ਤਾਮਿਲਨਾਡੂ 'ਚ ਪਟਾਕਾ ਫੈਕਟਰੀ 'ਚ ਧਮਾਕਾ, 5 ਔਰਤਾਂ ਸਮੇਤ 8 ਦੀ ਮੌਤ; ਕਈ ਜ਼ਖਮੀ | explosion in firecracker-factory-in-virudhunagar-district-of Tamilnadu 8 died including 5 women know full detail in punjabi Punjabi news - TV9 Punjabi

ਤਾਮਿਲਨਾਡੂ ਦੀ ਪਟਾਕਾ ਫੈਕਟਰੀ ‘ਚ ਧਮਾਕਾ, 5 ਔਰਤਾਂ ਸਮੇਤ 8 ਦੀ ਮੌਤ; ਕਈ ਜ਼ਖਮੀ

Updated On: 

09 May 2024 18:05 PM

Explosion in Cracker Factory in Tamilnadu: ਤਾਮਿਲਨਾਡੂ ਵਿੱਚ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਵਿਰੁਧੁਨਗਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ, ਜਿਸ ਵਿੱਚ ਪੰਜ ਔਰਤਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਕਈ ਹੋਰ ਜ਼ਖਮੀ ਹੋ ਗਏ। ਫਿਲਹਾਲ ਮੌਕੇ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਬਚਾਅ ਕਾਰਜ 'ਚ ਲੱਗੀਆਂ ਹੋਈਆਂ ਹਨ। ਫੈਕਟਰੀ ਵਿੱਚ ਲੱਗੀ ਅੱਗ ਨੂੰ ਬੁਝਾਇਆ ਜਾ ਰਿਹਾ ਹੈ।

ਤਾਮਿਲਨਾਡੂ ਦੀ ਪਟਾਕਾ ਫੈਕਟਰੀ ਚ ਧਮਾਕਾ, 5 ਔਰਤਾਂ ਸਮੇਤ 8 ਦੀ ਮੌਤ; ਕਈ ਜ਼ਖਮੀ

ਤਾਮਿਲਨਾਡੂ 'ਚ ਪਟਾਕਾ ਫੈਕਟਰੀ 'ਚ ਧਮਾਕਾ

Follow Us On

ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਵੀਰਵਾਰ ਦੁਪਹਿਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਸਿਵਾਕਾਸ਼ੀ ਨੇੜੇ ਇਕ ਪਟਾਕਾ ਫੈਕਟਰੀ ਵਿਚ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੰਜ ਔਰਤਾਂ ਸਮੇਤ ਅੱਠ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਈ ਜ਼ਖਮੀ ਹੋ ਗਏ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਬਚਾਅ ਕਾਰਜ ‘ਚ ਜੁਟੀਆਂ ਹੋਈਆਂ ਹਨ। ਫਿਲਹਾਲ ਪਟਾਕਾ ਫੈਕਟਰੀ ‘ਚ ਲੱਗੀ ਅੱਗ ਨੂੰ ਬੁਝਾਇਆ ਜਾ ਰਿਹਾ ਹੈ। ਜਿਨ੍ਹਾਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾ ਕੇ ਇਲਾਜ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਵਿਰੁਧੁਨਗਰ ਜ਼ਿਲ੍ਹੇ ਦੇ ਸਿਵਾਕਾਸ਼ੀ ਵਿੱਚ ਇੱਕ ਸੁੰਨਸਾਨ ਜਗ੍ਹਾ ‘ਤੇ ਪਟਾਕੇ ਬਣਾਉਣ ਵਾਲੀ ਫੈਕਟਰੀ ਚੱਲ ਰਹੀ ਸੀ। ਰੋਜ਼ ਦੀ ਤਰ੍ਹਾਂ ਵੀਰਵਾਰ ਨੂੰ ਵੀ ਫੈਕਟਰੀ ‘ਚ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ। ਮਜ਼ਦੂਰ ਕੰਮ ਵਿੱਚ ਰੁੱਝੇ ਹੋਏ ਸਨ। ਇਸ ਦੌਰਾਨ ਅਚਾਨਕ ਫੈਕਟਰੀ ‘ਚ ਰੱਖੇ ਪਟਾਕੇ ‘ਚ ਧਮਾਕਾ ਹੋ ਗਿਆ। ਧਮਾਕਾ ਹੁੰਦੇ ਹੀ ਫੈਕਟਰੀ ਅੰਦਰ ਚੀਕ ਚਿਹਾੜਾ ਪੈ ਗਿਆ। ਫੈਕਟਰੀ ਦੇ ਬਾਹਰ ਖੜ੍ਹੇ ਲੋਕਾਂ ਨੇ ਹਾਦਸੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਘਟਨਾ ਦੀ ਸੂਚਨਾ ਦਿੱਤੀ।

