ED ਵੱਲੋਂ ਕੇਜਰੀਵਾਲ ਨੂੰ ਚੌਥਾ ਸੰਮਨ, 18 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ

Updated On: 

13 Jan 2024 12:00 PM

ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਰਵਿੰਦ ਕੇਜਰੀਵਾਲ ਨੂੰ ਚੌਥਾ ਸੰਮਨ ਭੇਜਿਆ ਹੈ। ਉਨ੍ਹਾਂ ਨੂੰ 18 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। 'ਆਪ' ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਫਿਲਹਾਲ ਕੇਜਰੀਵਾਲ ਕੋਲ ਈਡੀ ਦੁਆਰਾ ਕਿਸੇ ਵੀ ਸੰਭਾਵਿਤ ਗ੍ਰਿਫਤਾਰੀ ਨੂੰ ਰੋਕਣ ਲਈ ਅਦਾਲਤ ਤੱਕ ਪਹੁੰਚ ਕਰਨ ਦਾ ਵਿਕਲਪ ਵੀ ਹੈ।

ED ਵੱਲੋਂ ਕੇਜਰੀਵਾਲ ਨੂੰ ਚੌਥਾ ਸੰਮਨ, 18 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ

ਜਦੋਂ ਮੁਲਜ਼ਮ ਨਹੀਂ ਤਾਂ ਸੰਮਨ ਕਿਉਂ ਭੇਜਿਆ... ਸੀਐਮ ਕੇਜਰੀਵਾਲ ਦਾ ਈਡੀ ਨੂੰ ਜਵਾਬ

Follow Us On

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਚੌਥਾ ਸੰਮਨ ਜਾਰੀ ਕੀਤਾ ਹੈ। ਕੇਂਦਰੀ ਏਜੰਸੀ ਨੇ 18 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕੀਤਾ ਜਦੋਂ ਉਹ 3 ਜਨਵਰੀ ਨੂੰ ਪੁੱਛਗਿੱਛ ਵਿੱਚ ਸ਼ਾਮਲ ਨਹੀਂ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਵੱਲੋਂ ਜਾਰੀ ਸੰਮਨਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਸੀ ਕਿ ਸੰਮਨ ਦਾ ਇੱਕੋ ਇੱਕ ਮਕਸਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਹੈ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ 2 ਨਵੰਬਰ ਅਤੇ 21 ਦਸੰਬਰ ਨੂੰ ਵੀ ਈਡੀ (ED) ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪਾਰਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਹਾਲਾਂਕਿ, ਈਡੀ ਨੇ ਅਜਿਹੇ ਦਾਅਵੇ ਨੂੰ ਅਫਵਾਹ ਕਰਾਰ ਦਿੱਤਾ ਸੀ। ਪਿਛਲੇ ਸਾਲ ਅਪ੍ਰੈਲ ਵਿੱਚ ਕੇਂਦਰੀ ਜਾਂਚ ਬਿਊਰੋ ਨੇ ਇਸ ਮਾਮਲੇ ਵਿੱਚ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ, ਪਰ ਏਜੰਸੀ ਨੇ ਉਨ੍ਹਾਂ ਨੂੰ ਮੁਲਜ਼ਮ ਨਹੀਂ ਬਣਾਇਆ ਸੀ।

ਕੀ ਕਹਿ ਰਹੇ ਸਨ ਕੇਜਰੀਵਾਲ?

ਈਡੀ ਦੇ ਅਸਿਸਟੈਂਟ ਡਾਇਰੈਕਟਰ ਨੂੰ ਲਿਖੇ ਪੱਤਰ ਵਿੱਚ ਕੇਜਰੀਵਾਲ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਨੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਤੋਂ ਰਾਜ ਸਭਾ ਲਈ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਨਾਮਜ਼ਦਗੀਆਂ ਸ਼ੁਰੂ ਹੋ ਗਈਆਂ ਹਨ ਅਤੇ 19 ਜਨਵਰੀ ਨੂੰ ਵੋਟਾਂ ਪੈਣਗੀਆਂ। ਦਿੱਲੀ ਨੂੰ ਰਾਜ ਸਭਾ ਦੀਆਂ 3 ਸੀਟਾਂ ਦਿੱਤੀਆਂ ਗਈਆਂ ਹਨ ਅਤੇ ਮੌਜੂਦਾ ਅਹੁਦੇਦਾਰਾਂ ਦਾ ਕਾਰਜਕਾਲ 27 ਜਨਵਰੀ ਨੂੰ ਖਤਮ ਹੋ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਹੋਣ ਦੇ ਨਾਤੇ, ਉਹ ਗਣਤੰਤਰ ਦਿਵਸ ਲਈ ਕਈ ਪ੍ਰੋਗਰਾਮਾਂ ਅਤੇ ਸਮਾਰੋਹਾਂ ਦੀ ਯੋਜਨਾ ਬਣਾਉਣ ਅਤੇ ਤਿਆਰੀ ਕਰਨ ਵਿੱਚ ਵੀ ਬਹੁਤ ਰੁੱਝੇ ਹੋਏ ਹਨ।

ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ ਜੇਲ੍ਹ ਵਿੱਚ ਹਨ

‘ਆਪ’ ਨੇ ਦਾਅਵਾ ਕੀਤਾ ਸੀ ਕਿ ਸੰਮਨ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੇ ਇਰਾਦੇ ਨਾਲ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਨੇ ਈਡੀ ‘ਤੇ ਉਨ੍ਹਾਂ ਦੇ ਨੋਟਿਸ ਦੇ ਜਵਾਬ ਵਿੱਚ ਪਹਿਲਾਂ ਦਿੱਤੀਆਂ ਵਿਸਤ੍ਰਿਤ ਦਲੀਲਾਂ ਨੂੰ ਸਵੀਕਾਰ ਨਾ ਕਰਨ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਈਡੀ ਇਸ ਮਾਮਲੇ ਵਿੱਚ ਇੱਕ ਹੋਰ ਨੋਟਿਸ ਭੇਜ ਸਕਦੀ ਹੈ ਜਾਂ ਵਾਰੰਟ ਲਈ ਅਦਾਲਤ ਤੱਕ ਪਹੁੰਚ ਕਰ ਸਕਦੀ ਹੈ। ਵਰਤਮਾਨ ਵਿੱਚ, ਕੇਜਰੀਵਾਲ ਕੋਲ ਈਡੀ ਦੁਆਰਾ ਕਿਸੇ ਵੀ ਸੰਭਾਵਿਤ ਗ੍ਰਿਫਤਾਰੀ ਨੂੰ ਰੋਕਣ ਲਈ ਅਦਾਲਤ ਵਿੱਚ ਜਾਣ ਅਤੇ ਅਗਾਊਂ ਜ਼ਮਾਨਤ ਦੀ ਮੰਗ ਕਰਨ ਦਾ ਵਿਕਲਪ ਵੀ ਹੈ। ਈਡੀ ਇਸ ਮਾਮਲੇ ਵਿੱਚ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।