AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪ੍ਰਧਾਨ ਦੇ ਅਸਤੀਫ਼ੇ ‘ਤੇ ਖੁਸ਼ੀ! ਭਾਜਪਾ MP ਦੀ ਧੀ ਦੀ ਪੋਸਟ ਨੇ ਮਚਾਇਆ ਸਿਆਸੀ ਤੂਫ਼ਾਨ

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਭੁਵਨੇਸ਼ਵਰ ਭਾਜਪਾ ਸੰਸਦ ਮੈਂਬਰ ਅਪਰਾਜਿਤਾ ਸਾਰੰਗੀ ਦੀ ਧੀ ਅਰਚਿਤਾ ਸਚਿਨ ਰਾਹਰ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਓਡੀਸ਼ਾ ਭਾਜਪਾ ਆਗੂਆਂ 'ਚ ਨਾਰਾਜ਼ਗੀ ਦਾ ਮਾਹੌਲ ਹੈ। ਅਰਚਿਤਾ ਨੂੰ ਪੋਸਟ ਨੂੰ ਹਟਾਉਣ ਲਈ ਕਿਹਾ ਗਿਆ, ਪਰ ਅਰਚਿਤਾ ਨੇ ਅਜਿਹਾ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।

ਪ੍ਰਧਾਨ ਦੇ ਅਸਤੀਫ਼ੇ 'ਤੇ ਖੁਸ਼ੀ! ਭਾਜਪਾ MP ਦੀ ਧੀ ਦੀ ਪੋਸਟ ਨੇ ਮਚਾਇਆ ਸਿਆਸੀ ਤੂਫ਼ਾਨ
ਪ੍ਰਧਾਨ ਦੇ ਅਸਤੀਫ਼ੇ ‘ਤੇ ਖੁਸ਼ੀ! ਭਾਜਪਾ MP ਦੀ ਧੀ ਦੀ ਪੋਸਟ ਨੇ ਮਚਾਇਆ ਤੂਫ਼ਾਨ
tv9-punjabi
| Published: 27 Jul 2026 09:35 AM IST
Share

ਹਾਲ ਹੀ ‘ਚ ਦਿੱਲੀ ਸਮੇਤ ਦੇਸ਼ ਭਰ ‘ਚ NEET ਪੇਪਰ ਲੀਕ ਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋਏ ਤੇ ਇਸ ਤੋਂ ਬਾਅਦ ਮੰਤਰੀ ਪ੍ਰਧਾਨੇ ਨੇ ਅਸਤੀਫ਼ਾ ਦੇ ਦਿੱਤਾ। ਖਾਸ ਗੱਲ ਇਹ ਹੈ ਕਿ ਇੱਕ ਭਾਜਪਾ ਸੰਸਦ ਮੈਂਬਰ ਦੀ ਧੀ ਨੇ ਵੀ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਤੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਦਾ ਸਮਰਥਨ ਕੀਤਾ ਤੇ ਪ੍ਰਧਾਨ ਦੇ ਅਸਤੀਫ਼ੇ ‘ਤੇ ਖੁਸ਼ੀ ਪ੍ਰਗਟ ਕੀਤੀ। ਭੁਵਨੇਸ਼ਵਰ ਭਾਜਪਾ ਸੰਸਦ ਮੈਂਬਰ ਅਪਰਾਜਿਤਾ ਸਾਰੰਗੀ ਦੀ ਧੀ ਅਰਚਿਤਾ ਸਚਿਨ ਰਾਹਰ ਨੇ ਪੋਸਟ ਕੀਤੀ ਸੀ। ਉਨ੍ਹਾਂ ਦੀ ਇੱਕ ਪੋਸਟ ਨੇ ਭਾਜਪਾ ਦੇ ਅੰਦਰ ਹਲਚਲ ਮਚਾ ਦਿੱਤੀ ਹੈ, ਇਹ ਪੋਸਟ ਪਾਰਟੀ ਨੇਤਾਵਾਂ ਤੇ ਵਰਕਰਾਂ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਅਰਚਿਤਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਰਾਸ਼ਟਰੀ ਝੰਡੇ ਦੇ ਨਾਲ ਧਰਮਿੰਦਰ ਪ੍ਰਧਾਨ ਦੀ ਇੱਕ ਫੋਟੋ ਸਾਂਝੀ ਕੀਤੀ, ਜਿਸ ਦੇ ਕੈਪਸ਼ਨ ‘ਚ ਲਿਖਿਆ, “Dharmendra Pradhan resigns amid massive student protests over NEET leak fiasco..।” NEET ਪੇਪਰ ਲੀਕ ਵਿਵਾਦ ਦੇ ਵਿਚਕਾਰ ਪ੍ਰਧਾਨ ਦੇ ਅਸਤੀਫ਼ੇ ਸੰਬੰਧੀ ਇਸ ਟਿੱਪਣੀ ‘ਤੇ ਪਾਰਟੀ ਵਰਕਰਾਂ ਨੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਬਹੁਤ ਸਾਰੇ ਭਾਜਪਾ ਨੇਤਾ ਮੰਨਦੇ ਹਨ ਕਿ ਪਾਰਟੀ ਨੇਤਾ ਦੇ ਪਰਿਵਾਰ ਵੱਲੋਂ ਆਉਣ ਵਾਲੀਆਂ ਅਜਿਹੀਆਂ ਟਿੱਪਣੀਆਂ ਅਨੁਸ਼ਾਸਨ ਦੀ ਉਲੰਘਣਾ ਹਨ।

