India Canada issue: ਭਾਰਤੀ ਜਾਇਦਾਦਾਂ ਦੀ ਭੰਨਤੋੜ ਕਰਨ ਵਾਲੇ ਖਾਲਿਸਤਾਨੀਆਂ ਦੀ ਹੁਣ ਖੈਰ ਨਹੀਂ, ਸਰਕਾਰ ਚੁੱਕੇਗੀ ਇਹ ਕਦਮ
ਭਾਰਤ ਸਰਕਾਰ ਨੇ ਖਾਲਿਸਤਾਨੀ ਅੱਤਵਾਦੀਆਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਭਾਰਤ ਸਰਕਾਰ ਹੁਣ ਵਿਦੇਸ਼ਾਂ ਵਿੱਚ ਭਾਰਤੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਖਾਲਿਸਤਾਨੀਆਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਅਜਿਹੇ ਲੋਕਾਂ ਦੇ ਪਾਸਪੋਰਟ ਅਤੇ ਓਆਈਸੀ (ਓਵਰਸੀਜ਼ ਸਿਟੀਜ਼ਨ ਆਫ ਇੰਡੀਆ) ਕਾਰਡ ਰੱਦ ਕਰ ਦਿੱਤੇ ਜਾਣਗੇ।

ਨਵੀਂ ਦਿੱਲੀ। ਸਰਕਾਰ ਖਾਲਿਸਤਾਨੀ ਅੱਤਵਾਦੀਆਂ ਖਿਲਾਫ ਇੱਕ ਹੋਰ ਵੱਡੀ ਕਾਰਵਾਈ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ (Government of India) ਵਿਦੇਸ਼ਾਂ ਵਿੱਚ ਭਾਰਤੀ ਜਾਇਦਾਦ ਦੀ ਭੰਨਤੋੜ ਕਰਨ ਵਾਲੇ ਅਤੇ ਉੱਥੇ ਹਿੰਸਕ ਪ੍ਰਦਰਸ਼ਨ ਕਰਨ ਵਾਲੇ ਖਾਲਿਸਤਾਨੀਆਂ ਨੂੰ ਬਖਸ਼ਣ ਦੇ ਮੂਡ ਵਿੱਚ ਨਹੀਂ ਹੈ। ਅਜਿਹੇ ਲੋਕਾਂ ਦੇ ਪਾਸਪੋਰਟ ਅਤੇ ਓਵਰਸੀਜ਼ ਸਿਟੀਜ਼ਨ ਆਫ ਇੰਡੀਆ (ਓਆਈਸੀ) ਕਾਰਡ ਰੱਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਵੀ ਯੋਜਨਾ ਬਣਾਈ ਜਾ ਰਹੀ ਹੈ ਕਿ ਭਾਰਤੀ ਏਜੰਸੀਆਂ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦੇਣਗੀਆਂ। ਲੰਦਨ ਵਿੱਚ ਵਿੱਚ ਪਿਛਲੇ ਕੁੱਝ ਸਮੇਂ ਵਿੱਚ ਖਾਲਸਿਤਾਨੀਆਂ ਨੇ ਭਾਰਤੀ ਦੂਤਾਵਾਸ ਵਿੱਚ ਤੋੜਫੋੜ ਕੀਤੀ ਸੀ। ਅਜਿਹੀਆਂ ਹੋਰ ਵੀ ਖਬਰਾਂ ਮਿਲੀਆਂ ਸਨ ਪਰ ਹੁਣ ਤੋੜਫੋੜ ਕਰਨ ਵਾਲੇ ਖਾਲਿਸਤਾਨੀਆਂ ਦੀ ਖੈਰ ਨਹੀਂ ਹੈ
ਸਾਰੇ ਏਅਰਪੋਰਟ ‘ਤੇ ਦਿੱਤੀ ਜਾਵੇਗੀ ਜਾਣਕਾਰੀ
