ਅਪਮਾਨਜਨਕ ਬਿਆਨ ‘ਤੇ ਰਾਹੁਲ ਗਾਂਧੀ ਨੂੰ ਚੋਣ ਕਮਿਸ਼ਨ ਦਾ ਨੋਟਿਸ, 25 ਨਵੰਬਰ ਤੱਕ ਮੰਗਿਆ ਜਵਾਬ
Election Commission Notice to Rahul Gandhi: ਚੋਣ ਕਮਿਸ਼ਨ ਨੇ ਰਾਜਸਥਾਨ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਦਿੱਤੇ ਅਪਮਾਨਜਨਕ ਬਿਆਨ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਜਵਾਬ ਮੰਗਿਆ ਹੈ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਤੋਂ 25 ਨਵੰਬਰ ਤੱਕ ਜਵਾਬ ਮੰਗਿਆ ਹੈ।
ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਦਿੱਤੇ ਗਏ ਅਪਮਾਨਜਨਕ ਬਿਆਨ ਨੂੰ ਲੈ ਕੇ ਚੋਣ ਕਮਿਸ਼ਨ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਬੀਜੇਪੀ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਰਾਜਸਥਾਨ ਵਿੱਚ ਚੋਣ ਰੈਲੀ ਵਿੱਚ ਪੀਐਮ ਮੋਦੀ ਨੂੰ ਲੈ ਕੇ ਦਿੱਤੇ ਬਿਆਨ ਉੱਤੇ ਰਾਹੁਲ ਗਾਂਧੀ ਤੋਂ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਤੋਂ 25 ਨਵੰਬਰ ਸ਼ਾਮ 6 ਵਜੇ ਤੱਕ ਜਵਾਬ ਮੰਗਿਆ ਹੈ।
ਇਸ ਹਫਤੇ ਦੀ ਸ਼ੁਰੂਆਤ ‘ਚ ਰਾਜਸਥਾਨ ‘ਚ ਚੋਣ ਪ੍ਰਚਾਰ ਦੌਰਾਨ ਰਾਹੁਲ ਗਾਂਧੀ ਨੇ ਪੀਐੱਮ ਮੋਦੀ ‘ਤੇ ਵਿਅੰਗ ਕੱਸਦੇ ਹੋਏ ਉਨ੍ਹਾਂ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੇ ਜਾਣ ਕਾਰਨ ਭਾਰਤ ਪਿਛਲੇ ਐਤਵਾਰ ਨੂੰ ਆਸਟਰੇਲੀਆ ਖਿਲਾਫ 2023 ਵਿਸ਼ਵ ਕੱਪ ਫਾਈਨਲ ਮੈਚ ਹਾਰ ਗਿਆ ਸੀ।
ਚੋਣ ਕਮਿਸ਼ਨ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ, “ਇਹ ਆਰੋਪ ਲਗਾਇਆ ਗਿਆ ਹੈ ਕਿ ਇੱਕ ਪ੍ਰਧਾਨ ਮੰਤਰੀ ਦੇ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨਾ ਇੱਕ ਰਾਸ਼ਟਰੀ ਰਾਜਨੀਤਿਕ ਪਾਰਟੀ ਦੇ ਇੱਕ ਬਹੁਤ ਹੀ ਸੀਨੀਅਰ ਨੇਤਾ ਦੇ ਲਈ ਮੰਦਭਾਗਾ ਹੈ।”
ਇਸ ਤੋਂ ਇਲਾਵਾ ਛੋਟ ਦੇਣ ਦੇ ਵੀ ਦੋਸ਼ ਲਾਏ ਗਏ ਹਨ। ਇਹ ਤੱਥਾਂ ‘ਤੇ ਆਧਾਰਿਤ ਨਹੀਂ ਹੈ। ਇਸ ਤੋਂ ਇਲਾਵਾ, ਉਹ ਕਥਿਤ ਤੌਰ ‘ਤੇ ਚੋਣ ਜ਼ਾਬਤੇ ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕਰ ਰਹੇ ਹਨ।
