ਸੈਲਾਨੀਆਂ ਨੂੰ ਪਹਿਲਗਾਮ ਵਾਪਸ ਜਾਣ ਦੀ ਅਪੀਲ… ਜਾਣੋ ਫਾਰੂਕ ਅਬਦੁੱਲਾ ਕਿਉਂ ਹੋਏ ਭਾਵੁਕ ?
ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਬਾਵਜੂਦ ਸੈਲਾਨੀਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸੈਲਾਨੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਅਤੇ ਘਾਟੀ ਵਿੱਚ ਸ਼ਾਂਤੀ ਬਹਾਲ ਕਰਨ ਦੀ ਅਪੀਲ ਕੀਤੀ। ਤਾਂ ਜੋ ਸਥਾਨਕ ਲੋਕਾਂ ਦਾ ਜੀਵਨ ਵੀ ਪਟੜੀ 'ਤੇ ਵਾਪਸ ਆ ਸਕੇ।

Farooq Abdullah:ਨੈਸ਼ਨਲ ਕਾਨਫਰੰਸ (ਐਨਸੀ) ਦੇ ਮੁਖੀ ਫਾਰੂਕ ਅਬਦੁੱਲਾ ਨੇ ਸੈਲਾਨੀਆਂ ਨੂੰ ਪਹਿਲਗਾਮ ਅੱਤਵਾਦੀ ਹਮਲੇ ਦੇ ਬਾਵਜੂਦ ਜੰਮੂ-ਕਸ਼ਮੀਰ ਵਾਪਸ ਆਉਣ ਦੀ ਭਾਵਨਾਤਮਕ ਅਪੀਲ ਕੀਤੀ। ਮੀਡੀਆ ਨਾਲ ਗੱਲ ਕਰਦੇ ਹੋਏ ਅਬਦੁੱਲਾ ਨੇ ਇਨ੍ਹਾਂ ਘਟਨਾਵਾਂ ਦੇ ਸਥਾਨਕ ਅਰਥਚਾਰੇ ਅਤੇ ਸੈਰ-ਸਪਾਟੇ ‘ਤੇ ਨਿਰਭਰ ਵਸਨੀਕਾਂ ਦੀ ਰੋਜ਼ੀ-ਰੋਟੀ ‘ਤੇ ਪੈਣ ਵਾਲੇ ਪ੍ਰਭਾਵ ਨੂੰ ਉਜਾਗਰ ਕੀਤਾ।
ਉਨ੍ਹਾਂ ਕਿਹਾ ਕਿ ‘ਇਸ ਸਾਲ ਸਾਨੂੰ ਲੱਖਾਂ ਲੋਕਾਂ ਦੇ ਆਉਣ ਦੀ ਉਮੀਦ ਸੀ। ਪਰ ਬਦਕਿਸਮਤੀ ਨਾਲ ਜਿਨ੍ਹਾਂ ਨੇ ਮਾਸੂਮ ਲੋਕਾਂ ਨੂੰ ਮਾਰਿਆ, ਉਨ੍ਹਾਂ ਨੇ ਇਹ ਨਹੀਂ ਦੇਖਿਆ ਕਿ ਇਸ ਦਾ ਉਨ੍ਹਾਂ ਟੈਕਸੀ ਡਰਾਈਵਰਾਂ, ਹੋਟਲ ਮਾਲਕਾਂ ਤੇ ਖੱਚਰ ਮਾਲਕਾਂ ‘ਤੇ ਕੀ ਪ੍ਰਭਾਵ ਪਵੇਗਾ। ਉਨ੍ਹਾਂ ਨੇ ਸੈਰ-ਸਪਾਟੇ ‘ਤੇ ਖੇਤਰ ਦੀ ਨਿਰਭਰਤਾ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਅਸੀਂ ਰੱਬ ਦੁਆਰਾ ਦਿੱਤੀ ਸੁੰਦਰਤਾ ਵੇਚਦੇ ਹਾਂ ਤੇ ਰੋਜ਼ੀ-ਰੋਟੀ ਕਮਾਉਂਦੇ ਹਾਂ। ਜੋ ਹੋਇਆ ਉਸ ਲਈ ਸਾਨੂੰ ਬਹੁਤ ਅਫ਼ਸੋਸ ਹੈ। ਕਿਰਪਾ ਕਰਕੇ ਵਾਪਸ ਆਓ, ਅਸੀਂ ਤੁਹਾਡਾ ਇੰਤਜ਼ਾਰ ਕਰ ਰਹੇ ਹਾਂ।”
ਅਮਰਨਾਥ ਯਾਤਰਾ ਦਾ ਵੀ ਜ਼ਿਕਰ
