ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ, ਕੱਲ੍ਹ ਹੋਇਆ ਸੀ ਸਸਕਾਰ, ਪਰਿਵਾਰਿਕ ਮੈਂਬਰਾਂ ਸਮੇਤ ਸਿਆਸੀ ਆਗੂ ਰਹੇ ਮੌਜੂਦ

Updated On: 

29 Dec 2024 12:04 PM

Manmohan Singh: 92 ਸਾਲ ਦੀ ਉਮਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ 26 ਦਸੰਬਰ ਨੂੰ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅੱਜ ਉਹਨਾਂ ਦੀਆਂ ਅਸਥੀਆਂ ਨੂੰ ਯੁਮਨਾ ਦੇ ਪਾਣੀ ਵਿੱਚ ਤੈਰ ਦਿੱਤਾ ਗਿਆ। ਬੀਤੇ ਦਿਨ ਸਸਕਾਰ ਮੌਕੇ ਦੁਨੀਆਂ ਭਰ ਵਿੱਚ ਉਹਨਾਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।

ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ, ਕੱਲ੍ਹ ਹੋਇਆ ਸੀ ਸਸਕਾਰ, ਪਰਿਵਾਰਿਕ ਮੈਂਬਰਾਂ ਸਮੇਤ ਸਿਆਸੀ ਆਗੂ ਰਹੇ ਮੌਜੂਦ

ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ, ਕੱਲ੍ਹ ਹੋਇਆ ਸੀ ਸਸਕਾਰ, ਪਰਿਵਾਰਿਕ ਮੈਂਬਰਾਂ ਸਮੇਤ ਸਿਆਸੀ ਆਗੂ ਰਹੇ ਮੌਜੂਦ

Follow Us On

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 26 ਦਸੰਬਰ ਨੂੰ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਕੱਲ੍ਹ (28 ਦਸੰਬਰ ਨੂੰ) ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਉਹਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਜਿਸ ਤੋਂ ਬਾਅਦ ਅੱਜ ਉਹਨਾਂ ਦੇ ਪਰਿਵਾਰ ਵੱਲੋਂ ਫੁੱਲ ਚੁੱਗਣ ਦੀ ਰਸਮ ਅਦਾ ਕੀਤੀ ਗਈ। ਜਿਸ ਮਗਰੋਂ ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਨੂੰ ਦਿੱਲੀ ਦੇ ਗੁਰਦੁਆਰਾ ਮਜ਼ਨੂੰ ਕਾ ਟਿੱਲਾ ਵਿਖੇ ਯੁਮਨਾ ਨਦੀ ਵਿੱਚ ਜਲ ਪ੍ਰਵਾਹ ਕਰ ਦਿੱਤਾ ਗਿਆ।

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀਆਂ ਅਸਥੀਆਂ ਨੂੰ ਯਮੁਨਾ ਵਿੱਚ ਵਿਸਰਜਿਤ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੀਆਂ ਅਸਥੀਆਂ ਇੱਥੇ (ਗੁਰਦੁਆਰਾ ਮਜਨੂੰ ਕਾ ਟਿੱਲਾ) ਰੱਖੀਆਂ ਗਈਆਂ ਸਨ। ਗੁਰਦੁਆਰੇ ਵਿੱਚ ਸ਼ਬਦ ਕੀਰਤਨ, ਪਾਠ ਅਤੇ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੀਆਂ ਅਸਥੀਆਂ ਨੂੰ ਯਮੁਨਾ ਵਿੱਚ ਵਿਸਰਜਿਤ ਕਰਨ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਰਦਾਸ ਲਈ ਗੁਰਦੁਆਰਾ ਸਾਹਿਬ ਆਉਣਗੇ।

ਵੱਡੀ ਧੀ ਨੇ ਦਿੱਤੀ ਸੀ ਮੁੱਖ ਅਗਨੀ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਨਿਗਮ ਬੋਧ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਵਿਦਾਈ ਮੌਕੇ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੱਕ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਹੋਰ ਮੌਜੂਦ ਸਨ। ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਵੀ ਕਾਂਗਰਸ ਹੈੱਡਕੁਆਰਟਰ ਲਿਜਾਇਆ ਗਿਆ।

ਉੱਥੇ ਪ੍ਰਿਅੰਕਾ ਗਾਂਧੀ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਮਲਿਕਾਅਰਜੁਨ ਖੜਗੇ ਸਮੇਤ ਕਾਂਗਰਸ ਦੇ ਵੱਡੇ ਨੇਤਾ ਮੌਜੂਦ ਸਨ। ਰਾਹੁਲ ਗਾਂਧੀ ਨੇ ਵੀ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ ਸੀ। ਉਨ੍ਹਾਂ ਦੀ ਵੱਡੀ ਬੇਟੀ ਉਪਿੰਦਰ ਸਿੰਘ ਨੇ ਅੰਤਿਮ ਸੰਸਕਾਰ ਕੀਤਾ। ਸਾਬਕਾ ਪ੍ਰਧਾਨ ਮੰਤਰੀ ਦੀ ਮੌਤ ‘ਤੇ ਯੂਪੀ ‘ਚ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਮਾਰੀਸ਼ਸ ਵਿੱਚ ਵੀ ਸਾਬਕਾ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਝੰਡਾ ਅੱਧਾ ਝੁਕਾਇਆ ਗਿਆ ਹੈ।