ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ, ਜੰਮੂ-ਕਸ਼ਮੀਰ ਲਈ ਵੀ ਹੋਵੇਗੀ ਘੋਸ਼ਣਾ
Election Commission: ਚੋਣ ਕਮਿਸ਼ਨ ਅੱਜ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਇਸ ਸਬੰਧੀ ਦੁਪਹਿਰ 3 ਵਜੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੋਵੇਗੀ, ਜਿਸ ਵਿਚ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਇਸ ਸਾਲ ਦੇ ਅੰਤ ਵਿੱਚ ਜੰਮੂ-ਕਸ਼ਮੀਰ, ਮਹਾਰਾਸ਼ਟਰ, ਝਾਰਖੰਡ ਅਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਚੋਣ ਕਮਿਸ਼ਨ ਅੱਜ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਇਸ ਸਬੰਧੀ ਦੁਪਹਿਰ 3 ਵਜੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੋਵੇਗੀ। ਇਸ ਸਾਲ ਦੇ ਅੰਤ ਵਿੱਚ ਜੰਮੂ-ਕਸ਼ਮੀਰ, ਮਹਾਰਾਸ਼ਟਰ, ਝਾਰਖੰਡ ਅਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਸਿਰਫ਼ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ ਅਤੇ ਬਾਕੀ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਇਹ ਪਹਿਲੀ ਵਿਧਾਨ ਸਭਾ ਚੋਣ ਹੋਵੇਗੀ।
9 ਅਗਸਤ ਨੂੰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਪਣੀ ਟੀਮ ਨਾਲ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਕਮਿਸ਼ਨ ਇੱਥੇ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ਵਿੱਚ 30 ਸਤੰਬਰ 2024 ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ਨੂੰ ਜਲਦੀ ਤੋਂ ਜਲਦੀ ਰਾਜ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਉੱਥੇ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
ਚੋਣ ਕਮਿਸ਼ਨ ਮੁਤਾਬਕ ਉੱਤਰੀ ਕਸ਼ਮੀਰ ਦੇ ਜ਼ਿਲ੍ਹਿਆਂ ਵਿੱਚ ਕਈ ਚੁਣੌਤੀਆਂ ਹਨ। ਇੱਥੋਂ ਦੇ ਕਈ ਇਲਾਕੇ ਸੰਵੇਦਨਸ਼ੀਲ ਮੰਨੇ ਜਾਂਦੇ ਹਨ। ਉੱਤਰੀ ਕਸ਼ਮੀਰ ‘ਚ ਅਨੰਤਨਾਗ, ਬਾਰਾਮੂਲਾ, ਬੜਗਾਮ, ਬਾਂਦੀਪੋਰਾ, ਗਾਂਦਰਬਲ, ਕੁਪਵਾੜਾ, ਕੁਲਗਾਮ, ਪੁਲਵਾਮਾ, ਸ਼ੋਪੀਆਂ ਅਤੇ ਸ਼੍ਰੀਨਗਰ ਜ਼ਿਲਿਆਂ ਨੂੰ ਸੰਵੇਦਨਸ਼ੀਲ ਮੰਨਿਆ ਗਿਆ ਹੈ, ਜਦਕਿ ਦੱਖਣੀ ਕਸ਼ਮੀਰ ‘ਚ ਕਠੂਆ, ਸਾਂਬਾ, ਰਿਆਸੀ, ਜੰਮੂ, ਊਧਮਪੁਰ ਵਰਗੇ ਜ਼ਿਲਿਆਂ ਨੂੰ ਸੰਵੇਦਨਸ਼ੀਲ ਮੰਨਿਆ ਗਿਆ ਹੈ।
