AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

FIR Against Brij Bhushan Singh: ਬ੍ਰਿਜਭੂਸ਼ਣ ਸ਼ਰਨ ਸਿੰਘ ਮਾਮਲੇ ‘ਚ ਦਿੱਲੀ ਪੁਲਿਸ ਨੇ ਦਰਜ ਕੀਤੀ FIR, POCSO ਵੀ ਲੱਗਿਆ

Wrestlers Protest: ਦਿੱਲੀ ਪੁਲਿਸ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਮਾਮਲੇ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਹਨ। ਇੱਕ ਨਾਬਾਲਗ ਖਿਡਾਰੀ ਨੇ ਵੀ ਸ਼ਿਕਾਇਤ ਕੀਤੀ ਹੈ। ਪੁਲਿਸ ਨੇ ਪੋਕਸੋ ਐਕਟ ਤਹਿਤ ਵੀ ਮਾਮਲਾ ਦਰਜ ਕਰ ਲਿਆ ਹੈ।

tv9-punjabi
| Updated On: 29 Apr 2023 07:43 AM IST
Share
ਨਵੀਂ ਦਿੱਲੀ। ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh) ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਹਨ। ਮਹਿਲਾ ਖਿਡਾਰੀਆਂ ਦੀ ਸ਼ਿਕਾਇਤ ਤੋਂ ਬਾਅਦ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕਨਾਟ ਪਲੇਸ ਥਾਣੇ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਬ੍ਰਿਜ ਭੂਸ਼ਣ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਨਾਬਾਲਗ ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਦੂਜੀ ਐਫਆਈਆਰ ਇੱਕ ਹੋਰ ਮਹਿਲਾ ਪਹਿਲਵਾਨ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਦੋਵਾਂ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

‘ਦਿੱਲੀ ਪੁਲਿਸ ਨੂੰ ਭੇਜਿਆ ਸੀ ਨੋਟਿਸ’

ਦਿੱਲੀ ਪੁਲਿਸ (Delhi Police) ਵੱਲੋਂ ਸੁਪਰੀਮ ਕੋਰਟ ਨੂੰ ਦੱਸਿਆ ਗਿਆ ਕਿ ਖਿਡਾਰੀਆਂ ਦੀ ਸ਼ਿਕਾਇਤ ‘ਤੇ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ। ਦਿੱਲੀ ਦੇ ਜੰਤਰ-ਮੰਤਰ ‘ਤੇ ਮਹਿਲਾ ਪਹਿਲਵਾਨਾਂ ਸਮੇਤ ਵੱਡੀ ਗਿਣਤੀ ‘ਚ ਖਿਡਾਰੀ ਇਕੱਠੇ ਹੋਏ ਹਨ। ਉਹ ਪਿਛਲੇ ਛੇ ਦਿਨਾਂ ਤੋਂ ਇੱਥੇ ਹੜਤਾਲ ਤੇ ਹਨ। ਸੱਤ ਮਹਿਲਾ ਖਿਡਾਰੀਆਂ ਨੇ ਫੈਡਰੇਸ਼ਨ ਮੁਖੀ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਇਸ ਸਬੰਧੀ ਦਿੱਲੀ ਪੁਲਿਸ ਨੂੰ ਨੋਟਿਸ ਭੇਜਿਆ ਸੀ।

‘ਦਿੱਲੀ ਪੁਲਿਸ ਨੇ ਧਰਾਵਾਂ ਦਾ ਨਹੀਂ ਕੀਤਾ ਖੁਲਾਸਾ’

ਹਾਲਾਂਕਿ ਦਿੱਲੀ ਪੁਲਿਸ ਨੇ ਕਿਹੜੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਕਨਾਟ ਪਲੇਸ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਉਸ ‘ਤੇ ਪੋਕਸੋ ਵੀ ਲਗਾਇਆ ਗਿਆ ਹੈ। ਦਿੱਲੀ ਪੁਲਿਸ ਨੇ ਐਫਆਈਆਰ ਦੀ ਕਾਪੀ ਵੀ ਸੋਸ਼ਲ ਮੀਡੀਆ ‘ਤੇ ਸਾਂਝੀ ਨਹੀਂ ਕੀਤੀ ਹੈ। ਡੀਸੀਪੀ ਨਵੀਂ ਦਿੱਲੀ ਨੇ ਦੋਵਾਂ ਐਫਆਈਆਰਜ਼ ਦੇ ਅੰਸ਼ ਦੱਸਣ ਤੋਂ ਗੁਰੇਜ਼ ਕੀਤਾ ਹੈ।

