ਸ਼ਰਾਬ ਘੁਟਾਲੇ ਮਾਮਲੇ ‘ਚ ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਨੋਟਿਸ, 2 ਨਵੰਬਰ ਨੂੰ ਹੋਵੇਗੀ ਪੁੱਛਗਿੱਛ

Updated On: 

30 Oct 2023 22:31 PM

ED Summon to Arvind Kejriwal: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਸੁਪਰੀਮ ਕੋਰਟ ਵੱਲੋਂ ਸੋਮਵਾਰ ਨੂੰ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਦੇਰ ਸ਼ਾਮ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਗਿਆ। ਨੋਟਿਸ ਰਾਹੀਂ ਸੀਐਮ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। AAP ਦੇ ਸਾਰੇ ਸੀਨੀਅਰ ਆਗੂ ਪਹਿਲਾਂ ਤੋਂ ਹੀ ਜੇਲ੍ਹ ਵਿੱਚ ਹਨ।

ਸ਼ਰਾਬ ਘੁਟਾਲੇ ਮਾਮਲੇ ਚ ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਨੋਟਿਸ, 2 ਨਵੰਬਰ ਨੂੰ ਹੋਵੇਗੀ ਪੁੱਛਗਿੱਛ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੁਰਾਣੀ ਤਸਵੀਰ

Follow Us On

ਸ਼ਰਾਬ ਘੁਟਾਲੇ ਮਾਮਲੇ ‘ਚ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਸ਼ਰਾਬ ਘੁਟਾਲੇ ਮਾਮਲੇ ‘ਚ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਸੀਬੀਆਈ ਨੇ ਅਪ੍ਰੈਲ ਮਹੀਨੇ ਪੁੱਛਗਿੱਛ ਲਈ ਬੁਲਾਇਆ ਸੀ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਿਛਲੇ 8 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ।

ਸਿਸੋਦੀਆ ਅਤੇ ਸੰਜੇ ਸਿੰਘ ਹੋ ਚੁੱਕੇ ਹਨ ਗ੍ਰਿਫਤਾਰ

ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਈਡੀ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਮਾਮਲੇ ‘ਚ ਈਡੀ ਨੇ ‘ਆਪ’ ਨੇਤਾ ਸੰਜੇ ਸਿੰਘ ਨੂੰ 4 ਅਕਤੂਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ 26 ਫਰਵਰੀ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਸਾਲ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ‘ਆਪ’ ਨੇਤਾ ਸੰਜੇ ਸਿੰਘ ਦਾ ਨਾਂ ਚਾਰਜਸ਼ੀਟ ‘ਚ ਜੋੜਿਆ ਹੈ। 4 ਅਕਤੂਬਰ ਨੂੰ ਸਵੇਰੇ 7 ਵਜੇ ਈਡੀ ਦੇ ਅਧਿਕਾਰੀ ਸੰਜੇ ਸਿੰਘ ਦੇ ਦਿੱਲੀ ਵਾਲੇ ਘਰ ਪਹੁੰਚੇ। ਕਰੀਬ 10 ਘੰਟੇ ਤੱਕ ਚੱਲੀ ਛਾਪੇਮਾਰੀ ਤੋਂ ਬਾਅਦ ‘ਆਪ’ ਨੇਤਾ ਸੰਜੇ ਸਿੰਘ ਨੂੰ ਈਡੀ ਨੇ ਗ੍ਰਿਫਤਾਰ ਕਰ ਲਿਆ ਸੀ।

‘ਆਪ’ ਨੂੰ ਖ਼ਤਮ ਕਰਨਾ ਕੇਂਦਰ ਦਾ ਮਕਸਦ – ਭਾਰਦਵਾਜ

ਈਡੀ ਦੀ ਇਸ ਕਾਰਵਾਈ ਤੇ ਦਿੱਲੀ ਸਰਕਾਰ ਦੇ ਮੰਤਰੀ ਅਤੇ ‘ਆਪ’ ਨੇਤਾ ਸੌਰਭ ਭਾਰਦਵਾਜ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਕੇਂਦਰ ਸਰਕਾਰ ਦਾ ਇੱਕੋ ਇੱਕ ਮਕਸਦ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨਾ ਅਤੇ ਅਰਵਿੰਦ ਕੇਜਰੀਵਾਲ ਨੂੰ ਝੂਠਾ ਕੇਸ ਬਣਾ ਕੇ ਜੇਲ੍ਹ ਵਿੱਚ ਡੱਕਣਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਅਧਿਕਾਰਤ ਟਵਿਟਰ ਹੈਂਡਲ ਨੇ ਵੀ ਟਵੀਟ ਕੀਤਾ ਕਿ ਕੇਂਦਰ ਸਰਕਾਰ ਦਾ ਮਕਸਦ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨਾ ਹੈ। ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ‘ਤੇ ਝੂਠਾ ਕੇਸ ਬਣਾ ਕੇ ਜੇਲ੍ਹ ‘ਚ ਡੱਕਣਾ ਚਾਹੁੰਦੀ ਹੈ।

(ਦਿੱਲੀ ਤੋਂ ਜਤਿੰਦਰ ਭਾਟੀ ਦੀ ਰਿਪੋਰਟ)

Exit mobile version