ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ | encounter in Kupwara 3 terrorists died know full in punjabi Punjabi news - TV9 Punjabi

ਕੁਪਵਾੜਾ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ

Published: 

14 Jul 2024 23:34 PM

Encounter On LOC: ਭਾਰਤੀ ਫੌਜ ਨੇ ਦੱਸਿਆ ਕਿ ਕੁਪਵਾੜਾ 'ਚ ਕੰਟਰੋਲ ਰੇਖਾ 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਅੱਜ ਨਾਕਾਮ ਕਰ ਦਿੱਤਾ ਗਿਆ ਹੈ। ਇਸ ਦੌਰਾਨ ਤਿੰਨ ਅੱਤਵਾਦੀ ਮਾਰੇ ਗਏ। ਜਵਾਨਾਂ ਨੇ ਕੁਪਵਾੜਾ ਦੇ ਕੇਰਨ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੀ ਗਤੀਵਿਧੀ ਦੇਖੀ। ਇਸ ਤੋਂ ਬਾਅਦ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਕੁਪਵਾੜਾ ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ

ਪੁਰਾਣੀ ਤਸਵੀਰ

Follow Us On

ਭਾਰਤੀ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਕੇਰਨ ਸੈਕਟਰ ‘ਚ ਕੰਟਰੋਲ ਰੇਖਾ (LOC) ‘ਤੇ ਅੱਤਵਾਦੀਆਂ ਦੀ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਸ ਇਲਾਕੇ ‘ਚ ਤਲਾਸ਼ੀ ਮੁਹਿੰਮ ‘ਚ ਫੌਜ ਨੇ ਹੁਣ ਤੱਕ ਘੁਸਪੈਠ ਕਰਨ ਵਾਲੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ।

ਕੁਪਵਾੜਾ ‘ਚ ਐਲਓਸੀ ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਅੱਜ ਨਾਕਾਮ ਕਰ ਦਿੱਤਾ ਗਿਆ। ਇਸ ਦੌਰਾਨ ਤਿੰਨ ਅੱਤਵਾਦੀ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਜਵਾਨਾਂ ਨੇ ਕੁਪਵਾੜਾ ਦੇ ਕੇਰਨ ਸੈਕਟਰ ‘ਚ ਕੰਟਰੋਲ ਰੇਖਾ ਨੇੜੇ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੀ ਗਤੀਵਿਧੀ ਦੇਖੀ। ਇਸ ਤੋਂ ਬਾਅਦ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਫੌਜ ਨੇ ਭਾਰੀ ਮਾਤਰਾ ‘ਚ ਹਥਿਆਰ ਬਰਾਮਦ ਕੀਤੇ ਹਨ।

ਮੁੜ ਵਧੀਆ ਅੱਤਵਾਦੀ ਗਤੀਵਿਧੀਆਂ

ਹਾਲ ਹੀ ‘ਚ ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਿਆਂ ‘ਚ ਵਾਧਾ ਦੇਖਿਆ ਗਿਆ ਹੈ। ਇਹ ਅੱਤਵਾਦੀ ਹਮਲੇ ਦੱਖਣੀ ਕਸ਼ਮੀਰ ‘ਚ ਚੱਲ ਰਹੀ ਅਮਰਨਾਥ ਯਾਤਰਾ ਦੌਰਾਨ ਹੋਏ। 9 ਜੂਨ ਨੂੰ, ਜਿਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਕੈਬਨਿਟ ਨੇ ਸਹੁੰ ਚੁੱਕੀ, ਅੱਤਵਾਦੀਆਂ ਨੇ ਰਿਆਸੀ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਬੱਸ ਖਾਈ ‘ਚ ਡਿੱਗ ਗਈ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ।

ਅੱਤਵਾਦੀਆਂ ਨੂੰ ਜਲਦੀ ਸਜ਼ਾ ਦਿੱਤੀ ਜਾਵੇਗੀ – ਲੈਫਟੀਨੈਂਟ ਗਵਰਨਰ

ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ 9 ਜੁਲਾਈ ਨੂੰ ਕਿਹਾ ਸੀ ਕਿ ਮੈਂ ਕਠੂਆ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸਾਡੇ ਜਵਾਨਾਂ ਦੀ ਬਹਾਦਰੀ ਨੂੰ ਸਲਾਮ ਕਰਦਾ ਹਾਂ। ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਅੱਤਵਾਦ ਵਿਰੋਧੀ ਮੁਹਿੰਮ ਚੱਲ ਰਹੀ ਹੈ। ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਨੂੰ ਜਲਦ ਸਜ਼ਾ ਦਿੱਤੀ ਜਾਵੇਗੀ।

ਜੰਮੂ ਖੇਤਰ ‘ਚ ਜੂਨ ‘ਚ ਹੋਏ ਅੱਤਵਾਦੀ ਹਮਲਿਆਂ ਅਤੇ ਸਾਬਕਾ ਡੀਜੀਪੀ ਵੈਦ ਵੱਲੋਂ ਦਿੱਤੇ ਗਏ ਬਿਆਨ ‘ਤੇ ਨਜ਼ਰ ਮਾਰੀਏ ਤਾਂ ਸਪੱਸ਼ਟ ਹੁੰਦਾ ਹੈ ਕਿ ਅੱਤਵਾਦੀ ਟਿਕਾਣੇ ਬਦਲ ਕੇ ਹਮਲੇ ਕਰ ਰਹੇ ਹਨ। ਉਹ ਸੁਰੱਖਿਆ ਬਲਾਂ ਨੂੰ ਵੀ ਚਕਮਾ ਦੇ ਰਹੇ ਹਨ। ਹਮਲੇ ਤੋਂ ਬਾਅਦ ਅੱਤਵਾਦੀਆਂ ਦਾ ਆਸਾਨੀ ਨਾਲ ਭੱਜਣਾ ਦਰਸਾਉਂਦਾ ਹੈ ਕਿ ਉਨ੍ਹਾਂ ਦੇ ਸਹਾਇਕ ਵੀ ਇਲਾਕੇ ‘ਚ ਮੌਜੂਦ ਹਨ।

Exit mobile version