AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਨਾਗਪੁਰ ਵਿੱਚ ਦਹਿਸ਼ਤ, RSS ਹੈੱਡਕੁਆਰਟਰ ਤੋਂ ਥੋੜ੍ਹੀ ਦੂਰੀ ‘ਤੇ ਮਿਲੇ ਵਿਸਫੋਟਕ, ਜੈਲੇਟਿਨ ਸਟਿਕਸ, ਡੈਟੋਨੇਟਰ ਅਤੇ ਕਨੈਕਟਰ ਬਰਾਮਦ।

ਨਾਗਪੁਰ ਵਿੱਚ RSS ਹੈੱਡਕੁਆਰਟਰ ਦੇ ਨੇੜੇ ਵੱਡੀ ਮਾਤਰਾ ਵਿੱਚ ਵਿਸਫੋਟਕ (ਜੈਲੇਟਿਨ ਸਟਿਕਸ ਅਤੇ ਡੈਟੋਨੇਟਰ) ਮਿਲਣ ਨਾਲ ਦਹਿਸ਼ਤ ਫੈਲ ਗਈ ਹੈ। ਸ਼ਹਿਰ ਵਿੱਚ ਹਾਈ ਅਲਰਟ ਐਲਾਨਿਆ ਗਿਆ ਹੈ। ਪੁਲਿਸ ਅਤੇ ਫੋਰੈਂਸਿਕ ਟੀਮਾਂ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਇਹ ਇੱਕ ਸੰਵੇਦਨਸ਼ੀਲ ਇਲਾਕਾ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ।

ਨਾਗਪੁਰ ਵਿੱਚ ਦਹਿਸ਼ਤ, RSS ਹੈੱਡਕੁਆਰਟਰ ਤੋਂ ਥੋੜ੍ਹੀ ਦੂਰੀ 'ਤੇ ਮਿਲੇ ਵਿਸਫੋਟਕ, ਜੈਲੇਟਿਨ ਸਟਿਕਸ, ਡੈਟੋਨੇਟਰ ਅਤੇ ਕਨੈਕਟਰ ਬਰਾਮਦ।
tv9-punjabi
| Updated On: 07 Apr 2026 13:58 PM IST

ਮਹਾਰਾਸ਼ਟਰ ਦੇ ਨਾਗਪੁਰ ਵਿੱਚ RSS ਹੈੱਡਕੁਆਰਟਰ ਦੇ ਨੇੜੇ ਧਮਾਕਾਖੇਜ ਸਮੱਗਰੀ ਮਿਲਣ ਨਾਲ ਸਨਸਨੀ ਫੈਲ ਗਈ ਹੈ, ਜਿਸ ਨਾਲ ਸ਼ਹਿਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਫੋਰੈਂਸਿਕ ਟੀਮ ਵੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ ਇੱਕ ਬੈਗ ਮਿਲਿਆ ਹੈ, ਜਿਸ ਵਿੱਚੋਂ 15 ਜੈਲੇਟਿਨ ਸਟਿਕਸ, 50 ਡੈਟੋਨੇਟਰ ਅਤੇ 8 ਕਨੈਕਟਰ ਬਰਾਮਦ ਹੋਏ ਹਨ। ਇਸ ਘਟਨਾ ਨੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ।

ਰਿਪੋਰਟਾਂ ਅਨੁਸਾਰ, ਨਾਗਪੁਰ ਦੇ ਸੀਏ ਰੋਡ ‘ਤੇ ਦੋਸਰ ਭਵਨ ਚੌਕ ਖੇਤਰ ਵਿੱਚ ਵੱਡੀ ਮਾਤਰਾ ਵਿੱਚ ਵਿਸਫੋਟਕ ਮਿਲੇ ਹਨ। ਮੈਟਰੋ ਸਟੇਸ਼ਨ ਦੇ ਨੇੜੇ ਇੱਕ ਘਰ ਦੇ ਇੱਕ ਛੋਟੇ ਜਿਹੇ ਗਾਰਡਨ ਵਿੱਚੋਂ 15 ਜੈਲੇਟਿਨ ਸਟਿਕਸ, 50 ਡੈਟੋਨੇਟਰ ਅਤੇ 8 ਕਨੈਕਟਰ ਵਾਲਾ ਇੱਕ ਬੈਗ ਮਿਲਿਆ।