ਇਹ ਵੀ ਪੜ੍ਹੋ – ਟਿਊਬਵੈੱਲ ਦਾ ਪਾਣੀ ਪੀਣ ਤੋਂ ਬਾਅਦ ਸੰਗਰੂਰ ਚ 18 ਮੱਝਾਂ ਦੀ ਮੌਤ, 14 ਦੀ ਹਾਲਤ ਨਾਜ਼ੁਕ ਪੋਸਟਮਾਰਟਮ ਤੋਂ ਬਾਅਦ ਹੋਵੇਗਾ ਪੂਰਾ ਖੁਲਾਸਾ

ਧਮਾਕੇ ਵਿੱਚ 8 ਲੋਕਾਂ ਦੀ ਮੌਤ

ਫੈਕਟਰੀ ‘ਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਇਆ ਅਤੇ ਫੈਕਟਰੀ ਦੇ ਅੰਦਰ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹੁਣ ਤੱਕ ਫਾਇਰ ਬ੍ਰਿਗੇਡ ਦੀ ਟੀਮ ਨੂੰ ਕੁੱਲ ਅੱਠ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ ਪੰਜ ਲਾਸ਼ਾਂ ਔਰਤਾਂ ਅਤੇ ਤਿੰਨ ਮਰਦਾਂ ਦੀਆਂ ਹਨ। ਕੁਝ ਜ਼ਖਮੀ ਵੀ ਹਨ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾ ਕੇ ਇਲਾਜ ਕੀਤਾ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਕਲੈਕਟਰ ਜੈਸੇਲਨ ਅਤੇ ਵਿਰੁਧੁਨਗਰ ਜ਼ਿਲ੍ਹੇ ਦੇ ਐਸਪੀ ਵੀ ਮੌਕੇ ‘ਤੇ ਪਹੁੰਚ ਗਏ।

ਮੌਕੇ ‘ਤੇ ਪਹੁੰਚੇ ਕਲੈਕਟਰ

ਕਲੈਕਟਰ ਜੈਸੇਲਨ ਅਤੇ ਐਸਪੀ ਨੇ ਬਚਾਅ ਕਾਰਜ ਦਾ ਜਾਇਜ਼ਾ ਲਿਆ। ਕੁਲੈਕਟਰ ਜੈਸੇਲਨ ਨੇ ਦੱਸਿਆ ਕਿ ਪਟਾਕਾ ਫੈਕਟਰੀ ‘ਚ ਧਮਾਕੇ ‘ਚ ਕੁੱਲ ਅੱਠ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਅੱਠ ਔਰਤਾਂ ਹਨ। ਕੁਝ ਹੋਰ ਲੋਕ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਕੁਲੈਕਟਰ ਜੈਸੇਲਨ ਨੇ ਦੱਸਿਆ ਕਿ ਪਟਾਕਾ ਫੈਕਟਰੀ ‘ਚ ਧਮਾਕਾ ਕਿਵੇਂ ਹੋਇਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਸਾਡਾ ਪੂਰਾ ਧਿਆਨ ਫੈਕਟਰੀ ‘ਚ ਲੱਗੀ ਅੱਗ ਨੂੰ ਬੁਝਾਉਣ ‘ਤੇ ਲੱਗਾ ਹੋਇਆ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਜੁਟੀਆਂ ਹੋਈਆਂ ਹਨ।

ਮੱਧ ਪ੍ਰਦੇਸ਼ ਦੇ ਹਰਦਾ ‘ਚ ਗਈ ਸੀ 12 ਲੋਕਾਂ ਦੀ ਜਾਨ

ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਹੀ ਮੱਧ ਪ੍ਰਦੇਸ਼ ਦੇ ਹਰਦਾ ਜ਼ਿਲੇ ‘ਚ ਇਕ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ ਹੋਇਆ ਸੀ। ਇਸ ਧਮਾਕੇ ‘ਚ 12 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਸੈਂਕੜੇ ਲੋਕ ਜ਼ਖਮੀ ਹੋ ਗਏ ਸਨ। ਹਰਦਾ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਸਨ, ਜਿਨ੍ਹਾਂ ‘ਚ ਦੇਖਿਆ ਜਾ ਸਕਦਾ ਕਿ ਧਮਾਕੇ ਤੋਂ ਬਾਅਦ ਸੜਕ ‘ਤੇ ਖੜ੍ਹੇ ਲੋਕ ਵੀ ਇਸ ਦੀ ਲਪੇਟ ‘ਚ ਆ ਗਏ ਸਨ।

Exit mobile version