ਪਹਾੜਾਂ ਤੋਂ ਜ਼ਿਆਦਾ ਠੰਡੀ ਰਹੇਗੀ ਦਿੱਲੀ, 10 ਡਿਗਰੀ ਤੱਕ ਡਿੱਗੇਗਾ ਤਾਪਮਾਨ, ਪੰਜਾਬ ‘ਚ ਕਿਹੋ ਜਿਹਾ ਰਹੇਗਾ ਮੌਸਮ

Published: 

19 Nov 2023 07:31 AM

ਇਸ ਵਾਰ ਦਿੱਲੀ ਦੇ ਪਹਾੜਾਂ ਤੋਂ ਵੀ ਜ਼ਿਆਦਾ ਠੰਡੇ ਰਹਿਣ ਦੀ ਸੰਭਾਵਨਾ ਹੈ। ਦਿੱਲੀ ਦੇਹਰਾਦੂਨ ਅਤੇ ਸ਼ਿਮਲਾ ਸਮੇਤ ਸਾਰੇ ਪਹਾੜੀ ਸ਼ਹਿਰਾਂ ਨਾਲੋਂ ਘੱਟ ਤਾਪਮਾਨ 'ਤੇ ਪਹੁੰਚ ਸਕਦਾ ਹੈ। ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਕਾਰਨ ਮੈਦਾਨੀ ਇਲਾਕਿਆਂ ਵਿੱਚ ਸਰਦੀ ਤੇਜ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਡ ਹੋਰ ਵਧੇਗੀ।

ਪਹਾੜਾਂ ਤੋਂ ਜ਼ਿਆਦਾ ਠੰਡੀ ਰਹੇਗੀ ਦਿੱਲੀ, 10 ਡਿਗਰੀ ਤੱਕ ਡਿੱਗੇਗਾ ਤਾਪਮਾਨ, ਪੰਜਾਬ ਚ ਕਿਹੋ ਜਿਹਾ ਰਹੇਗਾ ਮੌਸਮ
Follow Us On

ਨਵੀਂ ਦਿੱਲੀ। ਮੌਸਮ ‘ਚ ਬਦਲਾਅ ਦੇ ਨਾਲ ਹੀ ਦੇਸ਼ ਦੇ ਕਈ ਹਿੱਸਿਆਂ ‘ਚ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ-ਐਨਸੀਆਰ, (Delhi-NCR) ਬਿਹਾਰ, ਯੂਪੀ, ਰਾਜਸਥਾਨ ਸਮੇਤ ਕਈ ਰਾਜਾਂ ਵਿੱਚ ਵੀਰਵਾਰ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਦਿੱਲੀ ਵਿੱਚ ਪਾਰਾ 11 ਡਿਗਰੀ ਤੱਕ ਡਿੱਗ ਗਿਆ ਹੈ। ਲੋਕ ਹੁਣ ਗਰਮ ਕੱਪੜੇ ਪਾ ਕੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਦਿੱਲੀ ਵਿੱਚ ਜਲਦੀ ਹੀ ਪਾਰਾ 10 ਡਿਗਰੀ ਤੱਕ ਪਹੁੰਚ ਜਾਵੇਗਾ।

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਦਿੱਲੀ ਦਾ ਤਾਪਮਾਨ ਦੇਹਰਾਦੂਨ ਅਤੇ ਸ਼ਿਮਲਾ ਸਮੇਤ ਸਾਰੇ ਪਹਾੜੀ ਸ਼ਹਿਰਾਂ ਨਾਲੋਂ ਘੱਟ ਹੋ ਸਕਦਾ ਹੈ। ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਕਾਰਨ ਮੈਦਾਨੀ ਇਲਾਕਿਆਂ ਵਿੱਚ ਸਰਦੀ ਤੇਜ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵਧੇਗੀ।

ਐੱਨਸੀਆਰ ‘ਚ ਧੁੰਦ ਦਿਖਣੀ ਹੋਈ ਸ਼ੁਰੂ

ਆਈਐਮਡੀ (IMD) ਦੇ ਅਨੁਸਾਰ, ਅੱਜ ਤੱਟਵਰਤੀ ਉੜੀਸਾ, ਤੱਟਵਰਤੀ ਗੰਗਾ ਪੱਛਮੀ ਬੰਗਾਲ, ਤ੍ਰਿਪੁਰਾ, ਮਨੀਪੁਰ, ਮਿਜ਼ੋਰਮ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਕੇਰਲ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹੁਣ ਰਾਜਧਾਨੀ ਦਿੱਲੀ ਵਿੱਚ ਠੰਢ ਸ਼ੁਰੂ ਹੋ ਗਈ ਹੈ। ਐਨਸੀਆਰ ਵਿੱਚ ਹਲਕੀ ਧੁੰਦ ਦਿਖਾਈ ਦੇਣ ਲੱਗੀ ਹੈ।

