ਦੇਸ਼ ਭਰ ‘ਚ ਦੁਸ਼ਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੋਂ ਲੈ ਕੇ PM ਮੋਦੀ ਤੱਕ ਨੇ ਦਿੱਤੀਆਂ ਸ਼ੁਭਕਾਮਨਾਵਾਂ
ਅੱਜ ਦੇਸ਼ ਭਰ ਵਿੱਚ ਵਿਜੇਦਸ਼ਮੀ (ਦੁਸ਼ਹਿਰੇ) ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਹੋਰ ਆਗੂਆਂ ਨੇ ਇਸ ਪਵਿੱਤਰ ਮੌਕੇ 'ਤੇ ਦੇਸ਼ ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਅੱਜ ਵਿਜੇਦਸ਼ਮੀ ਹੈ, ਜਿਸ ਨੂੰ ਦੁਸ਼ਹਿਰੇ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਇਸ ਤਿਉਹਾਰ ਨੂੰ ਲੈ ਕੇ ਦੇਸ਼ ਭਰ ਵਿੱਚ ਉਤਸ਼ਾਹ ਦਾ ਮਾਹੌਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਆਗੂਆਂ ਨੇ ਵਿਜੇਦਸ਼ਮੀ ਦੇ ਪਵਿੱਤਰ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਾਮਨਾ ਕੀਤੀ ਕਿ ਖੁਸ਼ੀ ਅਤੇ ਵਿਸ਼ਵਾਸ ਦਾ ਇਹ ਤਿਉਹਾਰ ਹਰ ਵਿਅਕਤੀ ਦੇ ਸੰਕਲਪ ਨੂੰ ਨਵੀਂ ਤਾਕਤ ਪ੍ਰਦਾਨ ਕਰੇ।
ਪੀਐਮ ਮੋਦੀ ਨੇ ਆਪਣੀ ਪੋਸਟ ਵਿੱਚ ਲਿਖਿਆ, ਤੁਹਾਨੂੰ ਸਾਰਿਆਂ ਨੂੰ ਵਿਜੇਦਸ਼ਮੀ ਦੀਆਂ ਬੇਅੰਤ ਸ਼ੁਭਕਾਮਨਾਵਾਂ। ਖੁਸ਼ੀ ਅਤੇ ਵਿਸ਼ਵਾਸ ਦਾ ਇਹ ਜਿੱਤ ਦਾ ਤਿਉਹਾਰ ਹਰ ਕਿਸੇ ਦੇ ਸੰਕਲਪ ਨੂੰ ਨਵੀਂ ਤਾਕਤ ਪ੍ਰਦਾਨ ਕਰੇ। ਸਾਰਿਆਂ ਦਾ ਜੀਵਨ ਸੁੱਖ, ਸੁਭਾਗ ਅਤੇ ਸਫਲਤਾ ਨਾਲ ਭਰਪੂਰ ਹੋਵੇ, ਇਹੀ ਕਾਮਨਾ ਹੈ।
आप सभी को विजयादशमी की अनंत शुभकामनाएं। उल्लास और विश्वास का यह विजय पर्व हर किसी के संकल्प को नई शक्ति प्रदान करे। सभी का जीवन सुख-सौभाग्य और सफलता से समृद्ध हो, यही कामना है।
— Narendra Modi (@narendramodi) October 20, 2026
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦਿੱਤੀਆਂ ਸ਼ੁਭਕਾਮਨਾਵਾਂ
ਉੱਥੇ ਹੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀ ਵਿਜੇਦਸ਼ਮੀ ਦੇ ਮੌਕੇ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, ਵਿਜੇਦਸ਼ਮੀ ਦੇ ਪਵਿੱਤਰ ਮੌਕੇ ‘ਤੇ ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦੀ ਹਾਂ।
On the auspicious occasion of Vijayadashami, I extend my heartfelt greetings to all Indians living in the country and abroad. https://t.co/9hBzqbkxnm
— President of India (@rashtrapatibhvn) October 20, 2026ਇਹ ਵੀ ਪੜ੍ਹੋ
ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਦਿੱਤੀਆਂ ਵਧਾਈਆਂ