ਧਮਾਕਾਖੇਜ ਸਮੱਗਰੀ ਨੂੰ ਕੀਤਾ ਗਿਆ ਜਬਤ

ਮੰਗਲਵਾਰ ਸਵੇਰੇ (7 ਅਪ੍ਰੈਲ) ਨੂੰ, ਘਰ ਦੇ ਮਾਲਕ ਨੇ ਬੈਗ ਵਿੱਚ ਜੈਲੇਟਿਨ ਸਟਿਕਸ ਵੇਖੇ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ, ਬੰਬ ਸਕੁਐਡ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚੀਆਂ, ਇਲਾਕੇ ਨੂੰ ਘੇਰ ਲਿਆ, ਤਲਾਸ਼ੀ ਲਈ ਅਤੇ ਵਿਸਫੋਟਕਾਂ ਨੂੰ ਸੁਰੱਖਿਅਤ ਢੰਗ ਨਾਲ ਜ਼ਬਤ ਕਰ ਲਿਆ ਗਿਆ।

ਇੱਕ ਤੋਂ ਡੇਢ ਮਹੀਨੇ ਤੋਂ ਰੱਖੇ ਹੋਣ ਦਾ ਖਦਸ਼ਾ

ਪੁਲਿਸ ਦੇ ਅਨੁਸਾਰ, ਇਹ ਵਿਸਫੋਟਕ ਪਿਛਲੇ ਡੇਢ ਮਹੀਨੇ ਤੋਂ ਇੱਥੇ ਰੱਖੇ ਕੀਤੇ ਜਾਣ ਦਾ ਸ਼ੱਕ ਹੈ। ਸ਼ੁਰੂਆਤੀ ਜਾਂਚ ਵਿੱਚ ਕਾਟੋਲ ਖੇਤਰ ਵਿੱਚ ਹਾਲ ਹੀ ਵਿੱਚ ਹੋਏ ਵਿਸਫੋਟਕ ਕੰਪਨੀ ਹਾਦਸੇ ਨਾਲ ਸਬੰਧ ਹੋਣ ਦਾ ਸੰਕੇਤ ਮਿਲਦਾ ਹੈ, ਹਾਲਾਂਕਿ ਇਸਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਮਾਮਲੇ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੰਵੇਦਨਸ਼ੀਲ ਹੈ ਇਲਾਕਾ

ਇਸ ਖੇਤਰ ਨੂੰ ਬਹੁਤ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਲਗਭਗ 200 ਮੀਟਰ ਦੂਰ ਜਾਮਾ ਮਸਜਿਦ ਸਥਿਤ ਹੈ, 500 ਮੀਟਰ ਦੂਰ ਪੋਦਾਰੇਸ਼ਵਰ ਰਾਮ ਮੰਦਰ ਸਥਿਤ ਹੈ ਅਤੇ ਡੇਢ ਤੋਂ ਦੋ ਕਿਲੋਮੀਟਰ ਦੂਰ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦਾ ਮੁੱਖ ਦਫਤਰ ਸਥਿਤ ਹੈ। ਇਸ ਲਈ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ।

ਹਰ ਐਂਗਲ ਤੋਂ ਕੀਤੀ ਜਾ ਰਹੀ ਜਾਂਚ

ਨਾਗਪੁਰ ਦੇ ਸੰਯੁਕਤ ਪੁਲਿਸ ਕਮਿਸ਼ਨਰ ਨਵੀਨ ਚੰਦਰ ਰੈਡੀ ਨੇ ਦੱਸਿਆ ਕਿ ਮਾਮਲੇ ਦੀ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗਰਡਨ ਵਿੱਚ ਵਿਸਫੋਟਕ ਕਿਸਨੇ ਰੱਖੇ, ਹਮਲੇ ਪਿੱਛੇ ਕੀ ਮਨਸ਼ਾ ਸੀ, ਅਤੇ ਇਨ੍ਹਾਂ ਦੀ ਵਰਤੋਂ ਕਿੱਥੇ ਕੀਤੀ ਜਾਣੀ ਸੀ, ਅਜਿਹੇ ਸਾਰੇ ਸਵਾਲਾਂ ਦੇ ਜਵਾਬ ਲੱਭੇ ਜਾ ਰਹੇ ਹਨ। ਇਸ ਵੇਲੇ, ਇਲਾਕੇ ਵਿੱਚ ਵੱਡੀ ਪੁਲਿਸ ਫੋਰਸ ਤਾਇਨਾਤ ਹੈ, ਅਤੇ ਸ਼ੱਕੀਆਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...