Earthquake : ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਸਮੇਤ ਪੂਰੇ ਉੱਤਰ ਭਾਰਤ ‘ਚ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Earthquake : ਭੂਚਾਲ ਦੀ ਦਰਜਾ-ਏ-ਹਰਾਰਤ 5.4 ਦੱਸੀ ਜਾ ਰਹੀ ਹੈ। ਪਰ ਅਜੇ ਤੱਕ ਨਾ ਤਾਂ ਭਾਰਤ ਅਤੇ ਨਾ ਹੀ ਪਾਕਿਸਤਾਨ ਦੇ ਕਿਸੇ ਵੀ ਹਿੱਸੇ ਤੋਂ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਭਾਰਤ ਅਤੇ ਪਾਕਿਸਤਾਨ ਦੇ ਵੱਖ-ਵੱਖ ਇਲਾਕਿਆਂ ‘ਚ ਮੰਗਲਵਾਰ ਦੁਪਹਿਰ ਕਰੀਬ 1.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਐਨਸੀਆਰ ਖੇਤਰਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਇਹ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਹੁਣ ਤੱਕ ਨਾ ਤਾਂ ਭਾਰਤ ਅਤੇ ਨਾ ਹੀ ਪਾਕਿਸਤਾਨ ਦੇ ਕਿਸੇ ਵੀ ਖੇਤਰ ਤੋਂ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਤੋਂ 30 ਕਿਲੋਮੀਟਰ ਦੱਖਣ-ਪੂਰਬ ‘ਚ ਰਿਕਟਰ ਪੈਮਾਨੇ ‘ਤੇ 5.7 ਦੀ ਤੀਬਰਤਾ ਵਾਲਾ ਭੂਚਾਲ ਆਇਆ। ਪੂਛ ਵਿੱਚ ਭੂਚਾਲ ਦੇ ਬਹੁਤ ਤੇਜ਼ ਝਟਕੇ ਮਹਿਸੂਸ ਕੀਤੇ ਗਏ।
#WATCH | An earthquake of 5.4 magnitude was recorded in J&K’s Doda today. Tremors might have been felt in HP, Chandigarh, Punjab and all adjoining areas. Maybe the aftershock will be of lesser magnitude than the main shock: Dr OP Mishra, Director, National Center for Seismology pic.twitter.com/vFHBeu5XVW
— ANI (@ANI) June 13, 2023
ਇਹ ਵੀ ਪੜ੍ਹੋ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਚ ਵੀ ਮਹਿਸੂਸ ਹੋਏ ਤੇਜ਼ ਝਟਕੇ
ਉੱਧਰ ਪੂਰੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਲੋਕ ਦਹਿਸ਼ਤ ਕਰਕੇ ਘਰਾਂ ਤੋਂ ਬਾਹਰ ਨਿਕਲ ਆਏ। ਜਾਣਕਾਰੀ ਮੁਤਾਬਕ, ਜੰਮੂ-ਕਸ਼ਮੀਰ ਦਾ ਡੋਡਾ ਭੂਚਾਲ ਦਾ ਕੇਂਦਰ ਸੀ ਪੰਜਾਬ ‘ਚ ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ ਅਤੇ ਜਲੰਧਰ ਸਮੇਤ ਪੂਰੇ ਸੂਬੇ ‘ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਦੂਜੇ ਪਾਸੇ ਹਰਿਆਣਾ ਦੇ ਫਤਿਹਾਬਾਦ ‘ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਤਾਂ ਘਬਰਾ ਕੇ ਲੋਕ ਘਰਾਂ ‘ਚੋਂ ਬਾਹਰ ਆ ਗਏ।
ਹਿਮਾਚਲ ‘ਚ ਵੀ ਮਹਿਸੂਸ ਹੋਏ ਭੂਚਾਲ ਦੇ ਝਟਕੇ
ਉੱਧਰ, ਹਿਮਾਚਲ ਪ੍ਰਦੇਸ਼ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਹਾਲਾਂਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਚੰਬਾ ਜ਼ਿਲ੍ਹੇ ਦੇ ਭਰਮੌਰ, ਕੁੱਲੂ, ਊਨਾ, ਹਮੀਰਪੁਰ, ਮੰਡੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਜ ਆਫ਼ਤ ਪ੍ਰਬੰਧਨ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਫਿਲਹਾਲ ਕੋਈ ਨੁਕਸਾਨ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਤੋਂ 30 ਕਿਲੋਮੀਟਰ ਦੱਖਣ-ਪੂਰਬ ‘ਚ ਰਿਕਟਰ ਪੈਮਾਨੇ ‘ਤੇ 5.7 ਦੀ ਤੀਬਰਤਾ ਵਾਲਾ ਭੂਚਾਲ ਆਇਆ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