Good News: ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਦਾ ਦਿਵਾਲੀ ਤੋਹਫ਼ਾ, ਕਰਮਚਾਰੀਆਂ ਦਾ ਵਧਿਆ ਡੀਏ ਤਾਂ ਹਾੜੀ ਦੀਆਂ ਫਸਲਾਂ ਦੀ ਐਮਐਸਪੀ ‘ਚ ਵੀ ਵਾਧਾ
Government Double Gift to Employees & Farmers: ਕੇਂਦਰ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਦੇ ਨਾਲ-ਨਾਲ ਕਿਸਾਨਾਂ ਨੂੰ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਦਿਆਂ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ। ਡੀਏ ਅਤੇ ਡੀਆਰ ਈ ਰਾਹਤ ਵਿੱਚ 4 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਦੂਜੇ ਪਾਸੇ ਹਾੜੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਵਧਾ ਦਿੱਤਾ ਗਿਆ ਹੈ।
ਭਾਰਤ 'ਚ ਪਹਿਲੀ ਵਾਰ 300 ਤੋਂ ਪਾਰ ਪਹੁੰਚੀ ਅਰਬਪਤੀਆਂ ਦੀ ਗਿਣਤੀ
ਕਿਸਾਨਾਂ, ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਸਰਕਾਰ ਨੇ ਐਮਐਸਪੀ, ਡੀਏ ਅਤੇ ਡੀਆਰ ਚ ਵਾਧਾ ਕਰ ਦਿੱਤਾ ਹੈ। ਸਰਕਾਰ ਨੇ ਡੀਏ ਅਤੇ ਡੀਆਰ ਵਿੱਚ 4 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਡੀਏ ਅਤੇ ਡੀਆਰ 46 ਫੀਸਦੀ ਹੋ ਗਿਆ ਹੈ। ਉੱਧਰ, ਕਿਸਾਨਾਂ ਨੂੰ ਵੀ ਤੋਹਫ਼ਾ ਦਿੰਦਿਆਂ ਸਰਕਾਰ ਨੇ ਰਬੀ ਦੀਆਂ ਫਸਲਾਂ ਦੀ ਐਮਐਸਪੀ ਵਿੱਚ ਵਾਧਾ ਕਰ ਦਿੱਤਾ ਹੈ। ਇਹ ਸਾਰੇ ਵਾਧੇ ਜੁਲਾਈ ਤੋਂ ਲਾਗੂ ਹੋਣਗੇ। ਹਾਲਾਂਕਿ, ਪਹਿਲਾਂ ਇਹ ਅਨੁਮਾਨ ਲਗਾਇਆ ਜਾ ਰਿਹਾ ਸੀ ਕਿ ਡੀਏ ਵਿੱਚ 3 ਪ੍ਰਤੀਸ਼ਤ ਵਾਧਾ ਹੋਵੇਗਾ। ਇਸ ਤੋਂ ਬਾਅਦ ਜਦੋਂ ਪਿਛਲੇ ਮਹੀਨੇ ਮਹਿੰਗਾਈ ਦੇ ਅੰਕੜੇ ਆਏ ਤਾਂ ਇਸ ਨੂੰ ਵਧਾ ਕੇ 4 ਫੀਸਦੀ ਕਰਨ ਦਾ ਫੈਸਲਾ ਕੀਤਾ ਗਿਆ।


