ਅਪਮਾਨਜਨਕ ਬਿਆਨ ‘ਤੇ ਰਾਹੁਲ ਗਾਂਧੀ ਨੂੰ ਚੋਣ ਕਮਿਸ਼ਨ ਦਾ ਨੋਟਿਸ, 25 ਨਵੰਬਰ ਤੱਕ ਮੰਗਿਆ ਜਵਾਬ
Election Commission Notice to Rahul Gandhi: ਚੋਣ ਕਮਿਸ਼ਨ ਨੇ ਰਾਜਸਥਾਨ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਦਿੱਤੇ ਅਪਮਾਨਜਨਕ ਬਿਆਨ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਜਵਾਬ ਮੰਗਿਆ ਹੈ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਤੋਂ 25 ਨਵੰਬਰ ਤੱਕ ਜਵਾਬ ਮੰਗਿਆ ਹੈ।
ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਦਿੱਤੇ ਗਏ ਅਪਮਾਨਜਨਕ ਬਿਆਨ ਨੂੰ ਲੈ ਕੇ ਚੋਣ ਕਮਿਸ਼ਨ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਬੀਜੇਪੀ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਰਾਜਸਥਾਨ ਵਿੱਚ ਚੋਣ ਰੈਲੀ ਵਿੱਚ ਪੀਐਮ ਮੋਦੀ ਨੂੰ ਲੈ ਕੇ ਦਿੱਤੇ ਬਿਆਨ ਉੱਤੇ ਰਾਹੁਲ ਗਾਂਧੀ ਤੋਂ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਤੋਂ 25 ਨਵੰਬਰ ਸ਼ਾਮ 6 ਵਜੇ ਤੱਕ ਜਵਾਬ ਮੰਗਿਆ ਹੈ।
ਇਸ ਹਫਤੇ ਦੀ ਸ਼ੁਰੂਆਤ ‘ਚ ਰਾਜਸਥਾਨ ‘ਚ ਚੋਣ ਪ੍ਰਚਾਰ ਦੌਰਾਨ ਰਾਹੁਲ ਗਾਂਧੀ ਨੇ ਪੀਐੱਮ ਮੋਦੀ ‘ਤੇ ਵਿਅੰਗ ਕੱਸਦੇ ਹੋਏ ਉਨ੍ਹਾਂ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੇ ਜਾਣ ਕਾਰਨ ਭਾਰਤ ਪਿਛਲੇ ਐਤਵਾਰ ਨੂੰ ਆਸਟਰੇਲੀਆ ਖਿਲਾਫ 2023 ਵਿਸ਼ਵ ਕੱਪ ਫਾਈਨਲ ਮੈਚ ਹਾਰ ਗਿਆ ਸੀ।
ਚੋਣ ਕਮਿਸ਼ਨ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ, “ਇਹ ਆਰੋਪ ਲਗਾਇਆ ਗਿਆ ਹੈ ਕਿ ਇੱਕ ਪ੍ਰਧਾਨ ਮੰਤਰੀ ਦੇ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨਾ ਇੱਕ ਰਾਸ਼ਟਰੀ ਰਾਜਨੀਤਿਕ ਪਾਰਟੀ ਦੇ ਇੱਕ ਬਹੁਤ ਹੀ ਸੀਨੀਅਰ ਨੇਤਾ ਦੇ ਲਈ ਮੰਦਭਾਗਾ ਹੈ।”
ਇਸ ਤੋਂ ਇਲਾਵਾ ਛੋਟ ਦੇਣ ਦੇ ਵੀ ਦੋਸ਼ ਲਾਏ ਗਏ ਹਨ। ਇਹ ਤੱਥਾਂ ‘ਤੇ ਆਧਾਰਿਤ ਨਹੀਂ ਹੈ। ਇਸ ਤੋਂ ਇਲਾਵਾ, ਉਹ ਕਥਿਤ ਤੌਰ ‘ਤੇ ਚੋਣ ਜ਼ਾਬਤੇ ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕਰ ਰਹੇ ਹਨ।


