ਇੰਡੀਗੋ ਦੀ ਫਲਾਈਟ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰਾਏਪੁਰ ‘ਚ ਐਮਰਜੈਂਸੀ ਲੈਂਡਿੰਗ
Emergency Landing: ਛੱਤੀਸਗੜ੍ਹ ਦੇ ਰਾਏਪੁਰ ਵਿੱਚ ਇੰਡੀਗੋ ਦੀ ਇੱਕ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਾਗਪੁਰ ਤੋਂ ਕੋਲਕਾਤਾ ਜਾ ਰਹੀ ਇਸ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਹਵਾਈ ਅੱਡੇ 'ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਅਤੇ ਬੰਬ ਸਕੁਐਡ ਨੂੰ ਬੁਲਾਇਆ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਭਾਰਤ ਵਿੱਚ ਜਹਾਜ਼ਾਂ ਨੂੰ ਬੰਬ ਦੀ ਧਮਕੀ ਦੇਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇੱਕ ਹੋਰ ਇੰਡੀਗੋ ਫਲਾਈਟ ਦੀ ਛੱਤੀਸਗੜ੍ਹ ਦੇ ਰਾਏਪੁਰ ਵਿੱਚ ਐਮਰਜੈਂਸੀ ਲੈਂਡਿੰਗਕਰਵਾਈ ਗਈ। ਇਹ ਕਦਮ ਨਾਗਪੁਰ ਤੋਂ ਕੋਲਕਾਤਾ ਜਾ ਰਹੀ ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਚੁੱਕਿਆ ਗਿਆ ਹੈ। ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਮਿਲਦੇ ਹੀ ਸਾਵਧਾਨੀ ਦੇ ਤੌਰ ‘ਤੇ ਫਲਾਈਟ ਦੀ ਰਾਏਪੁਰ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਅਤੇ ਤੁਰੰਤ ਪ੍ਰਭਾਵ ਨਾਲ ਸੁਰੱਖਿਆ ਉਪਾਅ ਲਾਗੂ ਕਰ ਦਿੱਤੇ ਗਏ।
ਬੰਬ ਦੀ ਸੂਚਨਾ ਮਿਲਦੇ ਹੀ ਹਵਾਈ ਅੱਡੇ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਯਾਤਰੀਆਂ ਨੂੰ ਜਹਾਜ਼ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਜਹਾਜ਼ ਨੂੰ ਖਾਲੀ ਕਰਵਾ ਲਿਆ ਗਿਆ। ਇਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਬੁਲਾ ਕੇ ਜਾਂਚ ਕੀਤੀ ਗਈ।
ਮਾਮਲੇ ਦੀ ਜਾਂਚ ਜਾਰੀ
ਹਾਲਾਂਕਿ ਜਹਾਜ਼ ‘ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ। ਘਟਨਾ ਤੋਂ ਬਾਅਦ ਰਾਏਪੁਰ ਹਵਾਈ ਅੱਡੇ ‘ਤੇ ਕੁਝ ਸਮੇਂ ਲਈ ਉਡਾਣਾਂ ਪ੍ਰਭਾਵਿਤ ਰਹੀਆਂ। ਫਿਲਹਾਲ ਜਹਾਜ਼ ਦੀ ਜਾਂਚ ਚੱਲ ਰਹੀ ਹੈ। ਇਸ ਤੋਂ ਇਲਾਵਾ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਅਜਿਹੀਆਂ ਹਰਕਤਾਂ ਕੌਣ ਕਰ ਰਿਹਾ ਹੈ। ਰਾਏਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਸੰਤੋਸ਼ ਸਿੰਘ ਨੇ ਦੱਸਿਆ ਕਿ ਬੰਬ ਦੀ ਧਮਕੀ ਮਿਲਣ ਤੋਂ ਬਾਅਦ 187 ਯਾਤਰੀਆਂ ਅਤੇ ਚਾਲਕ ਦਲ ਦੇ 6 ਮੈਂਬਰਾਂ ਨੂੰ ਤੁਰੰਤ ਹਵਾਈ ਅੱਡੇ ‘ਤੇ ਉਤਾਰਿਆ ਗਿਆ। ਜਰੂਰੀ ਸੁਰੱਖਿਆ ਜਾਂਚ ਕੀਤੀ ਗਈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ। ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ।
ਅੰਤਰਰਾਸ਼ਟਰੀ ਏਜੰਸੀਆਂ ਕਰ ਰਹੀਆਂ ਜਾਂਚ
ਇਸ ਦੇ ਨਾਲ ਹੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮ ਮੋਹਨ ਨਾਇਡੂ ਨੇ ਉਡਾਣਾਂ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਬਾਰੇ ਕਿਹਾ ਹੈ ਕਿ ਇਨ੍ਹਾਂ ਫਰਜ਼ੀ ਧਮਕੀਆਂ ਨੂੰ ਰੋਕਣ ਲਈ ਅੰਤਰਰਾਸ਼ਟਰੀ ਏਜੰਸੀਆਂ, ਕਾਨੂੰਨ ਲਾਗੂ ਕਰਨ ਵਾਲੀ ਸ਼ਾਖਾ ਅਤੇ ਇੰਟੈਲੀਜੈਂਸ ਬਿਊਰੋ ਦੀਆਂ ਟੀਮਾਂ ਇਸ ਮਾਮਲੇ ਦੀ ਲਗਾਤਾਰ ਜਾਂਚ ਕਰ ਰਹੀਆਂ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਹਵਾਬਾਜ਼ੀ ਕਾਨੂੰਨਾਂ ‘ਚ ਬਦਲਾਅ ਲਿਆਉਣ ‘ਤੇ ਵੀ ਵਿਚਾਰ ਕਰ ਰਹੀ ਹੈ।