ਅਸਤੀਫਾ ਦੇਣ ਲਈ ਤਿਆਰ ਹਾਂ-ਬ੍ਰਿਜ

ਸੁਪਰੀਮ ਕੋਰਟ (Supreme Court) ਦੇ ਹੁਕਮਾਂ ਤੋਂ ਬਾਅਦ ਮਹਿਲਾ ਪਹਿਲਵਾਨਾਂ ਦਾ ਸ਼ੋਸ਼ਣ ਕਰਨ ਦੇ ਦੋਸ਼ੀ ਬ੍ਰਿਜ ਭੂਸ਼ਣ ਨੇ ਵੀ ਮੀਡੀਆ ਨਾਲ ਗੱਲਬਾਤ ਕੀਤੀ। ਐਫਆਈਆਰ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਤਿਆਰ ਹਨ। ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਾਂਚ ਹੋਣ ਦਿਓ, ਸਾਰਾ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਉਹ ਵੀ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ।

ਦਿੱਲੀ ਪੁਲਿਸ ‘ਤੇ ਨਹੀਂ ਭਰੋਸਾ-ਪਹਿਲਵਾਨ

ਵਿਰੋਧ ਕਰ ਰਹੇ ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ। ਖਿਡਾਰੀਆਂ ਨੇ ਦਿੱਲੀ ਪੁਲੀਸ ਦੇ ਲਚਕਦਾਰ ਰਵੱਈਏ ਤੇ ਨਾਰਾਜ਼ਗੀ ਪ੍ਰਗਟਾਈ। ਖਿਡਾਰੀਆਂ ਦੇ ਪੱਖ ‘ਚ ਇਕ ਖਿਡਾਰੀ ਨੇ ਕਿਹਾ ਕਿ ਉਸ ਨੂੰ ਦਿੱਲੀ ਪੁਲਿਸ ‘ਤੇ ਭਰੋਸਾ ਨਹੀਂ ਹੈ। ਉਹ ਪਿਛਲੇ 6 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਦਿੱਲੀ ਪੁਲਿਸ ਨੇ ਮਾਮਲਾ ਦਰਜ ਨਹੀਂ ਕੀਤਾ। ਬਜਰੰਗ ਪੂਨੀਆ ਦੀ ਮੰਗ ਸੀ ਕਿ ਜਦੋਂ ਤੱਕ ਬ੍ਰਿਜ ਭੂਸ਼ਣ ‘ਤੇ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਖਿਡਾਰੀ ਉਸ ਨੂੰ ਜੇਲ੍ਹ ਵਿੱਚ ਡੱਕਣ ਦੀ ਅਪੀਲ ਕਰ ਰਹੇ ਹਨ। ਪੂਨੀਆ ਨੇ ਕਿਹਾ ਕਿ ਜਦੋਂ ਫੈਡਰੇਸ਼ਨ ਦੇ ਪ੍ਰਧਾਨ ਹੀ ਖਿਡਾਰੀਆਂ ਦਾ ਸ਼ੋਸ਼ਣ ਕਰਨਗੇ ਤਾਂ ਸ਼ਿਕਾਇਤ ਲੈ ਕੇ ਕਿੱਥੇ ਜਾਣਗੇ।

ਪਹਿਲਵਾਨਾਂ ਦੇ ਹੱਕ ‘ਚ ਖੜ੍ਹੇ ਪਰਗਟ ਸਿੰਘ

ਸਾਬਕਾ ਭਾਰਤੀ ਹਾਕੀ ਕਪਤਾਨ ਓਲੰਪੀਅਨ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਦਮਸ਼੍ਰੀ ਪਰਗਟ ਸਿੰਘ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਪ੍ਰਧਾਨ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਪਰਗਟ ਸਿੰਘ ਨੇ ਕਿਹਾ “ਕੋਈ ਵੀ ਉਦੋਂ ਤੱਕ ਸੜਕਾਂ ‘ਤੇ ਨਹੀਂ ਆਵੇਗਾ ਜਦੋਂ ਤੱਕ ਕੋਈ ਕਿਸੇ ਨੂੰ ਤੰਗ ਨਹੀਂ ਕਰਦਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...