ਅੱਜ ਕਈ ਸੂਬਿਆਂ ‘ਚ ਕਿਸਾਨਾਂ ਦਾ ਟਰੈਕਟਰ ਮਾਰਚ, ਹਰਿਆਣਾ ਤੋਂ ਲੈ ਕੇ ਦਿੱਲੀ ਤੱਕ ਪੁਲਿਸ ਦੀ ਸਖ਼ਤ ਨਿਗਰਾਨੀ

Updated On: 

16 Dec 2024 09:19 AM

ਅੱਜ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੈਦਲ ਮਾਰਚ ਵੀ ਕੱਢਿਆ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧਰੇ ਮੁਤਾਬਕ 14 ਦਸੰਬਰ ਨੂੰ ਹਹਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਵਾਟਰ ਕੈਨਨ ਦੀ ਵਰਤੋ ਕੀਤੀ ਗਈ। ਇਸ ਦੌਰਾਨ ਕਾਰਨ 17 ਕਿਸਾਨ ਜ਼ਖ਼ਮੀ ਹੋਏ। ਉਨ੍ਹਾਂ ਕਿਹਾ ਕਿ ਉਹ 18 ਦਸੰਬਰ ਨੂੰ ਪੰਜਾਬ ਵਿੱਚ ਰੇਲ ਮਾਰਗਾਂ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਜਾਵੇਗਾ।

ਅੱਜ ਕਈ ਸੂਬਿਆਂ ਚ ਕਿਸਾਨਾਂ ਦਾ ਟਰੈਕਟਰ ਮਾਰਚ, ਹਰਿਆਣਾ ਤੋਂ ਲੈ ਕੇ ਦਿੱਲੀ ਤੱਕ ਪੁਲਿਸ ਦੀ ਸਖ਼ਤ ਨਿਗਰਾਨੀ
Follow Us On

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ 2.0 ਤਹਿਤ ਕਿਸਾਨ ਜਥੇਬੰਦੀਆਂ 16 ਦਸੰਬਰ ਨੂੰ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਵਿੱਚ ਵੀ ਟਰੈਕਟਰ ਮਾਰਚ ਕੱਢਣਗੀਆਂ। ਇਸ ਤੋਂ ਇਲਾਵਾ 18 ਦਸੰਬਰ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ 13000 ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਲਈ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲ ਮਾਰਗ ਜਾਮ ਕਰਨ ਦਾ ਸੱਦਾ ਦਿੱਤਾ ਹੈ।

ਸ਼ੰਭੂ ਸਰਹੱਦ ‘ਤੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ‘ਚ ਰੇਲਵੇ ਕਰਾਸਿੰਗਾਂ ਨੇੜੇ ਰਹਿੰਦੇ ਸਾਰੇ ਲੋਕਾਂ ਨੂੰ ਇਸ ਅੰਦੋਲਨ ‘ਚ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ | ਸਾਡੀ ਅਪੀਲ ਹੈ ਕਿ ਉਹ ਇਸ ਲਹਿਰ ਦਾ ਹਿੱਸਾ ਬਣਨ। ਇਸ ਅੰਦੋਲਨ ਦੀ ਅਗਵਾਈ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਦੋਵੇਂ ਮੰਚਾਂ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਪੈਦਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਦੇ ਸੁਰੱਖਿਆ ਮੁਲਾਜ਼ਮਾਂ ਦੀ ਕਾਰਵਾਈ ਵਿੱਚ 17 ਕਿਸਾਨ ਜ਼ਖ਼ਮੀ ਹੋ ਗਏ।

ਰੇਲ ਰੋਕੋ ਅੰਦੋਲਨ ਲਈ ਰਾਕੇਸ਼ ਟਿਕੈਤ ਨੂੰ ਲਿਖੀ ਚਿੱਠੀ

ਕਿਸਾਨ ਆਗੂ ਸਰਵਣ ਸਿੰਘ ਨੇ ਰੇਲ ਰੋਕੋ ਅੰਦੋਲਨ ਲਈ ਐਸ.ਕੇ.ਐਮ. SKM ਯਾਨੀ ਸੰਯੁਕਤ ਕਿਸਾਨ ਮੋਰਚਾ ਜਿਸ ਦੀ ਅਗਵਾਈ ਪਿਛਲੇ ਕਿਸਾਨ ਅੰਦੋਲਨ ਵਿੱਚ ਰਾਕੇਸ਼ ਟਿਕੈਤ ਨੇ ਕੀਤੀ ਸੀ। ਉਨ੍ਹਾਂ ਪੱਤਰ ਵਿੱਚ ਮਜ਼ਦੂਰਾਂ ਦੀ ਭਲਾਈ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਆਓ ਅਸੀਂ ਸਾਰੇ ਇਕੱਠੇ ਹੋ ਕੇ ਕਿਸਾਨਾਂ-ਮਜ਼ਦੂਰਾਂ ਦੀ ਭਲਾਈ ਲਈ ਉਨ੍ਹਾਂ ਦੀ ਲੜਾਈ ਵਿੱਚ ਉਨ੍ਹਾਂ ਦਾ ਸਾਥ ਦੇਈਏ।

ਪੈਦਲ ਮਾਰਚ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਹੁਣ ਕਿਸਾਨਾਂ ਨੇ ਪੰਜਾਬ ਦੀਆਂ ਰੇਲ ਪਟੜੀਆਂ ਨੂੰ ਜਾਮ ਕਰਨ ਦੀ ਯੋਜਨਾ ਬਣਾਈ ਹੈ। ਕਿਸਾਨਾਂ ਦੀ ਇਸ ਸਕੀਮ ਕਾਰਨ ਆਮ ਲੋਕਾਂ ਨੂੰ ਵੱਡੀ ਪੱਧਰ ‘ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਉਨ੍ਹਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਦੇਰੀ ਵੀ ਹੋ ਸਕਦੀ ਹੈ।

ਤਿੰਨ ਵਾਰ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ

ਕਿਸਾਨਾਂ ਨੇ ਇਸ ਮਹੀਨੇ ਤਿੰਨ ਵਾਰ ਰਾਜਧਾਨੀ ਵਿੱਚ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ। 6, 8 ਅਤੇ 14 ਦਸੰਬਰ ਨੂੰ ਕਿਸਾਨਾਂ ਨੇ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਸੀ। 14 ਦਸੰਬਰ ਨੂੰ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਸਨ, ਜਿਸ ਕਾਰਨ 17 ਕਿਸਾਨ ਜ਼ਖਮੀ ਹੋ ਗਏ ਸਨ। ਇਸ ਸਭ ਤੋਂ ਬਾਅਦ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਇਹ ਫੈਸਲਾ ਲਿਆ ਹੈ।

Exit mobile version