ਭਾਜਪਾ ਦੀ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ
ਬੁੱਧਵਾਰ ਨੂੰ ਭਾਜਪਾ ਦੇ ਇੱਕ ਵਫ਼ਦ ਨੇ ਚੋਣ ਕਮਿਸ਼ਨ ਤੋਂ ਸਾਬਕਾ ਕਾਂਗਰਸ ਪ੍ਰਧਾਨ ਦੇ ਨਾਲ-ਨਾਲ ਮਲਿਕਾਰਜੁਨ ਖੜਗੇ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਵਫ਼ਦ ਵੱਲੋਂ ਚੋਣ ਕਮਿਸ਼ਨ ਨੂੰ ਮੰਗ ਪੱਤਰ ਦਿੱਤਾ ਗਿਆ।
ਇਹ ਵੀ ਪੜ੍ਹੋ
ਦੂਜੇ ਪਾਸੇ, ਵਿਸ਼ਵ ਕੱਪ ਫਾਈਨਲ ਵਿੱਚ ਆਸਟਰੇਲੀਆ ਹੱਥੋਂ ਹਾਰਨ ਤੋਂ ਬਾਅਦ ਅਹਿਮਦਾਬਾਦ ਵਿੱਚ ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਡਰੈਸਿੰਗ ਰੂਮ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਫੇਰੀ ਦਾ ਬਚਾਅ ਕਰਦੇ ਹੋਏ ਭਾਜਪਾ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਉੱਤੇ ਪਾਕਿਸਤਾਨ ਤੋਂ ਹਾਰਨ ਵਾਲੀ ਭਾਰਤੀ ਹਾਕੀ ਟੀਮ ਦਾ ਅਪਮਾਨ ਕਰਨ ਦਾ ਦੋਸ਼ ਲਾਇਆ ਸੀ। । ਭਾਜਪਾ ਨੇ ਇਹ ਦੋਸ਼ 1982 ਦੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਨੂੰ ਲੈ ਕੇ ਲਾਇਆ ਸੀ।
ਇੰਦਰਾ ਗਾਂਧੀ ‘ਤੇ ਭਾਰਤੀ ਹਾਕੀ ਟੀਮ ਦਾ ਅਪਮਾਨ ਕਰਨ ਦਾ ਦੋਸ਼
1982 ਦੀਆਂ ਏਸ਼ਿਆਈ ਖੇਡਾਂ ਦੇ ਹਾਕੀ ਫਾਈਨਲ ਨੂੰ ਯਾਦ ਕਰਦਿਆਂ ਭਾਜਪਾ ਨੇ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਮੈਚ ਦੇਖਣ ਲਈ ਗਈ ਸੀ ਅਤੇ ਦਾਅਵਾ ਕੀਤਾ ਸੀ ਕਿ ਜਦੋਂ ਭਾਰਤ ਹਾਰਨ ਲੱਗਾ ਤਾਂ ਉਹ ਉੱਥੋਂ ਚਲੇ ਗਏ ਸਨ। ਭਾਜਪਾ ਨੇ ਕਿਹਾ, ਇਹ ਟੀਮ ਅਤੇ ਇੰਦਰਾ ਗਾਂਧੀ ਦਾ ਅਪਮਾਨ ਹੈ ਅਤੇ ਇੰਦਰਾ ਗਾਂਧੀ ਦੇ ਇਸ ਵਿਵਹਾਰ ਨੇ ਖਿਡਾਰੀਆਂ ਦਾ ਮਨੋਬਲ ਤੋੜਿਆ ਸੀ।” ਉਨ੍ਹਾਂ ਕਿਹਾ, ”ਇਹ ਸ਼ਰਮਨਾਕ ਹੈ ਕਿ ਰਾਹੁਲ ਗਾਂਧੀ ਵਰਗੇ ਨਾਸਮਝ ਅਤੇ ਮੰਦਬੁੱਧੀ ਵਿਅਕਤੀ ਨੇ ਉਨ੍ਹਾਂ ਨੂੰ ਅਪਮਾਨਜਨਕ ਸ਼ਬਦ ਕਹ ਹਨ ।”
ਰਾਜਸਥਾਨ ‘ਚ ਇਕ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਵਿਸ਼ਵ ਕੱਪ ‘ਚ ਭਾਰਤ ਦੀ ਹਾਰ ਲਈ ਸਟੇਡੀਅਮ ‘ਚ ਪ੍ਰਧਾਨ ਮੰਤਰੀ ਦੀ ਮੌਜੂਦਗੀ ਨੂੰ ਜ਼ਿੰਮੇਵਾਰ ਠਹਿਰਾਇਆ।