ਅਬਦੁੱਲਾ ਨੇ ਆਉਣ ਵਾਲੀ ਅਮਰਨਾਥ ਯਾਤਰਾ ਦਾ ਵੀ ਜ਼ਿਕਰ ਕੀਤਾ, ਜੋ ਹਰ ਸਾਲ ਹਜ਼ਾਰਾਂ ਸ਼ਰਧਾਲੂ ਭਗਵਾਨ ਸ਼ਿਵ ਦਾ ਅਸ਼ੀਰਵਾਦ ਲੈਣ ਲਈ ਘਾਟੀ ਵਿੱਚ ਆਉਂਦੇ ਹਨ। ਉਨ੍ਹਾਂ ਨੇ ਕਿਹਾ, “ਤੁਹਾਨੂੰ ਇੱਥੇ ਜ਼ਰੂਰ ਆਉਣਾ ਚਾਹੀਦਾ ਹੈ ਕਿਉਂਕਿ ਭੋਲੇਨਾਥ ਵੀ ਤੁਹਾਡੀ ਉਡੀਕ ਕਰ ਰਹੇ ਹਨ।” ਆਪਣੇ ਬਿਆਨ ਵਿੱਚ, ਅਬਦੁੱਲਾ ਨੇ ਅੱਤਵਾਦ ਵਿਰੁੱਧ ਭਾਰਤ ਦੀ ਚੱਲ ਰਹੀ ਲੜਾਈ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਲਈ ਭੇਜੇ ਗਏ ਸਰਬ-ਪਾਰਟੀ ਵਫ਼ਦ ‘ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਵਫ਼ਦ ਸ਼ਾਂਤੀ ਦਾ ਸੰਦੇਸ਼ ਦੇਣਗੇ ਅਤੇ ਇਸ ਨਾਲ ਬੇਕਸੂਰ ਲੋਕਾਂ ਦੀ ਹੱਤਿਆ ਰੁਕ ਜਾਵੇਗੀ।
#WATCH | Pahalgam, J&K | NC chief Farooq Abdullah says, “…This year we expected crores of people to come and we have no place to accommodate them. But unfortunately, those who killed innocent people did not see what would happen (to taxi drivers, hotel owners, pony owners)…We pic.twitter.com/3OvFXtygJC
— ANI (@ANI) May 27, 2025
ਕੀ ਹੈ ਪੂਰਾ ਮਾਮਲਾ?
ਐਨਸੀ ਮੁਖੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਜੰਮੂ-ਕਸ਼ਮੀਰ ਸਰਕਾਰ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦੀਆਂ ਦੋਹਰੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਅਬਦੁੱਲਾ ਦੀ ਸੈਲਾਨੀਆਂ ਨੂੰ ਵਾਪਸ ਆਉਣ ਦੀ ਅਪੀਲ ਸਥਾਨਕ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਹੈ, ਜੋ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲਿਆਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀ ਹਮਲਾ ਹੋਇਆ ਸੀ। ਜਿਸ ਵਿੱਚ ਚਾਰ ਅੱਤਵਾਦੀਆਂ ਨੇ 26 ਲੋਕਾਂ ਨੂੰ ਉਨ੍ਹਾਂ ਦੇ ਧਰਮ ਬਾਰੇ ਪੁੱਛਣ ਤੋਂ ਬਾਅਦ ਮਾਰ ਦਿੱਤਾ। ਜਿਸ ਦੇ ਜਵਾਬ ਵਿੱਚ, ਭਾਰਤੀ ਫੌਜ ਨੇ 7 ਮਈ ਨੂੰ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਅਤੇ ਪਾਕਿਸਤਾਨ ਅਤੇ ਪੀਓਕੇ ਵਿੱਚ ਨੌਂ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।