ਜੰਮੂ-ਕਸ਼ਮੀਰ ‘ਚ 10 ਸਾਲ ਪਹਿਲਾਂ ਹੋਈਆਂ ਸਨ ਵਿਧਾਨ ਸਭਾ ਚੋਣਾਂ
ਸੂਤਰਾਂ ਮੁਤਾਬਕ ਜੰਮੂ-ਕਸ਼ਮੀਰ ‘ਚ ਪੰਜ ਪੜਾਵਾਂ ‘ਚ ਚੋਣਾਂ ਹੋ ਸਕਦੀਆਂ ਹਨ। ਜੰਮੂ-ਕਸ਼ਮੀਰ ‘ਚ ਪਿਛਲੀ ਵਾਰ 2014 ‘ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਇਸ ਸਾਲ ਵੀ ਪੰਜ ਪੜਾਵਾਂ ਵਿੱਚ ਚੋਣਾਂ ਹੋਈਆਂ ਸਨ। ਭਾਜਪਾ ਅਤੇ ਪੀਡੀਪੀ ਨੇ ਮਿਲ ਕੇ ਸਰਕਾਰ ਬਣਾਈ ਸੀ। ਮਹਿਬੂਬਾ ਮੁਫਤੀ ਸੂਬੇ ਦੀ ਮੁੱਖ ਮੰਤਰੀ ਬਣੀ ਸੀ। ਪਰ 2018 ਵਿੱਚ ਆਮ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਗਠਜੋੜ ਟੁੱਟਣ ਕਾਰਨ ਮਹਿਬੂਬਾ ਮੁਫਤੀ ਦੀ ਸਰਕਾਰ ਡਿੱਗ ਗਈ। ਇਸ ਤੋਂ ਬਾਅਦ 2019 ਵਿੱਚ ਲੋਕ ਸਭਾ ਚੋਣਾਂ ਹੋਈਆਂ ਪਰ ਵਿਧਾਨ ਸਭਾ ਦੀਆਂ ਚੋਣਾਂ ਨਹੀਂ ਹੋਈਆਂ।
ਇਸ ਸਾਲ 90 ਸੀਟਾਂ ‘ਤੇ ਹੋਵੇਗੀ ਵੋਟਿੰਗ
ਜੰਮੂ-ਕਸ਼ਮੀਰ ‘ਚ ਹੱਦਬੰਦੀ ਤੋਂ ਬਾਅਦ ਵਿਧਾਨ ਸਭਾ ਦੀਆਂ ਕੁੱਲ ਸੀਟਾਂ ਵਧ ਕੇ 114 ਹੋ ਗਈਆਂ, ਜਿਨ੍ਹਾਂ ‘ਚੋਂ 24 ਸੀਟਾਂ ਪੀਓਕੇ ਅਧੀਨ ਆਉਂਦੀਆਂ ਹਨ। ਬਾਕੀ 90 ਸੀਟਾਂ ਵਿੱਚੋਂ 43 ਸੀਟਾਂ ਜੰਮੂ ਡਿਵੀਜ਼ਨ ਵਿੱਚ ਅਤੇ 47 ਸੀਟਾਂ ਕਸ਼ਮੀਰ ਡਿਵੀਜ਼ਨ ਵਿੱਚ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ 87 ਸੀਟਾਂ ‘ਤੇ ਵੋਟਿੰਗ ਹੋਈ ਸੀ। ਪੀਡੀਪੀ ਨੂੰ ਸਭ ਤੋਂ ਵੱਧ 28 ਸੀਟਾਂ ਮਿਲੀਆਂ ਸਨ। ਇਸ ਤੋਂ ਇਲਾਵਾ ਭਾਜਪਾ ਨੂੰ 25, ਨੈਸ਼ਨਲ ਕਾਨਫਰੰਸ ਨੂੰ 15 ਅਤੇ ਕਾਂਗਰਸ ਨੂੰ 12 ਸੀਟਾਂ ਮਿਲੀਆਂ ਹਨ। ਤਿੰਨ ਸੀਟਾਂ ਆਜ਼ਾਦ ਅਤੇ 4 ਹੋਰਾਂ ਨੂੰ ਮਿਲੀਆਂ।
ਇਹ ਵੀ ਪੜ੍ਹੋ
ਇਨ੍ਹਾਂ ਤਿੰਨਾਂ ਰਾਜਾਂ ਵਿੱਚ ਵੀ ਹਨ ਚੋਣਾਂ
ਹਰਿਆਣਾ ਦੀਆਂ 90 ਸੀਟਾਂ ‘ਤੇ ਇੱਕੋ ਪੜਾਅ ‘ਚ ਚੋਣਾਂ ਹੋ ਸਕਦੀਆਂ ਹਨ। ਇਸ ਵੇਲੇ ਇੱਥੇ ਭਾਜਪਾ ਦੀ ਸਰਕਾਰ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 40 ਸੀਟਾਂ ਜਿੱਤੀਆਂ ਸਨ। ਮਨੋਹਰ ਲਾਲ ਖੱਟਰ ਮੁੱਖ ਮੰਤਰੀ ਬਣੇ। ਐਮਪੀ ਬਣਨ ਤੋਂ ਬਾਅਦ ਨਾਇਬ ਸਿੰਘ ਸੈਣੀ ਇੱਥੋ ਦੇ ਸੀਐਮ ਹਨ। ਦੂਜੇ ਪਾਸੇ ਮਹਾਰਾਸ਼ਟਰ ਵਿੱਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇੱਥੇ 288 ਸੀਟਾਂ ‘ਤੇ ਵੋਟਿੰਗ ਕਦੋਂ ਹੋਵੇਗੀ, ਇਹ ਤਾਂ ਬਾਅਦ ‘ਚ ਪਤਾ ਲੱਗੇਗਾ। ਇੱਥੇ ਭਾਜਪਾ-ਸ਼ਿਵ ਸੈਨਾ (ਸ਼ਿੰਦੇ ਧੜੇ) ਦੀ ਸਰਕਾਰ ਹੈ। ਇਸ ਦੇ ਨਾਲ ਹੀ ਝਾਰਖੰਡ ਵਿੱਚ 81 ਵਿਧਾਨ ਸਭਾ ਸੀਟਾਂ ਹਨ। ਇੱਥੇ ਜੇਐਮਐਮ-ਕਾਂਗਰਸ ਦੀ ਸਰਕਾਰ ਹੈ।