ਨਵੀਂ ਦਿੱਲੀ। ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh) ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਹਨ। ਮਹਿਲਾ ਖਿਡਾਰੀਆਂ ਦੀ ਸ਼ਿਕਾਇਤ ਤੋਂ ਬਾਅਦ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕਨਾਟ ਪਲੇਸ ਥਾਣੇ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਬ੍ਰਿਜ ਭੂਸ਼ਣ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਨਾਬਾਲਗ ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਦੂਜੀ ਐਫਆਈਆਰ ਇੱਕ ਹੋਰ ਮਹਿਲਾ ਪਹਿਲਵਾਨ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਦੋਵਾਂ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
‘ਦਿੱਲੀ ਪੁਲਿਸ ਨੂੰ ਭੇਜਿਆ ਸੀ ਨੋਟਿਸ’
ਦਿੱਲੀ ਪੁਲਿਸ (Delhi Police) ਵੱਲੋਂ ਸੁਪਰੀਮ ਕੋਰਟ ਨੂੰ ਦੱਸਿਆ ਗਿਆ ਕਿ ਖਿਡਾਰੀਆਂ ਦੀ ਸ਼ਿਕਾਇਤ ‘ਤੇ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ। ਦਿੱਲੀ ਦੇ ਜੰਤਰ-ਮੰਤਰ ‘ਤੇ ਮਹਿਲਾ ਪਹਿਲਵਾਨਾਂ ਸਮੇਤ ਵੱਡੀ ਗਿਣਤੀ ‘ਚ ਖਿਡਾਰੀ ਇਕੱਠੇ ਹੋਏ ਹਨ। ਉਹ ਪਿਛਲੇ ਛੇ ਦਿਨਾਂ ਤੋਂ ਇੱਥੇ ਹੜਤਾਲ ਤੇ ਹਨ। ਸੱਤ ਮਹਿਲਾ ਖਿਡਾਰੀਆਂ ਨੇ ਫੈਡਰੇਸ਼ਨ ਮੁਖੀ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਇਸ ਸਬੰਧੀ ਦਿੱਲੀ ਪੁਲਿਸ ਨੂੰ ਨੋਟਿਸ ਭੇਜਿਆ ਸੀ।
‘ਦਿੱਲੀ ਪੁਲਿਸ ਨੇ ਧਰਾਵਾਂ ਦਾ ਨਹੀਂ ਕੀਤਾ ਖੁਲਾਸਾ’
ਹਾਲਾਂਕਿ ਦਿੱਲੀ ਪੁਲਿਸ ਨੇ ਕਿਹੜੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਕਨਾਟ ਪਲੇਸ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਉਸ ‘ਤੇ ਪੋਕਸੋ ਵੀ ਲਗਾਇਆ ਗਿਆ ਹੈ। ਦਿੱਲੀ ਪੁਲਿਸ ਨੇ ਐਫਆਈਆਰ ਦੀ ਕਾਪੀ ਵੀ ਸੋਸ਼ਲ ਮੀਡੀਆ ‘ਤੇ ਸਾਂਝੀ ਨਹੀਂ ਕੀਤੀ ਹੈ। ਡੀਸੀਪੀ ਨਵੀਂ ਦਿੱਲੀ ਨੇ ਦੋਵਾਂ ਐਫਆਈਆਰਜ਼ ਦੇ ਅੰਸ਼ ਦੱਸਣ ਤੋਂ ਗੁਰੇਜ਼ ਕੀਤਾ ਹੈ।
ਅਸਤੀਫਾ ਦੇਣ ਲਈ ਤਿਆਰ ਹਾਂ-ਬ੍ਰਿਜ
ਸੁਪਰੀਮ ਕੋਰਟ (Supreme Court) ਦੇ ਹੁਕਮਾਂ ਤੋਂ ਬਾਅਦ ਮਹਿਲਾ ਪਹਿਲਵਾਨਾਂ ਦਾ ਸ਼ੋਸ਼ਣ ਕਰਨ ਦੇ ਦੋਸ਼ੀ ਬ੍ਰਿਜ ਭੂਸ਼ਣ ਨੇ ਵੀ ਮੀਡੀਆ ਨਾਲ ਗੱਲਬਾਤ ਕੀਤੀ। ਐਫਆਈਆਰ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਤਿਆਰ ਹਨ। ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਾਂਚ ਹੋਣ ਦਿਓ, ਸਾਰਾ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਉਹ ਵੀ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ।
ਦਿੱਲੀ ਪੁਲਿਸ ‘ਤੇ ਨਹੀਂ ਭਰੋਸਾ-ਪਹਿਲਵਾਨ
ਵਿਰੋਧ ਕਰ ਰਹੇ ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ। ਖਿਡਾਰੀਆਂ ਨੇ ਦਿੱਲੀ ਪੁਲੀਸ ਦੇ ਲਚਕਦਾਰ ਰਵੱਈਏ ਤੇ ਨਾਰਾਜ਼ਗੀ ਪ੍ਰਗਟਾਈ। ਖਿਡਾਰੀਆਂ ਦੇ ਪੱਖ ‘ਚ ਇਕ ਖਿਡਾਰੀ ਨੇ ਕਿਹਾ ਕਿ ਉਸ ਨੂੰ ਦਿੱਲੀ ਪੁਲਿਸ ‘ਤੇ ਭਰੋਸਾ ਨਹੀਂ ਹੈ। ਉਹ ਪਿਛਲੇ 6 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਦਿੱਲੀ ਪੁਲਿਸ ਨੇ ਮਾਮਲਾ ਦਰਜ ਨਹੀਂ ਕੀਤਾ। ਬਜਰੰਗ ਪੂਨੀਆ ਦੀ ਮੰਗ ਸੀ ਕਿ ਜਦੋਂ ਤੱਕ ਬ੍ਰਿਜ ਭੂਸ਼ਣ ‘ਤੇ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਖਿਡਾਰੀ ਉਸ ਨੂੰ ਜੇਲ੍ਹ ਵਿੱਚ ਡੱਕਣ ਦੀ ਅਪੀਲ ਕਰ ਰਹੇ ਹਨ। ਪੂਨੀਆ ਨੇ ਕਿਹਾ ਕਿ ਜਦੋਂ ਫੈਡਰੇਸ਼ਨ ਦੇ ਪ੍ਰਧਾਨ ਹੀ ਖਿਡਾਰੀਆਂ ਦਾ ਸ਼ੋਸ਼ਣ ਕਰਨਗੇ ਤਾਂ ਸ਼ਿਕਾਇਤ ਲੈ ਕੇ ਕਿੱਥੇ ਜਾਣਗੇ।
ਪਹਿਲਵਾਨਾਂ ਦੇ ਹੱਕ ‘ਚ ਖੜ੍ਹੇ ਪਰਗਟ ਸਿੰਘ
ਸਾਬਕਾ ਭਾਰਤੀ ਹਾਕੀ ਕਪਤਾਨ ਓਲੰਪੀਅਨ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਦਮਸ਼੍ਰੀ ਪਰਗਟ ਸਿੰਘ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਪ੍ਰਧਾਨ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਪਰਗਟ ਸਿੰਘ ਨੇ ਕਿਹਾ “ਕੋਈ ਵੀ ਉਦੋਂ ਤੱਕ ਸੜਕਾਂ ‘ਤੇ ਨਹੀਂ ਆਵੇਗਾ ਜਦੋਂ ਤੱਕ ਕੋਈ ਕਿਸੇ ਨੂੰ ਤੰਗ ਨਹੀਂ ਕਰਦਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