Wrestlers Protest: ਪਹਿਲਵਾਨਾਂ ਨੂੰ ਮਿਲਣ ਆਏ ਸਨ ਦੀਪੇਂਦਰ ਹੁੱਡਾ, ਪੁਲਿਸ ਨੇ ਲਿਆ ਹਿਰਾਸਤ ‘ਚ, ਕਾਂਗਰਸੀ ਨੇਤਾ ਦਾ ਵੱਡਾ ਇਲਜ਼ਾਮ

Updated On: 

04 May 2023 10:33 AM

ਬੁੱਧਵਾਰ ਰਾਤ ਨੂੰ ਪਹਿਲਵਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਝੜਪ ਵੀ ਹੋਈ ਸੀ। ਜਾਣਕਾਰੀ ਮੁਤਾਬਕ ਇਸ ਦੌਰਾਨ ਦਿੱਲੀ ਪੁਲਿਸ ਨੇ ਲਾਠੀਚਾਰਜ ਵੀ ਕੀਤਾ। ਦਰਅਸਲ ਪਹਿਲਵਾਨ ਕਈ ਦਿਨਾਂ ਤੋਂ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਖਿਲਾਫ ਧਰਨਾ ਦੇ ਰਹੇ ਨੇ। ਉਹ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਨੇ ਪਰ ਹਾਲੇ ਤੱਕ ਪੁਲਿਸ ਨੇ ਬ੍ਰਿਜ ਭੂਸ਼ਣ ਸਿੰਘ ਨੂੰ ਗ੍ਰਿਫਤਾਰ ਨਹੀਂ ਕੀਤਾ।

Wrestlers Protest: ਪਹਿਲਵਾਨਾਂ ਨੂੰ ਮਿਲਣ ਆਏ ਸਨ ਦੀਪੇਂਦਰ ਹੁੱਡਾ, ਪੁਲਿਸ ਨੇ ਲਿਆ ਹਿਰਾਸਤ ਚ, ਕਾਂਗਰਸੀ ਨੇਤਾ ਦਾ ਵੱਡਾ ਇਲਜ਼ਾਮ

ਪਹਿਲਵਾਨਾਂ ਨੂੰ ਮਿਲਣ ਆਏ ਸਨ ਦੀਪੇਂਦਰ ਹੁੱਡਾ, ਪੁਲਿਸ ਨੇ ਲਿਆ ਹਿਰਾਸਤ 'ਚ, ਕਾਂਗਰਸੀ ਨੇਤਾ ਦਾ ਵੱਡਾ ਇਲਜ਼ਾਮ।

Follow Us On

ਨਵੀਂ ਦਿੱਲੀ। ਦੇਸ਼ ਦੇ ਪਹਿਲਵਾਨ ਦਿੱਲੀ ਦੇ ਜੰਤਰ-ਮੰਤਰ (Jantar Mantar) ‘ਤੇ ਪਿਛਲੇ ਕਈ ਦਿਨਾਂ ਤੋਂ ਧਰਨੇ ‘ਤੇ ਬੈਠੇ ਹਨ। ਵਿਰੋਧੀ ਪਾਰਟੀ ਦੇ ਕਈ ਨੇਤਾ ਹੁਣ ਤੱਕ ਪਹਿਲਵਾਨਾਂ ਦਾ ਸਮਰਥਨ ਕਰ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਰਗੇ ਆਗੂ ਵੀ ਉਨ੍ਹਾਂ ਨੂੰ ਮਿਲਣ ਲਈ ਜੰਤਰ-ਮੰਤਰ ਗਏ ਹਨ। ਇਸ ਦੌਰਾਨ ਇਕ ਹੋਰ ਕਾਂਗਰਸੀ ਆਗੂ ਦੀਪੇਂਦਰ ਹੁੱਡਾ ਵੀ ਜੰਤਰ-ਮੰਤਰ ‘ਤੇ ਪਹਿਲਵਾਨਾਂ ਨੂੰ ਮਿਲਣ ਗਏ ਪਰ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਇਹ ਜਾਣਕਾਰੀ ਖੁਦ ਦੀਪੇਂਦਰ ਹੁੱਡਾ ਨੇ ਦਿੱਤੀ ਹੈ।

‘ਪਹਿਲਵਾਨਾਂ ਨਾਲ ਮਿਲਣ ਨਹੀਂ ਦਿੱਤਾ’

