ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੀਵਾਲੀ ਤੋਂ ਪਹਿਲਾਂ ਨਵੀਂ ਮੁੰਬਈ ‘ਚ ਧਮਾਕਾ, 3 ਦੀ ਮੌਤ, 2 ਜ਼ਖਮੀ

Diwali 2024: ਦੀਵਾਲੀ ਦੀ ਪੂਰਵ ਸੰਧਿਆ 'ਤੇ ਮਹਾਰਾਸ਼ਟਰ ਦੇ ਨਵੀਂ ਮੁੰਬਈ 'ਚ ਪੈਟਰੋਲ ਸਟੋਰੇਜ ਰੂਮ 'ਚ ਹੋਏ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਦੋਵੇਂ ਮ੍ਰਿਤਕ ਇਕ ਹੀ ਪਰਿਵਾਰ ਦੇ ਦੱਸੇ ਜਾਂਦੇ ਹਨ।

ਦੀਵਾਲੀ ਤੋਂ ਪਹਿਲਾਂ ਨਵੀਂ ਮੁੰਬਈ ‘ਚ ਧਮਾਕਾ, 3 ਦੀ ਮੌਤ, 2 ਜ਼ਖਮੀ
ਸੰਕੇਤਕ ਤਸਵੀਰ
Follow Us
tv9-punjabi
| Updated On: 31 Oct 2024 08:35 AM

Navi Mumbai: ਦੀਵਾਲੀ ਦੀ ਪੂਰਵ ਸੰਧਿਆ ‘ਤੇ ਨਵੀਂ ਮੁੰਬਈ ਦੇ ਉਲਵੇ ‘ਚ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੇ ਪੈਟਰੋਲ ਦੇ ਸਟੋਰ ਰੂਮ ‘ਚ ਧਮਾਕੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਟੋਰ ਰੂਮ ਵਿੱਚ ਡਰੰਮਾਂ ਅਤੇ ਗੈਲਨਾਂ ਵਿੱਚ ਨਾਜਾਇਜ਼ ਤੌਰ ਤੇ ਪੈਟਰੋਲ ਇਕੱਠਾ ਕੀਤਾ ਜਾਂਦਾ ਸੀ। ਬੁੱਧਵਾਰ ਸ਼ਾਮ ਨੂੰ ਪੈਟਰੋਲ ਦੇ ਗੈਲਨ ਅਤੇ ਡਰੰਮ ਫਟ ਗਏ। ਸ਼ੁਰੂਆਤੀ ਜਾਣਕਾਰੀ ਮੁਤਾਬਕ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਨਾਜਾਇਜ਼ ਢੰਗ ਨਾਲ ਪੈਟਰੋਲ ਇਕੱਠਾ ਕਰਕੇ ਵੇਚਿਆ ਜਾਂਦਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਧਮਾਕੇ ਦੀ ਤੀਬਰਤਾ ਇੰਨੀ ਭਿਆਨਕ ਸੀ ਕਿ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋ ਗੰਭੀਰ ਜ਼ਖਮੀ ਹਨ।

ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਪੁਲਿਸ ਮੁਤਾਬਕ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮਾਂ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ ਜਦਕਿ ਪਿਤਾ (ਰਮੇਸ਼ ਕੱਚੀ) ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

  • ਪਤਨੀ ਮੰਜੂ ਕੱਚੀ (40-45)
  • ਧੀ ਲਕਸ਼ਮੀ ਕੱਚੀ (16-17)
  • ਪੁੱਤਰ ਚੇਤਨ ਕੱਚੀ (15-16)

ਦੀਵਾਲੀ ਤੋਂ ਪਹਿਲਾਂ ਹੋਈ ਮੌਤ ਕਾਰਨ ਪੂਰੇ ਇਲਾਕੇ ਵਿੱਚ ਸੋਗ ਹੈ। ਦੀਵਾਲੀ ਦੀ ਪੂਰਵ ਸੰਧਿਆ ‘ਤੇ, ਦੇਸ਼ ਭਰ ਦੇ ਘਰ ਰੋਸ਼ਨੀਆਂ ਨਾਲ ਚਮਕ ਰਹੇ ਸਨ। ਨਵੀਂ ਮੁੰਬਈ ਵਿੱਚ ਵਾਪਰੀ ਇਸ ਘਟਨਾ ਨੂੰ ਲੈ ਕੇ ਹਰ ਪਾਸੇ ਸੋਗ ਪ੍ਰਗਟਾਇਆ ਜਾ ਰਿਹਾ ਹੈ।

ਦੀਵਾਲੀ ਤੋਂ ਪਹਿਲਾਂ ਸੋਗ

ਇਹ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਘਰ ਵਿੱਚ ਰੱਖੀ ਜਲਣਸ਼ੀਲ ਸਮੱਗਰੀ ਫਟ ਗਈ। ਇਸ ਦੌਰਾਨ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚ ਗਈ, ਜਿਸ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਹਾਲਾਂਕਿ ਇਸ ਭਿਆਨਕ ਧਮਾਕੇ ‘ਚ ਘਰ ਦੇ ਦੋ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Supreme Court On Stray Dogs: ਜਿਨ੍ਹਾਂ ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, ਜਾਣੋ ਸੁਪਰੀਮ ਕੋਰਟ ਦੇ ਫੈਸਲੇ 'ਤੇ ਉਨ੍ਹਾਂ ਦੇ ਵਿਚਾਰ
Supreme Court On Stray Dogs: ਜਿਨ੍ਹਾਂ ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, ਜਾਣੋ ਸੁਪਰੀਮ ਕੋਰਟ ਦੇ ਫੈਸਲੇ 'ਤੇ ਉਨ੍ਹਾਂ ਦੇ ਵਿਚਾਰ...
ਪੁਲ ਤੋਂ ਹੇਠਾਂ ਡਿੱਗੀ ਵੈਸ਼ਨੋ ਦੇਵੀ ਜਾ ਰਹੀ ਬੱਸ, 1 ਸ਼ਰਧਾਲੂ ਦੀ ਮੌਤ, 40 ਜ਼ਖ਼ਮੀ, ਜਾਣੋਂ ਕਿਵੇਂ ਹੋਇਆ ਹਾਦਸਾ
ਪੁਲ ਤੋਂ ਹੇਠਾਂ ਡਿੱਗੀ ਵੈਸ਼ਨੋ ਦੇਵੀ ਜਾ ਰਹੀ ਬੱਸ, 1 ਸ਼ਰਧਾਲੂ ਦੀ ਮੌਤ, 40 ਜ਼ਖ਼ਮੀ, ਜਾਣੋਂ ਕਿਵੇਂ ਹੋਇਆ ਹਾਦਸਾ...
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry...
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ...
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...