਸੀ ਡਰਾਈਵਰ ਤਿੰਨ ਦਿਨਾਂ ਲਈ ਹੜਤਾਲ 'ਤੇ ਰਹਿਣਗੇ; ਕੀ ਹੈ ਕਾਰਨ?
tv9-punjabi
| Updated On: 19 May 2026 10:35 AM IST
Share

ਦਿੱਲੀ ‘ਚ ਵਧਦੀ ਮਹਿੰਗਾਈ ਤੇ ਈਂਥਨ ਦੀਆਂ ਕੀਮਤਾਂ ਵਿਰੁੱਧ ਕਮਰਸ਼ੀਅਲ ਵਾਹਨ ਚਾਲਕਾਂ ਦਾ ਗੁੱਸਾ ਹੁਣ ਖੁਲ੍ਹ ਕੇ ਸਾਹਮਣੇ ਆ ਗਿਆ ਹੈ। ਰਾਜਧਾਨੀ ‘ਚ ਆਟੋ, ਟੈਕਸੀ ਤੇ ਹੋਰ ਕਮਰਸ਼ੀਅਲ ਵਾਹਨ ਚਾਲਕ ਯੂਨੀਅਨਾਂ ਨੇ 21 ਮਈ ਤੋਂ 23 ਮਈ ਤੱਕ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਯੂਨੀਅਨਾਂ ਮੰਗ ਕਰ ਰਹੀਆਂ ਹਨ ਕਿ ਸਰਕਾਰ ਸੀਐਨਜੀ, ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਟੈਕਸੀ ਤੇ ਆਟੋ ਕਿਰਾਏ ਤੁਰੰਤ ਵਧਾਏ ਜਾਣ।

ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਨੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਤੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਇੱਕ ਪੱਤਰ ਲਿਖ ਕੇ ਆਪਣੀਆਂ ਮੰਗਾਂ ਰੱਖੀਆਂ। ਚਾਲਕ ਸ਼ਕਤੀ ਯੂਨੀਅਨ ਦੇ ਉਪ ਪ੍ਰਧਾਨ ਅਨੁਜ ਕੁਮਾਰ ਰਾਠੌਰ ਨੇ ਕਿਹਾ ਕਿ ਲਗਾਤਾਰ ਵਧਦੀਆਂ ਈਂਧਨ ਕੀਮਤਾਂ ਨੇ ਮੱਧ ਵਰਗ ਦੇ ਡਰਾਈਵਰਾਂ ਲਈ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਬਣਾ ਦਿੱਤਾ ਹੈ। ਨਤੀਜੇ ਵਜੋਂ, ਦਿੱਲੀ ‘ਚ ਹੋਰ ਸੰਗਠਨਾਂ ਦੇ ਸਹਿਯੋਗ ਨਾਲ, 21, 22 ਅਤੇ 23 ਮਈ ਨੂੰ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ, ਜਿਸ ‘ਚ ਲੋਕਾਂ ਨੂੰ ਇਨ੍ਹਾਂ ਦਿਨਾਂ ‘ਚ ਗੱਡੀ ਨਾ ਚਲਾਉਣ ਦੀ ਅਪੀਲ ਕੀਤੀ ਗਈ ਹੈ।

ਯੂਨੀਅਨ ਦੀ ਚੇਤਾਵਨੀ

ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਇੱਕ ਜਾਂ ਦੋ ਹਫ਼ਤਿਆਂ ਦੇ ਅੰਦਰ ਟੈਕਸੀ ਕਿਰਾਏ ‘ਚ ਵਾਧੇ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਹੈ, ਤਾਂ ਅੰਦੋਲਨ ਨੂੰ ਵੱਡੇ ਪੱਧਰ ‘ਤੇ ਤੇਜ਼ ਕੀਤਾ ਜਾਵੇਗਾ। ਇਸ ਲਈ ਦਿੱਲੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗੀ।

