17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ, ਸਿਰਸਾ ਆਸ਼ਰਮ ‘ਚ ਰਹੇਗਾ
ਗੁਰਮੀਤ ਰਾਮ ਰਹੀਮ 17ਵੀਂ ਵਾਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ। ਇਸ ਦੌਰਾਨ ਉਹ ਸਿਰਸਾ ਦੇ ਡੇਰਾ ਸੱਚਾ ਸੌਦਾ ਆਸ਼ਰਮ 'ਚ ਰਹੇਗਾ। ਉਹ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲਿਆਂ 'ਚ ਸਜ਼ਾ ਕੱਟ ਰਿਹਾ ਹੈ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋ ਗਈ ਹੈ। ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਸਜ਼ਾ ਕੱਟ ਰਿਹਾ ਰਾਮ ਰਹੀਮ ਮੰਗਲਵਾਰ (25 ਅਗਸਤ) ਸਵੇਰੇ ਜੇਲ੍ਹ ਤੋਂ ਬਾਹਰ ਆਇਆ। ਇਸ ਵਾਰ ਉਹ ਡੇਰਾ ਸੱਚਾ ਸੌਦਾ ਦੇ ਮੁੱਖ ਆਸ਼ਰਮ ‘ਚ ਰਹੇਗਾ।
ਜਾਣਕਾਰੀ ਮੁਤਾਬਕ ਜ਼ਿਲ੍ਹਾ ਜੇਲ੍ਹ ਸੁਨਾਰੀਆ ਨੇ ਰਾਮ ਰਹੀਮ ਲਈ 21 ਦਿਨਾਂ ਦੀ ਫਰਲੋ ਮਨਜ਼ੂਰ ਕੀਤੀ ਹੈ। ਫਰਲੋ ਦੌਰਾਨ ਉਹ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ‘ਚ ਰਹੇਗਾ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਇਆ ਹੈ। ਸਾਲ 2017 ‘ਚ ਸਜ਼ਾ ਹੋਣ ਤੋਂ ਬਾਅਦ ਹੁਣ ਤੱਕ ਉਹ ਕਦੇ ਪੈਰੋਲ ਤਾਂ ਕਦੇ ਫਰਲੋ ‘ਤੇ 16 ਵਾਰ ਬਾਹਰ ਆ ਚੁੱਕਾ ਹੈ। ਹੁਣ ਉਹ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਉਸ ਨੂੰ ਕਈ ਵਾਰ ਪੈਰੋਲ ਤੇ ਫਰਲੋ ਮਿਲ ਚੁੱਕੀ ਹੈ, ਜਿਸ ਨੂੰ ਲੈ ਕੇ ਅਕਸਰ ਸਵਾਲ ਵੀ ਉਠਾਏ ਜਾਂਦੇ ਹਨ।
ਇਸ ਤੋਂ ਪਹਿਲਾਂ ਬਰਨਾਵਾ ਆਸ਼ਰਮ ਭੇਜਿਆ ਗਿਆ
ਲਗਾਤਾਰ ਤੀਜੀ ਵਾਰ ਉਸ ਨੂੰ ਸਿਰਸਾ ਆਸ਼ਰਮ ਜਾਣ ਦੀ ਇਜਾਜ਼ਤ ਮਿਲੀ ਹੈ। ਰਾਮ ਰਹੀਮ ਨੂੰ ਪਹਿਲਾਂ ਪੈਰੋਲ ਜਾਂ ਫਰਲੋ ਦੌਰਾਨ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਭੇਜਿਆ ਜਾਂਦਾ ਰਿਹਾ ਹੈ। ਹਾਲਾਂਕਿ ਇਸ ਵਾਰ ਉਹ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁੱਖ ਆਸ਼ਰਮ ‘ਚ ਰਹੇਗਾ। ਇਸ ਤੋਂ ਪਹਿਲਾਂ ਉਸ ਨੂੰ ਬਰਨਾਵਾ ਆਸ਼ਰਮ ‘ਚ ਰੱਖਿਆ ਜਾਂਦਾ ਸੀ।
ਬਲਾਤਕਾਰ ਤੇ ਕਤਲ ਦੇ ਮਾਮਲੇ ‘ਚ ਦੋਸ਼ੀ
ਰਾਮ ਰਹੀਮ ਨੂੰ ਸਾਲ 2017 ‘ਚ ਬਲਾਤਕਾਰ ਤੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਉਹ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਪਿਛਲੇ 10 ਸਾਲਾਂ ‘ਚ ਉਹ 16 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਮਈ ਮਹੀਨੇ ‘ਚ ਉਸ ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ। ਹੁਣ ਉਹ 21 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਇਆ ਹੈ।
#WATCH | Sirsa, Haryana: Rape convict Dera Sacha Sauda chief Gurmeet Ram Rahim Singh arrived at the Dera headquarters in Sirsa from Sunaria Jail after being granted 21-day parole pic.twitter.com/Q7WKr98dvG
— ANI (@ANI) August 25, 2026ਇਹ ਵੀ ਪੜ੍ਹੋ
CBI ਅਦਾਲਤ ਨੇ ਦੋਸ਼ੀ ਠਹਿਰਾਇਆ
ਗੁਰਮੀਤ ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ 10-10 ਸਾਲ ਦੀ ਸਜ਼ਾ ਮਿਲੀ ਹੋਈ ਹੈ। ਪਹਿਲੀ ਸਜ਼ਾ 10 ਸਾਲ ਤੇ ਦੂਜੀ ਸਜ਼ਾ 10 ਸਾਲ ਹੈ। ਦੋਵੇਂ ਸਜ਼ਾਵਾਂ ਇਕੱਠੀਆਂ ਨਹੀਂ ਚੱਲਣਗੀਆਂ। CBI ਕੋਰਟ ਦਾ 10 ਸਾਲ ਪੂਰੇ ਹੋਣ ਤੋਂ ਬਾਅਦ ਦੂਜੇ 10 ਸਾਲ ਦੀ ਸਜ਼ਾ ਦਾ ਹੁਕਮ ਸੀ। ਰਾਮ ਰਹੀਮ ਨੂੰ 2017 ‘ਚ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ‘ਚ ਦੋ ਮਹਿਲਾ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਇੱਕ ਵਿਸ਼ੇਸ਼ CBI ਅਦਾਲਤ ਨੇ ਦੋਸ਼ੀ ਠਹਿਰਾਇਆ ਸੀ।
ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ
ਇਸ ਦੇ ਨਾਲ ਹੀ ਰਾਮ ਰਹੀਮ ਡੇਰਾ ਸੱਚਾ ਸੌਦਾ ਆਸ਼ਰਮ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ‘ਚ ਵੀ ਉਮਰਕੈਦ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ‘ਚ ਵੀ ਦੋਸ਼ੀ ਠਹਿਰਾਇਆ ਗਿਆ ਸੀ। ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਚਕੂਲਾ ਤੇ ਹਰਿਆਣਾ ਦੇ ਕਈ ਹਿੱਸਿਆਂ ‘ਚ ਹਿੰਸਾ ਵੀ ਹੋਈ ਸੀ। ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਹੈ।


