ਸੂਰਤ ਤੋਂ ਬਾਅਦ ਹੁਣ ਝਾਰਖੰਡ ਦੇ ਦੇਵਘਰ 'ਚ ਡਿੱਗੀ 3 ਮੰਜ਼ਿਲਾ ਇਮਾਰਤ, 1 ਦੀ ਮੌਤ, ਮੌਕੇ 'ਤੇ NDRF ਦੀ ਟੀਮ | Deoghar accident 3 floors collapsed in Jharkhand know full in punjabi Punjabi news - TV9 Punjabi

ਸੂਰਤ ਤੋਂ ਬਾਅਦ ਹੁਣ ਝਾਰਖੰਡ ਦੇ ਦੇਵਘਰ ‘ਚ ਡਿੱਗੀ 3 ਮੰਜ਼ਿਲਾ ਇਮਾਰਤ, 1 ਦੀ ਮੌਤ, ਮੌਕੇ ‘ਤੇ NDRF ਦੀ ਟੀਮ

Published: 

07 Jul 2024 11:18 AM

ਗੁਜਰਾਤ ਦੇ ਸੂਰਤ ਤੋਂ ਬਾਅਦ ਹੁਣ ਇੱਕ ਹੋਰ ਹਾਦਸਾ ਅੱਜ ਸਵੇਰੇ ਕਰੀਬ 6 ਵਜੇ ਝਾਰਖੰਡ ਦੇ ਦੇਵਘਰ 'ਚ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ NDRF ਦੀ ਟੀਮ ਮੌਕੇ 'ਤੇ ਪਹੁੰਚ ਗਈ। ਫਿਲਹਾਲ ਬਚਾਅ ਕਾਰਜ ਦਾ ਕੰਮ ਚੱਲ ਰਿਹਾ ਹੈ।

ਸੂਰਤ ਤੋਂ ਬਾਅਦ ਹੁਣ ਝਾਰਖੰਡ ਦੇ ਦੇਵਘਰ ਚ ਡਿੱਗੀ 3 ਮੰਜ਼ਿਲਾ ਇਮਾਰਤ, 1 ਦੀ ਮੌਤ, ਮੌਕੇ ਤੇ NDRF ਦੀ ਟੀਮ

ਹਾਦਸੇ ਤੋਂ ਬਾਅਦ ਬਚਾਅ ਕਾਰਜ ਵਿੱਚ ਜੁਟੇ NDRF ਦੇ ਮੁਲਾਜ਼ਮ

Follow Us On

ਗੁਜਰਾਤ ਦੇ ਸੂਰਤ ਤੋਂ ਬਾਅਦ ਹੁਣ ਝਾਰਖੰਡ ਦੇ ਦੇਵਘਰ ‘ਚ ਵੀ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਕੁਝ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ NDRF ਦੀ ਟੀਮ ਮੌਕੇ ‘ਤੇ ਪਹੁੰਚ ਗਈ। ਮਲਬੇ ‘ਚੋਂ 3 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਉਹਨਾਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਲਬੇ ਹੇਠ ਕੁਝ ਹੋਰ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਬਚਾਅ ਕਾਰਜ ਜਾਰੀ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਗੋਡਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ, ਦੇਵਘਰ ਦੇ ਡਿਪਟੀ ਕਮਿਸ਼ਨਰ, ਐੱਸਪੀ ਅਤੇ ਜ਼ਿਲ੍ਹੇ ਦੇ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਅਧਿਕਾਰੀ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਇਹ ਸ਼ਹਿਰ ਦੇ ਸੀਤਾ ਹੋਟਲ ਨੇੜੇ ਤਿੰਨ ਮੰਜ਼ਿਲਾ ਇਮਾਰਤ ਸੀ।

