ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੱਧ ਪ੍ਰਦੇਸ਼: ਨਸ਼ੇ ‘ਚ ਧੁੱਤ ਆਦਿਵਾਸੀ ਸ਼ਖਸ ਦੇ ਚਿਹਰੇ ‘ਤੇ ਕੀਤਾ ਪਿਸ਼ਾਬ, ਸੀਐੱਮ ਸ਼ਿਵਰਾਜ ਬੋਲੇ- ਅਪਰਾਧੀ ‘ਤੇ ਲਗਾਇਆ ਜਾਵੇ NSA

ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਹ ਘਟਨਾ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਆਦਿਵਾਸੀਆਂ ਨਾਲ ਅਜਿਹੀ ਸ਼ਰਮਨਾਕ ਹਰਕਤ ਨੂੰ ਲੈ ਕੇ ਕਾਂਗਰਸ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।

ਮੱਧ ਪ੍ਰਦੇਸ਼: ਨਸ਼ੇ 'ਚ ਧੁੱਤ ਆਦਿਵਾਸੀ ਸ਼ਖਸ ਦੇ ਚਿਹਰੇ 'ਤੇ ਕੀਤਾ ਪਿਸ਼ਾਬ, ਸੀਐੱਮ ਸ਼ਿਵਰਾਜ ਬੋਲੇ- ਅਪਰਾਧੀ 'ਤੇ ਲਗਾਇਆ ਜਾਵੇ NSA
ਸ਼ਿਵਰਾਜ ਸਿੰਘ ਚੌਹਾਨ
Follow Us
tv9-punjabi
| Published: 04 Jul 2023 19:54 PM IST
ਭੋਪਾਲ: ਮੱਧ ਪ੍ਰਦੇਸ਼ ਤੋਂ ਇੱਕ ਸ਼ਰਮਨਾਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਇਕ ਸ਼ਰਾਬੀ ਵਿਅਕਤੀ ਪੌੜੀਆਂ ‘ਤੇ ਬੈਠੇ ਦੂਜੇ ਵਿਅਕਤੀ ‘ਤੇ ਪਿਸ਼ਾਬ ਕਰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਇਹ ਵੀਡੀਓ ਅਤੇ ਮਾਮਲਾ ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਦਾ ਹੈ। ਇਸ ਦੇ ਨਾਲ ਹੀ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਸੂਬੇ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ‘ਤੇ ਹਮਲਾ ਬੋਲਿਆ ਹੈ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਦੇ ਨਸ਼ੇ ‘ਚ ਪਿਸ਼ਾਬ ਕਰਨ ਵਾਲਾ ਵਿਅਕਤੀ ਭਾਜਪਾ ਵਿਧਾਇਕ ਦਾ ਨੁਮਾਇੰਦਾ ਹੈ। ਹਾਲਾਂਕਿ ਇਸ ਦਾਅਵੇ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਭਾਜਪਾ ਵੀ ਇਸ ਤੋਂ ਬਚ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਵਾਇਰਲ ਹੋ ਰਿਹਾ ਹੈ। ਲੋਕ ਵੀ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਹਨ। ਕਾਂਗਰਸ ਪਾਰਟੀ ਦੇ ਮੱਧ ਪ੍ਰਦੇਸ਼ ਪ੍ਰਧਾਨ ਅਰੁਣ ਯਾਦਵ ਨੇ ਵੀਡੀਓ ਟਵੀਟ ਕੀਤਾ। ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ‘ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਸ਼ਿਵਰਾਜ ਸਿੰਘ ਚੌਹਾਨ ਅਤੇ ਨਰੋਤਮ ਮਿਸ਼ਰਾ ਸਿਰਫ਼ ਬੋਲਦੇ ਹੀ ਹਨ। ਉਹ ਅੱਗੇ ਲਿਖਦੇ ਹਨ ਕਿ ਭਾਜਪਾ ਦੇ ਰਾਜ ਵਿੱਚ ਆਦਿਵਾਸੀ ਭਰਾਵਾਂ ਦੀ ਇੱਜ਼ਤ ਕਿਵੇਂ ਕੀਤੀ ਜਾ ਰਹੀ ਹੈ।

ਕਾਂਗਰਸ ਨੇ ਦੱਸਿਆ, ਮੁਲਜ਼ਮ ਹੈ ਵਿਧਾਇਕ ਦਾ ਨੁਮਾਇੰਦਾ

ਕਾਂਗਰਸ ਨੇਤਾ ਯਾਦਵ ਨੇ ਆਪਣੇ ਟਵੀਟ ‘ਚ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ‘ਤੇ ਸਵਾਲ ਚੁੱਕੇ ਹਨ। ਇਹ ਵੀ ਪੁੱਛਿਆ ਕਿ ਕੀ ਪੁਲਿਸ ਨੇ ਇਸ ਵਿਅਕਤੀ ਨੂੰ ਇਸ ਲਈ ਗ੍ਰਿਫਤਾਰ ਨਹੀਂ ਕੀਤਾ, ਕਿਉਂਕਿ ਉਹ ਵਿਧਾਇਕ ਦਾ ਨੁਮਾਇੰਦਾ ਹੈ। ਮੱਧ ਪ੍ਰਦੇਸ਼ ਆਦਿਵਾਸੀ ਕਾਂਗਰਸ ਦੇ ਪ੍ਰਧਾਨ ਰਾਮੂ ਟੇਕਾਮ ਨੇ ਇਸ ਪੂਰੀ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਦੇਸ਼ ‘ਚ ਇਨਸਾਨੀਅਤ ਹੀ ਨਹੀਂ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਵਿਧਾਇਕ ਕੇਦਾਰਨਾਥ ਸ਼ੁਕਲਾ ਦੇ ਨੁਮਾਇੰਦੇ ਦੋਸ਼ੀ ਪ੍ਰਵੀਨ ਸ਼ੁਕਲਾ ਨੇ ਸਿਗਰਟ ਪੀਂਦੇ ਹੋਏ ਗਰੀਬ ਆਦਿਵਾਸੀ ਮਜ਼ਬੂਰ ਨੌਜਵਾਨ ਦੇ ਸਰੀਰ ‘ਤੇ ਪਿਸ਼ਾਬ ਕੀਤਾ, ਇਸ ਤੋਂ ਮਾੜੀ ਗੱਲ ਹੋਰ ਕੁਝ ਨਹੀਂ ਹੋ ਸਕਦੀ।

ਦੋਸ਼ੀ ਖਿਲਾਫ ਐਨਐਸਏ ਤਹਿਤ ਹੋਵੇਗੀ ਕਾਰਵਾਈ

ਉੱਧਰ, ਸੂਬੇ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸਿੱਧੀ ਜ਼ਿਲ੍ਹੇ ਦੀ ਇਸ ਵਾਇਰਲ ਵੀਡੀਓ ਦਾ ਨੋਟਿਸ ਲਿਆ ਹੈ। ਨਾਲ ਹੀ ਹਦਾਇਤ ਕੀਤੀ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਸੀਐਮ ਸ਼ਿਵਰਾਜ ਨੇ ਦੋਸ਼ੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਅਤੇ ਐਨਐਸਏ ਲਗਾਉਣ ਦੀ ਗੱਲ ਕਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...