ਉਨ੍ਹਾਂ ਨੇ ਇਲਜ਼ਾਮ ਲਾਇਆ ਹੈ ਕਿ ਜਦੋਂ ਉਹ ਪਹਿਲਵਾਨਾਂ ਨੂੰ ਮਿਲਣ ਗਿਆ ਤਾਂ ਉਨ੍ਹਾਂ ਨੂੰ ਜੰਤਰ-ਮੰਤਰ ਦੇ ਬਾਹਰੋਂ ਹਿਰਾਸਤ ਵਿਚ ਲੈ ਕੇ ਬਸੰਤ ਵਿਹਾਰ ਥਾਣੇ ਲਿਜਾਇਆ ਗਿਆ। ਦੀਪੇਂਦਰ ਹੁੱਡਾ ਦੇ ਟਵਿੱਟਰ ਅਕਾਊਂਟ (Twitter Account) ਤੋਂ ਇੱਕ ਵੀਡੀਓ ਵੀ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਸਨੂੰ ਪੁਲਿਸ ਵਾਲਿਆਂ ਨਾਲ ਗੱਲ ਕਰਦੇ ਸੁਣਿਆ ਜਾ ਸਕਦਾ ਹੈ। ਇਸ ਵਿੱਚ ਉਸ ਦਾ ਕਹਿਣਾ ਹੈ ਕਿ ਉਹ ਪੰਜ ਮਿੰਟ ਲਈ ਪਹਿਲਵਾਨਾਂ ਨੂੰ ਮਿਲਣਾ ਚਾਹੁੰਦਾ ਹੈ।

ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ ਦੀ ਮੰਗ

ਦੱਸ ਦਈਏ ਕਿ ਪਹਿਲਵਾਨ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ (Brijbhushan Sharan Singh) ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਬ੍ਰਿਜ ਭੂਸ਼ਣ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਹਨ। ਹਾਲ ਹੀ ‘ਚ ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਚਿਆ ਸੀ, ਜਿਸ ਤੋਂ ਬਾਅਦ ਦਿੱਲੀ ਪੁਲਸ ਨੇ ਬ੍ਰਿਜ ਭੂਸ਼ਣ ਸਿੰਘ ਖਿਲਾਫ ਦੋ ਐੱਫ.ਆਈ.ਆਰ. ਇਨ੍ਹਾਂ ਵਿੱਚੋਂ ਇੱਕ ਐਫਆਈਆਰ ਪੋਕਸੋ ਐਕਟ ਤਹਿਤ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪਹਿਲਵਾਨ ਬ੍ਰਿਭੂਸ਼ਨ ਸਿੰਘ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਹਨ।

ਪੁਲਿਸ ਅਤੇ ਪਹਿਲਵਾਨਾਂ ਚ ਹੋਈ ਸੀ ਝੜਪ

ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਜੰਤਰ-ਮੰਤਰ ‘ਤੇ ਪਹਿਲਵਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਝੜਪ ਦੀ ਖਬਰ ਸਾਹਮਣੇ ਆਈ ਸੀ। ਜਾਣਕਾਰੀ ਅਨੁਸਾਰ ਇਹ ਝੜਪ ਰਾਤ 11 ਵਜੇ ਉਸ ਸਮੇਂ ਹੋਈ ਜਦੋਂ ਪਹਿਲਵਾਨ ਰਾਤ ਨੂੰ ਸੌਣ ਲਈ ਅੰਦਰ ਬੈੱਡ ਲੈ ਕੇ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਫੋਲਡਿੰਗ ਬੈੱਡ ਚੁੱਕਦੇ ਸਮੇਂ ਡਿਊਟੀ ‘ਤੇ ਮੌਜੂਦ ਪੁਲਸ ਕਰਮਚਾਰੀਆਂ ਨੇ ਪਹਿਲਵਾਨਾਂ ਤੋਂ ਇਸ ਬਾਰੇ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਪੁਲਿਸ ਅਤੇ ਪਹਿਲਵਾਨਾਂ ਵਿਚਾਲੇ ਝੜਪ ਸ਼ੁਰੂ ਹੋ ਗਈ। ਇਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕਰਨ ਦੀ ਖ਼ਬਰ ਵੀ ਸਾਹਮਣੇ ਆਈ, ਜਿਸ ਵਿੱਚ ਵਿਨੇਸ਼ ਫੋਗਾਟ ਦੇ ਭਰਾ ਦੇ ਸਿਰ ‘ਤੇ ਸੱਟ ਲੱਗ ਗਈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version