ਨੌਵੀ ਵਾਰ ਜੇਲ੍ਹ ਤੋਂ ਬਾਹਰ ਆਏਗਾ ਰਾਮ ਰਹੀਮ, ਮੁੜ ਮਿਲੀ 50 ਦਿਨਾਂ ਦੀ ਪੈਰੋਲ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 50 ਦਿਨਾਂ ਦੀ ਪੈਰੋਲ ਮਿਲੀ ਗਈ ਹੈ। ਪੈਰੋਲ ਤੋਂ ਬਾਅਦ ਰਾਮ ਰਹੀਮ ਜਲਦ ਹੀ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਫਿਲਹਾਲ ਰਾਮ ਰਹੀਮ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ ਅਤੇ ਉਸਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਰੱਖਿਆ ਗਿਆ। ਪਿਛਲੇ ਚਾਰ ਸਾਲਾਂ ਵਿੱਚ ਇਹ ਨੌਵੀਂ ਵਾਰ ਹੋਇਆ ਹੈ ਜਦੋਂ ਰਾਮ ਰਹੀਮ ਨੂੰ ਪੈਰੋਲ ਰਾਹੀਂ ਜੇਲ੍ਹ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਇਸ ਵਾਰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ। ਇਸ ਤਰ੍ਹਾਂ ਰਾਮ ਰਹੀਮ ਨੂੰ ਪਿਛਲੇ ਚਾਰ ਸਾਲਾਂ ‘ਚ ਨੌਵੀਂ ਵਾਰ ਪੈਰੋਲ ਮਿਲੀ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
ਇਹ ਪੈਰੋਲ ਮਿਲਣ ਤੋਂ ਬਾਅਦ ਡੇਰਾ ਮੁੱਖੀ ਰਾਮ ਰਹੀਮ ਜਲਦ ਹੀ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਫਰਬਰੀ 2023 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ ਵਾਰ ਮਿਲ ਰਹੀ ਪੈਰੋਲ ਦਾ ਵਿਰੋਧ ਕੀਤਾ ਸੀ।
ਇਹਨਾਂ ਮਾਮਲਿਆਂ ਵਿੱਚ ਦੋਸ਼ੀ ਹੈ ਰਾਮ ਰਹੀਮ
ਜ਼ਿਕਰਯੋਗ ਹੈ ਕਿ ਸਾਲ 2017 ‘ਚ ਰਾਮ ਰਹੀਮ ਨੂੰ ਦੋ ਮਹਿਲਾ ਪੈਰੋਕਾਰਾਂ ਨਾਲ ਬਲਾਤਕਾਰ ਦੇ ਦੋਸ਼ ‘ਚ ਅਦਾਲਤ ਵੱਲੋਂ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸਾਲ 2019 ਵਿੱਚ ਉਸ ਨੂੰ ਆਪਣੇ ਮੁਲਾਜ਼ਮ ਰਣਜੀਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ 2021 ਵਿੱਚ ਇੱਕ ਪੱਤਰਕਾਰ ਦੇ ਕਤਲ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।