ਸੂਤਰਾਂ ਮੁਤਾਬਕ ਵਿਦੇਸ਼ਾਂ ‘ਚ ਭਾਰਤੀ ਸੰਸਥਾਵਾਂ, ਕੌਂਸਲੇਟਾਂ ਅਤੇ ਦੂਤਾਵਾਸਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਜਾਂ ਉੱਥੇ ਹਿੰਸਕ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਦੇ ਭਾਰਤੀ ਪਾਸਪੋਰਟ ਅਤੇ ਓਸੀਆਈ ਕਾਰਡ ਰੱਦ ਕੀਤੇ ਜਾ ਸਕਦੇ ਹਨ। ਇੰਨਾ ਹੀ ਨਹੀਂ ਉਨ੍ਹਾਂ ਦੀ ਪੂਰੀ ਜਾਣਕਾਰੀ ਭਾਰਤ ਦੇ ਸਾਰੇ ਹਵਾਈ ਅੱਡਿਆਂ (Airports) ਨੂੰ ਦਿੱਤੀ ਜਾਵੇਗੀ ਅਤੇ ਭਾਰਤ ‘ਚ ਇਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਦਾ ਬਲੂਪ੍ਰਿੰਟ ਵੀ ਤਿਆਰ ਕੀਤਾ ਜਾਵੇਗਾ।
ਕੈਨੇਡਾ, ਅਮਰੀਕਾ, ਬ੍ਰਿਟੇਨ ਨੂੰ ਦਿੱਤੀ ਗਈ ਜਾਣਕਾਰੀ
ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੋਏ ਸਾਰੇ ਹਿੰਸਕ ਪ੍ਰਦਰਸ਼ਨਾਂ ਦੇ ਸਾਰੇ ਵੇਰਵੇ ਕੈਨੇਡਾ (Canada) , ਅਮਰੀਕਾ, ਬ੍ਰਿਟੇਨ ਅਤੇ ਹੋਰ ਦੇਸ਼ਾਂ ਨੂੰ ਦਿੱਤੇ ਗਏ ਹਨ। ਸ਼ੁਰੂਆਤ ‘ਚ ਉਨ੍ਹਾਂ ਲੋਕਾਂ ਦੀ ਸੂਚੀ ਬਣਾਈ ਜਾ ਰਹੀ ਹੈ ਜੋ ਅਜਿਹੇ ਪ੍ਰਦਰਸ਼ਨਾਂ ‘ਚ ਲਗਾਤਾਰ ਸਰਗਰਮ ਹਨ। ਉਨ੍ਹਾਂ ਦਾ ਮਕਸਦ ਭਾਰਤ ਦੇ ਅਕਸ ਨੂੰ ਖਰਾਬ ਕਰਨਾ ਹੈ।
NIA ਨੇ 25 ਅੱਤਵਾਦੀਆਂ ਦੀ ਸੂਚੀ ਕੀਤੀ ਤਿਆਰ
ਤੁਹਾਨੂੰ ਦੱਸ ਦੇਈਏ ਕਿ ਭਾਰਤੀ ਸੁਰੱਖਿਆ ਏਜੰਸੀਆਂ ਨੇ ਖਾਲਿਸਤਾਨੀ ਸਾਜ਼ਿਸ਼ ‘ਤੇ ਦੋਹਰੀ ਹਮਲਾ ਕੀਤਾ ਹੈ। ਭਾਰਤ ‘ਚ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਰਾਸ਼ਟਰੀ ਜਾਂਚ ਏਜੰਸੀ ਯਾਨੀ NIA ਨੇ ਅਜਿਹੇ 25 ਅੱਤਵਾਦੀਆਂ ਦੀ ਸੂਚੀ ਤਿਆਰ ਕੀਤੀ ਹੈ। ਕੱਲ੍ਹ NIA ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਚੰਡੀਗੜ੍ਹ ‘ਚ ਜਾਇਦਾਦ ਜ਼ਬਤ ਕੀਤੀ ਸੀ। ਪੰਨੂ ਭਾਰਤ ਵਿੱਚ ਮੋਸਟ ਵਾਂਟੇਡ ਹੈ। ਭਾਰਤ ਵਿੱਚ ਇਸ ਵਿਰੁੱਧ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹਨ।