Delhi Excise Policy: ED ਦਾ ਅਰਵਿੰਦ ਕੇਜਰੀਵਾਲ ਨੂੰ ਤੀਜਾ ਸੰਮਨ, 3 ਜਨਵਰੀ ਨੂੰ ਹੋਣਾ ਪਵੇਗਾ ਪੇਸ਼
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵੇਂ ਸੰਮਨ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 3 ਜਨਵਰੀ ਨੂੰ ਪੁੱਛਗਿੱਛ ਲਈ ਪੇਸ਼ ਹੋਣਾ ਹੋਵੇਗਾ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦੋ ਵਾਰ ਸੰਮਨ ਭੇਜੇ ਗਏ ਸਨ ਪਰ ਉਹ ਪੁੱਛਗਿੱਛ ਲਈ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਇਆ। ਅਰਵਿੰਦ ਕੇਜਰੀਵਾਲ ਪੰਜਾਬ ਦੇ ਹੁਸ਼ਿਆਰਪੁਰ ਦੇ ਅਨੰਦਪੁਰ ਪਿੰਡ ਵਿੱਚ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਕਰ ਰਹੇ ਹਨ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਤੀਜੀ ਵਾਰ ਸੰਮਨ ਭੇਜਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵੇਂ ਸੰਮਨ ‘ਚ ਉਨ੍ਹਾਂ ਨੂੰ 3 ਜਨਵਰੀ ਨੂੰ ਪੁੱਛਗਿੱਛ ਲਈ ਪੇਸ਼ ਹੋਣਾ ਹੋਵੇਗਾ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦੋ ਵਾਰ ਸੰਮਨ ਭੇਜੇ ਗਏ ਸਨ ਪਰ ਉਹ ਪੁੱਛਗਿੱਛ ਲਈ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਵਿਰੋਧੀਆਂ ਦੇ ਇਸ਼ਾਰੇ ਤੇ ਸੰਮਨ ਜਾਰੀ ਕੀਤੇ ਗਏ ਹਨ।
ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਨੂੰ ਈਡੀ ਨੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਲਈ ਉਹ ਬੁੱਧਵਾਰ ਤੋਂ ਪੰਜਾਬ ਦੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਅਨੰਦਪੁਰ ਵਿੱਛ ਹਨ। ਮੁੱਖ ਮੰਤਰੀ ਕੇਜਰੀਵਾਲ ਨੇ ਬੁੱਧਵਾਰ ਨੂੰ ਈਡੀ ਨੂੰ ਭੇਜੇ ਆਪਣੇ ਜਵਾਬ ‘ਚ ਕਿਹਾ ਕਿ ਏਜੰਸੀ ਵੱਲੋਂ ਭੇਜੇ ਗਏ ਸੰਮਨ ‘ਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਕੀ ਉਨ੍ਹਾਂ ਨੂੰ ਮਾਮਲੇ ‘ਚ ‘ਗਵਾਹ ਜਾਂ ਸ਼ੱਕੀ’ ਵਜੋਂ ਸ਼ਾਮਲ ਕੀਤਾ ਜਾਵੇਗਾ ਜਾਂ ਮੁੱਖ ਮੰਤਰੀ ਦਿੱਲੀ ਸਰਕਾਰ ਜਾਂ ਆਮ ਆਦਮੀ ਪਾਰਟੀ ਦਾ ਕੌਮੀ ਕੋਆਰਡੀਨੇਟਰ ਕਿਹਾ ਗਿਆ ਹੈ।
ਪਹਿਲੀ ਵਾਰ 2 ਨਵੰਬਰ ਨੂੰ ਜਾਰੀ ਹੋਇਆ ਸੀ ਸੰਮਨ
ਆਮ ਆਦਮੀ ਪਾਰਟੀ ਦੇ ਆਗੂ ਨੇ ਜਾਂਚ ਏਜੰਸੀ ਨੂੰ ਦੱਸਿਆ ਕਿ ਇਹ ਸੰਮਨ 18 ਦਸੰਬਰ ਨੂੰ ਜਾਰੀ ਕੀਤਾ ਗਿਆ ਸੀ, ਜਿਸ ਨੂੰ ਯਕੀਨੀ ਤੌਰ ‘ਤੇ ਰੱਦ ਕਰਕੇ ਵਾਪਸ ਲਿਆ ਜਾਣਾ ਚਾਹੀਦਾ ਹੈ। ਆਪਣੇ ਜਵਾਬ ਵਿੱਚ ਅਰਵਿੰਦ ਕੇਜਰੀਵਾਲ ਨੇ ਇਹ ਵੀ ਕਿਹਾ, “ਤੁਹਾਡੇ ਸੰਮਨਾਂ ਦਾ ਸਮਾਂ ਅਤੇ ਇਸ ਦੇ ਪਿੱਛੇ ਦਾ ਇਰਾਦਾ ਮੇਰੇ ਵਿਸ਼ਵਾਸ ਨੂੰ ਮਜ਼ਬੂਤ ਕਰਦਾ ਹੈ ਕਿ ਇਹ ਸੰਮਨ ਕਿਸੇ ਉਦੇਸ਼ ਜਾਂ ਤਰਕਸ਼ੀਲ ਮਾਪਦੰਡਾਂ ‘ਤੇ ਅਧਾਰਤ ਨਹੀਂ ਹਨ, ਬਲਕਿ ਸਿਆਸੀ ਵਿਰੋਧੀਆਂ ਦੇ ਇਸ਼ਾਰੇ ‘ਤੇ ਭੇਜੇ ਗਏ ਹਨ।
ਇਸ ਤੋਂ ਪਹਿਲਾਂ ‘ਆਪ’ ਨੇਤਾ ਕੇਜਰੀਵਾਲ ਨੂੰ ਈਡੀ ਨੇ 2 ਨਵੰਬਰ ਨੂੰ ਤਲਬ ਕੀਤਾ ਸੀ, ਪਰ ਉਨ੍ਹਾਂ ਨੇ ਨੋਟਿਸ ਨੂੰ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਅਤੇ ਪੁੱਛਗਿੱਛ ‘ਚ ਹਿੱਸਾ ਨਹੀਂ ਲਿਆ।
ਆਪਣੀ ਜ਼ਿੰਦਗੀ ਇਮਾਨਦਾਰੀ ਨਾਲ ਕੱਢਿਆ- ਕੇਜਰੀਵਾਲ
ਅਰਵਿੰਦ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਉਹ ਇੱਕ ਚੁਣੇ ਹੋਏ ਨੇਤਾ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੀ ਸਰਕਾਰ ਦੇ ਮੌਜੂਦਾ ਮੁੱਖ ਮੰਤਰੀ ਵਜੋਂ ਇੱਕ ਸੰਵੇਦਨਸ਼ੀਲ ਸੰਵਿਧਾਨਕ ਅਹੁਦਾ ਰੱਖਦਾ ਹਨ। ਮੈਂ ਆਪਣਾ ਜੀਵਨ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਬਤੀਤ ਕੀਤਾ ਹੈ ਅਤੇ ਮੇਰੀ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਉਹ ਕਿਸੇ ਵੀ ਕਾਨੂੰਨੀ ਸੰਮਨ ਨੂੰ ਸਵੀਕਾਰ ਕਰਨ ਲਈ ਤਿਆਰ ਹਨ।
ਇਹ ਵੀ ਪੜ੍ਹੋ
ਸੰਮਨ ਦਾ ਵਿਰੋਧ ਕਰਦੇ ਹੋਏ, ਦਿੱਲੀ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਆਬਕਾਰੀ ਨੀਤੀ ਮਾਮਲੇ ‘ਚ ਈਡੀ ਦੀ ਜਾਂਚ ਸਾਡੀ ਪਾਰਟੀ ਦੀ ਤਰੱਕੀ ਅਤੇ ਪ੍ਰਸਿੱਧੀ ਨੂੰ ਰੋਕਣ ਦੀ ਕੋਸ਼ਿਸ਼ ਹੈ। ਆਤਿਸ਼ੀ ਨੇ ਦੋਸ਼ ਲਗਾਇਆ, ਈਡੀ ਪਿਛਲੇ ਦੋ ਸਾਲਾਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। “ਦੇਸ਼ ਦੇ ਇਤਿਹਾਸ ਵਿੱਚ, ਕਿਸੇ ਹੋਰ ਨੀਤੀ ਦੀ ਇੰਨੀ ਜਾਂਚ ਨਹੀਂ ਕੀਤੀ ਗਈ ਜਿੰਨੀ ਇਸ ਨੀਤੀ ਦੀ ਕੇਂਦਰੀ ਏਜੰਸੀ ਵੱਲੋਂ ਕੀਤੀ ਜਾ ਰਹੀ ਹੈ।”