ਪੋਸਟ ਨੂੰ ਹਟਾਉਣ ਤੋਂ ਇਨਕਾਰ

ਅਰਚਿਤਾ ਨੇ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦਾ ਖੁਸ਼ੀ ਪ੍ਰਗਟ ਕੀਤੀ ਤੇ ਇੱਕ ਪੋਸਟ ‘ਚ ਆਪਣੀ ਖੁਸ਼ੀ ਜ਼ਾਹਰ ਕੀਤੀ। ਉਸ ਨੇ ਇਹ ਵੀ ਦੱਸਿਆ ਕਿ ਉਸ ‘ਤੇ ਪੋਸਟ ਨੂੰ ਹਟਾਉਣ ਲਈ ਬਹੁਤ ਦਬਾਅ ਸੀ, ਪਰ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ, ਅਰਚਿਤਾ ਦਾ ਅਕਾਉਂਟ ਹੁਣ ਡੀਐਕਟੀਵੇਟ ਹੋ ਗਿਆ ਹੈ।

ਸੂਤਰਾਂ ਅਨੁਸਾਰ, ਪ੍ਰਧਾਨ ਦੇ ਦਫ਼ਤਰ ਤੋਂ ਫ਼ੋਨ ਆਉਣ ਤੋਂ ਬਾਅਦ ਅਪਰਾਜਿਤਾ ਸਾਰੰਗੀ ਨੇ ਆਪਣੀ ਧੀ ਨੂੰ ਪੋਸਟ ਹਟਾਉਣ ਲਈ ਕਿਹਾ, ਪਰ ਅਰਚਿਤਾ ਨੇ ਇਨਕਾਰ ਕਰ ਦਿੱਤਾ। ਉਸ ਨੇ ਬਾਅਦ ‘ਚ ਇੱਕ ਹੋਰ ਪੋਸਟ ਕੀਤੀ ਜਿਸ ‘ਚ ਕਿਹਾ ਗਿਆ ਸੀ, “Also, to DPs PA who is sure to text my mother asking me to delete my previous story — Dont bother. I wont delete. Jai Jagannath! Jai Hind..।” ਫਿਲਹਾਲ, ਅਰਚਿਤਾ ਨੇ ਇਸ ਮਾਮਲੇ ਨੂੰ ਲੈ ਕੇ ਮੀਡੀਆ ਤੋਂ ਆਪਣੀ ਦੂਰੀ ਬਣਾਈ ਰੱਖੀ ਹੈ।

ਐਮਪੀ ਨੇ ਕੀਤਾ ਪ੍ਰਧਾਨ ਦਾ ਸਮਰਥਨ

ਜਿਵੇਂ-ਜਿਵੇਂ ਵਿਵਾਦ ਵਧਦਾ ਗਿਆ, ਅਪਰਾਜਿਤਾ ਸਾਰੰਗੀ ਨੇ ਸ਼ਨੀਵਾਰ ਰਾਤ ਨੂੰ ਸੋਸ਼ਲ ਮੀਡੀਆ ‘ਤੇ ਧਰਮਿੰਦਰ ਪ੍ਰਧਾਨ ਦੇ ਸਮਰਥਨ ‘ਚ ਇੱਕ ਬਿਆਨ ਜਾਰੀ ਕੀਤਾ। ਉਨ੍ਹਾਂ ਲਿਖਿਆ ਕਿ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਅਸਤੀਫਾ ਦੇਣਾ ਬਹੁਤ ਹਿੰਮਤ ਦਾ ਕੰਮ ਹੈ ਤੇ ਉਹ ਇਸ ਮੁਸ਼ਕਲ ਸਮੇਂ ਦੌਰਾਨ ਧਰਮਿੰਦਰ ਪ੍ਰਧਾਨ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਸੰਸਦ ਮੈਂਬਰ ਤੇ ਉਨ੍ਹਾਂ ਦੀ ਧੀ ਵੱਲੋਂ ਲਏ ਗਏ ਬਿਲਕੁਲ ਵੱਖਰੇ ਸਟੈਂਡ ਨੇ ਪਾਰਟੀ ਦੇ ਅੰਦਰ ਬਹਿਸ ਨੂੰ ਹੋਰ ਤੇਜ਼ ਕਰ ਦਿੱਤਾ।