ਯੂਨੀਅਨ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ ਸੀ। ਅਦਾਲਤ ਨੇ ਟੈਕਸੀ ਡਰਾਈਵਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਤੇ ਕਿਰਾਏ ਵਧਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਸਨ। ਇਸ ਦੇ ਬਾਵਜੂਦ, ਦਿੱਲੀ ਸਰਕਾਰ ਬਹਾਨੇ ਬਣਾ ਰਹੀ ਹੈ ਤੇ ਮਾਮਲੇ ‘ਚ ਇਹ ਕਹਿੰਦੇ ਹੋਏ ਦੇਰੀ ਕਰ ਰਹੀ ਹੈ ਕਿ ਫਾਈਲ ਨੂੰ ਪ੍ਰਵਾਨਗੀ ਲਈ ਉਪ ਰਾਜਪਾਲ ਨੂੰ ਭੇਜਿਆ ਗਿਆ ਹੈ।

ਐਪ-ਅਧਾਰਤ ਕੈਬ ਕੰਪਨੀਆਂ ‘ਤੇ ਮਨਮਾਨੀ ਦਾ ਦੋਸ਼

ਡਰਾਈਵਰਾਂ ਨੇ ਐਪ-ਅਧਾਰਤ ਕੈਬ ਕੰਪਨੀਆਂ ‘ਤੇ ਮਨਮਾਨੀ ਦਾ ਵੀ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੰਪਨੀਆਂ ਲਗਾਤਾਰ ਕਿਰਾਏ ਵਧਾ ਰਹੀਆਂ ਹਨ, ਜਦੋਂ ਕਿ ਦਿੱਲੀ ਦੇ ਟੈਕਸੀ ਡਰਾਈਵਰ ਆਰਥਿਕ ਸ਼ੋਸ਼ਣ ਤੇ ਗੁਲਾਮੀ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰ ਰਹੇ ਹਨ। ਯੂਨੀਅਨ ਦੇ ਅਨੁਸਾਰ, ਪਿਛਲੇ 15 ਸਾਲਾਂ ਤੋਂ ਦਿੱਲੀ-ਐਨਸੀਆਰ ‘ਚ ਸ਼ਹਿਰੀ ਟੈਕਸੀਆਂ ਦੇ ਕਿਰਾਏ ‘ਚ ਕੋਈ ਵਾਧਾ ਨਹੀਂ ਹੋਇਆ ਹੈ, ਜਦੋਂ ਕਿ ਇਸ ਸਮੇਂ ਦੌਰਾਨ ਸੀਐਨਜੀ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਈ ਗੁਣਾ ਵਧੀਆਂ ਹਨ।

Follow Us
ਪਾਕਿਸਤਾਨ ਤੋਂ ਆਏ ਅੱਤਵਾਦੀ ਨੇ ਕਸ਼ਮੀਰ 'ਚ ਕਰਵਾਇਆ ਸੀ ਹੇਅਰ ਟਰਾਂਸਪਲਾਂਟ , ਮਲੇਰਕੋਟਲਾ 'ਚ ਵੀ ਰੁਕਿਆ, ਵੱਡੀ ਸਾਜਿਸ਼ ਦਾ ਪਰਦਾਫਾਸ਼
ਪਾਕਿਸਤਾਨ ਤੋਂ ਆਏ ਅੱਤਵਾਦੀ ਨੇ ਕਸ਼ਮੀਰ 'ਚ ਕਰਵਾਇਆ ਸੀ ਹੇਅਰ ਟਰਾਂਸਪਲਾਂਟ , ਮਲੇਰਕੋਟਲਾ 'ਚ ਵੀ ਰੁਕਿਆ, ਵੱਡੀ ਸਾਜਿਸ਼ ਦਾ ਪਰਦਾਫਾਸ਼...
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ, "ਅਸੀਂ ਡੱਟ ਕੇ ਲੜਾਂਗੇ।"
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ,
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ...
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ...
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ...
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...