ਇਸ ਦੇ ਨਾਲ ਹੀ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਵੀ ਦੇਸ਼ ਅਤੇ ਦੁਨੀਆ ਭਰ ਵਿੱਚ ਰਹਿ ਰਹੇ ਭਾਰਤੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਨੇ ਕਿਹਾ, ਦੁਸ਼ਹਿਰੇ ਅਤੇ ਵਿਜੇਦਸ਼ਮੀ ਦੇ ਪਵਿੱਤਰ ਮੌਕੇ ‘ਤੇ ਮੈਂ ਸਾਰੇ ਦੇਸ਼ ਵਾਸੀਆਂ ਅਤੇ ਦੁਨੀਆ ਭਰ ਵਿੱਚ ਵੱਸਦੇ ਭਾਰਤੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
On the auspicious occasions of Dussehra and Vijayadashami, I extend my warm greetings and best wishes to all fellow citizens and Indian diaspora across the world. https://t.co/a6KZEAJS1n
— Vice-President of India (@VPIndia) October 20, 2026
ਰਾਜਨਾਥ ਸਿੰਘ ਨੇ ਸੁੱਖ-ਖੁਸ਼ਹਾਲੀ ਦੀ ਕੀਤੀ ਕਾਮਨਾ
ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸੁੱਖ-ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, ਤੁਹਾਨੂੰ ਸਾਰਿਆਂ ਨੂੰ ਵਿਜੇਦਸ਼ਮੀ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਸ਼ੁਭਕਾਮਨਾਵਾਂ। ਵਿਜੇਦਸ਼ਮੀ ਦਾ ਤਿਉਹਾਰ ਅਧਰਮ ‘ਤੇ ਧਰਮ, ਝੂਠ ‘ਤੇ ਸੱਚ ਅਤੇ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਡੀ ਆਸਥਾ, ਸੱਭਿਅਤਾ ਅਤੇ ਸੱਭਿਆਚਾਰਕ ਪਰੰਪਰਾ ਦਾ ਜਸ਼ਨ ਵੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲਿਆਵੇ ਅਤੇ ਸਮਾਜ ਵਿੱਚ ਸਦਭਾਵਨਾ ਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰੇ।
आप सभी को विजयादशमी के पावन पर्व की हार्दिक शुभकामनाएँ।
विजयादशमी का पर्व अधर्म पर धर्म, असत्य पर सत्य और बुराई पर अच्छाई की विजय का प्रतीक है। यह पर्व हमारी आस्था, सभ्यता और सांस्कृतिक परंपरा का उत्सव भी है। मेरी ईश्वर से कामना है कि यह पावन पर्व सभी के जीवन में सुख, शांति और समृद्धि लाए तथा समाज में सद्भाव और सौहार्द में अभिवृद्धि करे। — Rajnath Singh (@rajnathsingh) October 20, 2026
ਵਿਜੇਦਸ਼ਮੀ ਨੂੰ ਦੁਸ਼ਹਿਰੇ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਹ ਤਿਉਹਾਰ ਹਰ ਸਾਲ ਸ਼ਾਰਦੀਆ ਨਵਰਾਤਰੀ ਦੀ ਸਮਾਪਤੀ ‘ਤੇ ਮਨਾਇਆ ਜਾਂਦਾ ਹੈ। ਇਹ ਤਿਉਹਾਰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਅੱਜ ਦੇਸ਼ ਭਰ ਵਿੱਚ ਵਿਜੇਦਸ਼ਮੀ ਦਾ ਤਿਉਹਾਰ ਪੂਰੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਵੱਖ-ਵੱਖ ਥਾਵਾਂ ‘ਤੇ ਰਾਵਣ ਦਹਨ ਕੀਤਾ ਜਾਵੇਗਾ।
Source: TV9Hindi.com