ਭਾਜਪਾ ਆਗੂਆਂ ਨੇ ਨਾਰਾਜ਼ਗੀ ਪ੍ਰਗਟ ਕੀਤੀ

ਭਾਜਪਾ ਆਗੂ ਜਗਨਨਾਥ ਪ੍ਰਧਾਨ ਨੇ ਇਸ ਮਾਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ, “ਪ੍ਰਧਾਨ ਮਿੱਟੀ ਦਾ ਪੁੱਤਰ ਹੈ। ਸਾਨੂੰ ਉਨ੍ਹਾਂ ਦੇ ਅਸਤੀਫ਼ੇ ਤੋਂ ਦੁੱਖ ਹੋਇਆ ਹੈ। ਓਡੀਸ਼ਾ ਨੇ ਬਿਹਾਰ ਦੀ ਧੀ ਅਪਰਾਜਿਤਾ ਨੂੰ ਦੋ ਵਾਰ ਸੰਸਦ ਮੈਂਬਰ ਚੁਣਿਆ ਹੈ।” ਉਨ੍ਹਾਂ ਅੱਗੇ ਕਿਹਾ, “ਸਾਰੰਗੀ ਨੂੰ ਆਪਣੇ ਪਰਿਵਾਰ ਨੂੰ ਕਾਬੂ ‘ਚ ਰੱਖਣਾ ਚਾਹੀਦਾ ਹੈ ਤੇ ਆਪਣੀ ਧੀ ਦੇ ਬਿਆਨ ਲਈ ਓਡੀਸ਼ਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇੱਕ ਪੜ੍ਹੇ-ਲਿਖੇ ਵਿਅਕਤੀ ਦੀ ਧੀ ਨੂੰ ਪ੍ਰਧਾਨ ਵਰਗੇ ਆਗੂ ਵਿਰੁੱਧ ਅਜਿਹੀ ਟਿੱਪਣੀ ਨਹੀਂ ਕਰਨੀ ਚਾਹੀਦੀ, ਜਿਸ ਨੇ ਓਡੀਸ਼ਾ ਤੇ ਦੇਸ਼ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ।” ਇਸ ਦੌਰਾਨ, ਇੱਕ ਹੋਰ ਸੀਨੀਅਰ ਭਾਜਪਾ ਆਗੂ ਨੇ ਟਿੱਪਣੀ ਕੀਤੀ, “ਭਾਜਪਾ ਇੱਕ ਪਰਿਵਾਰ ਹੈ। ਮੁਸੀਬਤ ਦੇ ਸਮੇਂ ਸਾਰਿਆਂ ਨੂੰ ਇਕੱਠੇ ਖੜ੍ਹਾ ਹੋਣਾ ਚਾਹੀਦਾ ਹੈ। ਇੱਕ ਅਨੁਸ਼ਾਸਿਤ ਪਾਰਟੀ ‘ਚ ਇਸ ਤਰ੍ਹਾਂ ਇੱਕ ਆਗੂ ਵਿਰੁੱਧ ਜਾਣਾ ਅਸਵੀਕਾਰਨਯੋਗ ਹੈ।”

“ਹਰ ਕਿਸੇ ਨੂੰ ਆਪਣੇ ਵਿਚਾਰ ਰੱਖਣ ਦਾ ਅਧਿਕਾਰ ਹੈ”

ਸੰਸਦ ਮੈਂਬਰ ਦਫ਼ਤਰ ਦੇ ਸਹਾਇਕ ਧਨੇਸ਼ਵਰ ਬਾਰਿਕ ਨੇ ਵਿਵਾਦ ਸੰਬੰਧੀ ਬਚਾਅ ਕੀਤਾ। ਉਨ੍ਹਾਂ ਕਿਹਾ, “ਹਰ ਕਿਸੇ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ। ਬੇਟੀ Gen Z ਤੋਂ ਹੈ ਤੇ ਆਪਣੇ ਬਿਆਨ ‘ਤੇ ਖੜ੍ਹੀ ਹੈ, ਉਨ੍ਹਾਂ ਨੂੰ ਬੋਲਣ ਦਾ ਅਧਿਕਾਰ ਹੈ।” ਇਹ ਪੁੱਛੇ ਜਾਣ ‘ਤੇ ਕਿ ਕੀ ਇਸ ਨਾਲ ਸੰਸਦ ਮੈਂਬਰ ਨੂੰ ਰਾਜਨੀਤਿਕ ਨੁਕਸਾਨ ਹੋ ਸਕਦਾ ਹੈ, ਉਨ੍ਹਾਂ ਕਿਹਾ ਕਿ ਇਹ ਤਾਂ ਸਮਾਂ ਹੀ ਦੱਸੇਗਾ।

Source: TV9Hindi.com

Follow Us
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...