ਦੇਵਘਰ ‘ਚ ਹੋਏ ਹਾਦਸੇ ਦੇ ਬਾਰੇ ‘ਚ ਗੋਡਾ ਤੋਂ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਸੋਸ਼ਲ ਮੀਡੀਆ ਐਕਸ ‘ਤੇ ਲਿਖਿਆ, ‘ਦੇਵਘਰ ‘ਚ ਅੱਜ ਸਵੇਰੇ ਕਰੀਬ 6 ਵਜੇ ਬੰਬਮ ਝਾਅ ਮਾਰਗ ‘ਤੇ ਇਕ ਤਿੰਨ ਮੰਜ਼ਿਲਾ ਮਕਾਨ ਡਿੱਗ ਗਿਆ। ਸਵੇਰ ਤੋਂ ਹੀ ਮੈਂ ਖੁਦ ਭਾਜਪਾ ਦੇ ਸੀਨੀਅਰ ਨੇਤਾਵਾਂ ਅਤੇ ਸਥਾਨਕ ਲੋਕਾਂ ਨਾਲ ਮੌਕੇ ‘ਤੇ ਮੌਜੂਦ ਹਾਂ। ਦੇਵਘਰ ਏਮਜ਼ ਨੇ ਜ਼ਖਮੀਆਂ ਲਈ ਇਲਾਜ ਦੀ ਸਹੂਲਤ ਦਿੱਤੀ ਹੈ।

ਇਮਾਰਤ ਡਿੱਗਣ ਨਾਲ ਹੋਇਆ ਧਮਾਕਾ

ਸਥਾਨਕ ਲੋਕਾਂ ਨੇ ਦੱਸਿਆ ਕਿ ਜ਼ੋਰਦਾਰ ਧਮਾਕੇ ਨਾਲ ਇਮਾਰਤ ਅਚਾਨਕ ਢਹਿ ਗਈ। ਫਿਰ ਵਾਯੂਮੰਡਲ ਵਿੱਚ ਹਰ ਪਾਸੇ ਧੂੜ ਹੀ ਦਿਖਾਈ ਦੇਣ ਲੱਗੀ। ਲੋਕ ਮੌਕੇ ‘ਤੇ ਦੌੜ ਗਏ। ਇਸ ਮਗਰੋਂ ਤੁਰੰਤ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਪੁਲਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਐਨਡੀਆਰਐਫ ਦੀ ਟੀਮ ਵੀ ਮੌਕੇ ਤੇ ਪਹੁੰਚ ਗਈ। ਬਚਾਅ ਕਾਰਜ ਜਾਰੀ ਹੈ।

ਇਹ ਵੀ ਪੜ੍ਹੋ- ਸੂਰਤ ਚ 5 ਮੰਜ਼ਿਲਾ ਇਮਾਰਤ ਡਿੱਗੀ, 7 ਲੋਕਾਂ ਦੀ ਦਰਦਨਾਕ ਮੌਤ

ਸਥਾਨਕ ਲੋਕਾਂ ਨੇ ਦੱਸਿਆ ਕਿ ਦੇਵਘਰ ‘ਚ ਇਨ੍ਹੀਂ ਦਿਨੀਂ ਭਾਰੀ ਮੀਂਹ ਪੈ ਰਿਹਾ ਹੈ। ਅਜਿਹੇ ‘ਚ ਖ਼ਦਸ਼ਾ ਹੈ ਕਿ ਇਹ ਪੁਰਾਣਾ ਮਕਾਨ ਹੋਣ ਕਾਰਨ ਇਹ ਢਹਿ ਗਿਆ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਤੋਂ ਹਾਦਸੇ ਦੀ ਜਾਣਕਾਰੀ ਲੈ ਲਈ ਗਈ ਹੈ।

ਪਹਿਲਾਂ ਗੁਜਰਾਤ ‘ਚ ਵੀ ਹੋਇਆ ਸੀ ਹਾਦਸਾ

ਇਸ ਤੋਂ ਪਹਿਲਾਂ ਗੁਜਰਾਤ ਦੇ ਸੂਰਤ ਵਿੱਚ ਇੱਕ ਪੰਜ ਮੰਜ਼ਿਲਾ ਇਮਾਰਤ ਡਿੱਗ ਗਈ ਸੀ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਦੱਸੇ ਜਾ ਰਹੇ ਹਨ। ਬਚਾਅ ਟੀਮ ਸਾਰੀ ਰਾਤ ਮੌਕੇ ‘ਤੇ ਮਲਬੇ ਨੂੰ ਹਟਾਉਂਦੀ ਰਹੀ। ਇਕ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Exit mobile version