ਹਵਾ ਵਿੱਚ ਨਮੀ ਦਾ ਪੱਧਰ 43 ਤੋਂ 100 ਫੀਸਦੀ ਤੱਕ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਰਾਜਧਾਨੀ ਵਿੱਚ ਕੱਲ੍ਹ ਵੱਧ ਤੋਂ ਵੱਧ ਤਾਪਮਾਨ 27.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 1 ਡਿਗਰੀ ਸੈਲਸੀਅਸ ਘੱਟ ਸੀ। ਘੱਟੋ-ਘੱਟ ਤਾਪਮਾਨ 10.9 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 3 ਡਿਗਰੀ ਘੱਟ ਸੀ।

ਦਿੱਲੀ ਦਾ ਪਾਰਾ 10 ਡਿਗਰੀ ਤੱਕ ਪਹੁੰਚ ਸਕਦਾ ਹੈ

ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ 18 ਨਵੰਬਰ ਨੂੰ ਘੱਟੋ-ਘੱਟ ਤਾਪਮਾਨ 13 ਡਿਗਰੀ ਅਤੇ ਵੱਧ ਤੋਂ ਵੱਧ 28 ਡਿਗਰੀ ਸੈਲਸੀਅਸ ਸੀ। ਐਤਵਾਰ ਨੂੰ ਘੱਟੋ-ਘੱਟ ਤਾਪਮਾਨ (Temperature) 12 ਡਿਗਰੀ ਅਤੇ ਵੱਧ ਤੋਂ ਵੱਧ 27 ਡਿਗਰੀ ਰਹਿਣ ਦੀ ਸੰਭਾਵਨਾ ਹੈ। ਸਵੇਰੇ ਧੁੰਦ ਪੈਣ ਦੀ ਸੰਭਾਵਨਾ ਹੈ। 20 ਨਵੰਬਰ ਨੂੰ ਪਾਰਾ ਡਿੱਗਦਾ ਰਹੇਗਾ ਅਤੇ 11 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। 23 ਨਵੰਬਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 10 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਸਵੇਰ ਅਤੇ ਸ਼ਾਮ ਨੂੰ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਮੌਸਮ ਵਿੱਚ ਠੰਡ ਵਧੇਗੀ।

ਚੰਡੀਗੜ੍ਹ ‘ਚ ਸ਼ਨੀਵਾਰ ਨੂੰ 14 ਡਿਗਰੀ ਰਿਹਾ ਤਾਪਮਾਨ

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਘੱਟੋ-ਘੱਟ ਤਾਪਮਾਨ 15 ਡਿਗਰੀ ਦਰਜ ਕੀਤਾ ਗਿਆ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਇਸ ਦੇ ਹੋਰ ਡਿੱਗਣ ਦੀ ਸੰਭਾਵਨਾ ਹੈ। ਚੰਡੀਗੜ੍ਹ ‘ਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ 14 ਡਿਗਰੀ ਰਿਹਾ ਅਤੇ ਅਗਲੇ ਕੁਝ ਦਿਨਾਂ ‘ਚ ਪਾਰਾ 12 ਡਿਗਰੀ ਦੇ ਆਸ-ਪਾਸ ਡਿੱਗ ਸਕਦਾ ਹੈ।

ਜਾਣੋ ਮੌਸਮ ਵਿਭਾਗ ਦੀ ਚੇਤਾਵਨੀ

ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਪੱਛਮੀ ਮੱਧ ਬੰਗਾਲ ਦੀ ਖਾੜੀ ਦੇ ਨਾਲ ਉੱਤਰ-ਪੱਛਮੀ ਸਮੁੰਦਰ ਵਿੱਚ 50-60 ਕਿਲੋਮੀਟਰ ਤੋਂ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਮਾਨਾਰ ਦੀ ਖਾੜੀ ਦੇ ਨਾਲ ਤਾਮਿਲਨਾਡੂ, ਦੱਖਣ-ਪੱਛਮੀ ਬੰਗਾਲ ਦੀ ਖਾੜੀ ਅਤੇ ਸ਼੍ਰੀਲੰਕਾ ਦੇ ਤੱਟਾਂ ‘ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਜਿਹੇ ‘ਚ ਮਛੇਰਿਆਂ ਨੂੰ ਇਨ੍ਹਾਂ ਇਲਾਕਿਆਂ ‘ਚ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਮੀਂਹ ਦੇ ਨਾਲ-ਨਾਲ ਬਿਜਲੀ ਅਤੇ ਤੂਫਾਨ ਦੀ ਵੀ ਸੰਭਾਵਨਾ ਹੈ।